ਵਿਧਾਇਕ ਸੰਦੀਪ ਜਾਖੜ ਦਾ ਰਾਜਾ ਵੜਿੰਗ ’ਤੇ ਤੰਜ਼, “ਲੱਗਦੈ ਅਜੇ ਤਕ ਕਾਂਗਰਸ ਜੋੜੋ ਦਾ ਖਾਕਾ ਨਹੀਂ ਮਿਲਿਆ”
Published : Aug 28, 2023, 8:16 am IST
Updated : Aug 28, 2023, 8:16 am IST
SHARE ARTICLE
Sandeep Jakhar and Raja Warring
Sandeep Jakhar and Raja Warring

ਉਨ੍ਹਾਂ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਬਾਰੇ ਵੀ ਸਵਾਲ ਉਠਾਏ।

 

ਚੰਡੀਗੜ੍ਹ: ਪੰਜਾਬ ਕਾਂਗਰਸ ਤੋਂ ਮੁਅੱਤਲ ਅਬੋਹਰ ਤੋਂ ਵਿਧਾਇਕ ਸੰਦੀਪ ਜਾਖੜ ਨੇ ਕਾਂਗਰਸ ਪਾਰਟੀ 'ਤੇ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਅਜੇ ਤਕ ‘ਕਾਂਗਰਸ ਜੋੜੋ’ ਦਾ ਬਲੂਪ੍ਰਿੰਟ ਨਹੀਂ ਮਿਲਿਆ। ਉਨ੍ਹਾਂ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਬਾਰੇ ਵੀ ਸਵਾਲ ਉਠਾਏ।

ਇਹ ਵੀ ਪੜ੍ਹੋ: ਬੇਕਾਬੂ ਟਿੱਪਰ ਨੇ ਰੇਹੜੀ ਵਾਲਿਆਂ ਨੂੰ ਦਰੜਿਆ; 3 ਲੋਕਾਂ ਦੀ ਮੌਤ ਅਤੇ 6 ਜ਼ਖ਼ਮੀ 

ਵਿਧਾਇਕ ਸੰਦੀਪ ਜਾਖੜ ਨੇ ਦਸਿਆ ਕਿ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਅਕਸ਼ੈ ਸ਼ਰਮਾ ਅਤੇ ਉਦੈਵੀਰ ਢਿੱਲੋਂ ਨੂੰ ਪਹਿਲਾਂ ਹੀ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਉਨ੍ਹਾਂ ਨੇ ‘ਕਾਂਗਰਸ ਜੋੜੋ’ ਦਾ ਬਲੂਪ੍ਰਿੰਟ ਵੈੱਬਸਾਈਟ ’ਤੇ ਨਾ ਮਿਲਣ ’ਤੇ ਤਾਅਨਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਦੀਆਂ ਚੋਣਾਂ 'ਤੇ ਖਰਚ ਕੀਤੇ ਗਏ ਵੱਡੇ ਪੈਸਿਆਂ 'ਤੇ ਨਜ਼ਰ ਮਾਰੀਏ ਤਾਂ ਸਵਾਲ ਖੜ੍ਹੇ ਹੁੰਦੇ ਹਨ।

ਇਹ ਵੀ ਪੜ੍ਹੋ: ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ 

ਦਰਅਸਲ ਪਿਛਲੇ ਦਿਨੀਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਹੋਈ ਸੀ ਪਰ ਉਸੇ ਦਿਨ ਤੋਂ ਹੀ ਉਪ ਪ੍ਰਧਾਨ ਅਕਸ਼ੈ ਸ਼ਰਮਾ ਪਾਰਟੀ ਆਗੂਆਂ 'ਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਨਾ ਕਰਵਾਉਣ ਦੇ ਦੋਸ਼ ਲਗਾ ਰਹੇ ਹਨ। ਅਕਸ਼ੈ ਨੇ ਕਿਹਾ ਕਿ ਉਹ ਵੋਟਾਂ ਦੀ ਗਿਣਤੀ ਵਿਚ ਬਹੁਤ ਅੱਗੇ ਸਨ, ਪਰ ਪਾਰਟੀ ਦੇ ਸੀਨੀਅਰ ਆਗੂਆਂ ਨੇ ਜਾਅਲੀ ਵੋਟਿੰਗ ਦਾ ਹਵਾਲਾ ਦੇ ਕੇ ਪ੍ਰਕਿਰਿਆ ਨੂੰ ਰੋਕ ਦਿਤਾ। ਫਿਰ ਕਾਫੀ ਸਮੇਂ ਬਾਅਦ ਮੁੜ ਗਿਣਤੀ ਹੋਣ 'ਤੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਦੇ ਪੁੱਤਰ ਮੋਹਿਤ ਮਹਿੰਦਰਾ ਨੂੰ ਉਨ੍ਹਾਂ ਦੇ ਖਾਤੇ 'ਚ ਜਾਅਲੀ ਵੋਟ ਦਿਖਾ ਕੇ ਜੇਤੂ ਐਲਾਨ ਦਿਤਾ ਗਿਆ।

ਇਹ ਵੀ ਪੜ੍ਹੋ: ਅੱਜ ਦਾ ਹੁਕਮਨਾਮਾ (28 ਅਗਸਤ 2023) 

ਅਕਸ਼ੈ ਸ਼ਰਮਾ ਨੇ ਕਿਹਾ ਕਿ ਜਦੋਂ ਉਨ੍ਹਾਂ ਦੇ ਗਰੁੱਪ ਦੇ ਸਾਰੇ ਇੰਚਾਰਜਾਂ ਅਤੇ ਹੋਰ ਵਰਕਰਾਂ ਦੀ ਜਿੱਤ ਹੋਈ ਹੈ। ਅਜਿਹੀ ਸਥਿਤੀ ਵਿਚ ਉਹ ਖੁਦ ਕਿਵੇਂ ਹਾਰ ਸਕਦਾ ਹੈ। ਅਕਸ਼ੈ ਸ਼ਰਮਾ ਅਤੇ ਉਨ੍ਹਾਂ ਦੇ ਧੜੇ ਦਾ ਵਿਰੋਧ ਪੰਜਾਬ ਪ੍ਰਧਾਨ ਰਾਜਾ ਵੜਿੰਗ ਸਮੇਤ ਸਾਰੇ ਸੀਨੀਅਰ ਆਗੂਆਂ ਤੋਂ ਇਲਾਵਾ ਦਿੱਲੀ ਹਾਈਕਮਾਂਡ ਦਫ਼ਤਰ ਦੇ ਬਾਹਰ ਧਰਨੇ ਤਕ ਪਹੁੰਚ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸੰਦੀਪ ਜਾਖੜ 'ਤੇ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਦੋਸ਼ ਲਾਉਂਦਿਆਂ ਹਾਈਕਮਾਂਡ ਨੂੰ ਸ਼ਿਕਾਇਤ ਕੀਤੀ ਸੀ। ਇਸ 'ਤੇ ਹਾਈਕਮਾਂਡ ਵਲੋਂ ਸੰਦੀਪ ਜਾਖੜ ਨੂੰ ਪਾਰਟੀ 'ਚੋਂ ਮੁਅੱਤਲ ਕਰ ਦਿਤਾ ਗਿਆ ਸੀ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM

ਸੁਣੋ ਨਸ਼ੇ ਨੂੰ ਲੈ ਕੇ ਕੀ ਬੋਲ ਗਏ ਅਨੰਦਪੁਰ ਸਾਹਿਬ ਦੇ ਲੋਕ ਕਹਿੰਦੇ, "ਚਿੱਟਾ ਸ਼ਰੇਆਮ ਵਿੱਕਦਾ ਹੈ"

20 May 2024 8:37 AM

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM
Advertisement