Indian Army ਨੇ ਬਾਂਦੀਪੋਰਾ ਦੇ ਗੁਰੇਜ ਸੈਕਟਰ 'ਚ ਦੋ ਅੱਤਵਾਦੀਆਂ ਨੂੰ ਕੀਤਾ ਢੇਰ

By : GAGANDEEP

Published : Aug 28, 2025, 9:32 am IST
Updated : Aug 28, 2025, 9:32 am IST
SHARE ARTICLE
Indian Army kills two terrorists in Gurez sector of Bandipora
Indian Army kills two terrorists in Gurez sector of Bandipora

ਘੁਸਪੈਠ ਦੀ ਕੋਸ਼ਿਸ਼ ਨੂੰ ਭਾਰਤੀ ਫੌਜ ਨੇ ਕੀਤਾ ਨਾਕਾਮ

Gurez sector of Bandipora news : ਭਾਰਤੀ ਫੌਜ ਨੇ ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਬਾਂਦੀਪੋਰਾ ਦੇ ਗੁਰੇਜ ਸੈਕਟਰ ’ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਅੱਤਵਾਦੀਆਂ ਨੇ ਫੌਜ ਨੂੰ ਦੇਖਦਿਆਂ ਗੋਲੀਬਾਰੀ ਸ਼ੁਰੂ ਕਰ ਦਿੱਤੀ ਅਤੇ ਇਸ ਜਵਾਬੀ ਕਾਰਵਾਈ ਦੌਰਾਨ ਭਾਰਤੀ ਫੌਜ ਨੇ ਦੋ ਅਣਪਛਾਤੇ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਫੌਜ ਵੱਲੋਂ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਭਾਰਤੀ ਫੌਜ ਦੀ ਚਿਨਾਰ ਕੋਰ ਨੇ ਕਾਰਵਾਈ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਭਾਵਿਤ ਘੁਸਪੈਠ ਦੀ ਕੋਸ਼ਿਸ਼ ਬਾਰੇ ਜੰਮੂ-ਕਸ਼ਮੀਰ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਗੁਰੇਜ਼ ਸੈਕਟਰ ’ਚ ਇਕ ਸਾਂਝਾ ਅਪ੍ਰੇਸ਼ਨ ਸ਼ੁਰੂ ਕੀਤਾ। ਚੌਕਸ ਫੌਜੀਆਂ ਨੇ ਸ਼ੱਕੀ ਹਰਕਤਾਂ ਦੇਖੀਆਂ ਅਤੇ ਉਨ੍ਹਾਂ ਨੂੰ ਚੁਣੌਤੀ ਦਿੱਤੀ, ਜਿਸਦੇ ਨਤੀਜੇ ਵਜੋਂ ਅੱਤਵਾਦੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਫੌਜਾਂ ਨੇ ਪ੍ਰਭਾਵਸ਼ਾਲੀ ਢੰਗ ਨਾਲ ਜਵਾਬੀ ਕਾਰਵਾਈ ਕੀਤੀ ਅਤੇ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement