ਕਾਂਗਰਸ ਹਾਈਕਮਾਨ ਦੀ ਨਜ਼ਰਾਂ 'ਚ ਹਾਲੇ ਵੀ 'ਹੀਰੋ' ਨੇ ਨਵਜੋਤ ਸਿੱਧੂ
Published : Sep 28, 2019, 9:22 am IST
Updated : Sep 28, 2019, 10:41 am IST
SHARE ARTICLE
Navjot Sidhu
Navjot Sidhu

ਵਿਰੋਧੀਆਂ 'ਤੇ ਫਿਰ ਵਰ੍ਹਦੇ ਨਜ਼ਰ ਆਉਣਗੇ ਸਿੱਧੂ

ਚੰਡੀਗੜ੍ਹ: ਪੰਜਾਬ ਕਾਂਗਰਸ ਜਾਂ ਪੰਜਾਬ ਸਰਕਾਰ ਵਿਚ ਭਾਵੇਂ ਨਵਜੋਤ ਸਿੰਘ ਸਿੱਧੂ ਨੁੱਕਰੇ ਲੱਗੇ ਬੈਠੇ ਹਨ ਪਰ ਕਾਂਗਰਸ ਹਾਈਕਮਾਨ ਦੀਆਂ ਨਜ਼ਰਾਂ ਵਿਚ ਉਹ ਹਾਲੇ ਵੀ ਹੀਰੋ ਹਨ। ਇਸ ਗੱਲ ਦਾ ਸਬੂਤ ਕਾਂਗਰਸ ਹਾਈਕਮਾਨ ਨੇ ਨਵਜੋਤ ਸਿੱਧੂ ਦੇ ਨਾਮ ਨੂੰ  ਅਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਪਾ ਦੇ ਦਿੱਤਾ ਹੈ। ਕਾਂਗਰਸ ਹਾਈ ਕਮਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਅਪਣਾ ਸਟਾਰ ਪ੍ਰਚਾਰਕ ਨਿਯੁਕਤ ਕੀਤਾ ਗਿਆ ਹੈ ਜੋ ਜਲਦ ਹੀ ਫਿਰ ਤੋਂ ਅਪਣੇ ਵਿਰੋਧੀਆਂ 'ਤੇ ਗਰਜਦੇ ਦਿਖਾਈ ਦੇਣਗੇ।

Navjot singh sidhuNavjot singh sidhu

ਹਰਿਆਣਾ ਵਿਚ ਪਿਛਲੀਆਂ ਚੋਣਾਂ ਦੌਰਾਨ ਕਾਂਗਰਸ ਨੂੰ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ ਸੀ, ਜਿਸ ਕਾਰਨ ਕਾਂਗਰਸ ਪਾਰਟੀ ਪਿਛਲੇ 5 ਸਾਲਾਂ ਤੋਂ ਸੱਤਾ ਤੋਂ ਬਾਹਰ ਹੈ। ਜੇਕਰ ਕਾਂਗਰਸ ਨੇ ਇੱਥੇ ਅਪਣੀ ਵਾਪਸੀ ਕਰਨੀ ਹੈ ਤਾਂ ਉਸ ਨੂੰ ਇਕ ਤਕੜੀ ਚੋਣ ਮੁਹਿੰਮ ਦੀ ਜ਼ਰੂਰਤ ਹੈ, ਇਸ ਦੇ ਲਈ ਕਾਂਗਰਸ ਹਾਈ ਕਮਾਨ ਨੇ ਅਪਣੇ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਨਵਜੋਤ ਸਿੱਧੂ ਦੇ ਨਾਮ ਨੂੰ ਵੀ ਚੁਣਨਾ ਬਿਹਤਰ ਸਮਝਿਆ। ਦਰਅਸਲ ਹਰਿਆਣਾ ਵਿਚ ਵੱਡੀ ਗਿਣਤੀ ਸਿੱਖ, ਪੰਜਾਬੀ ਹਿੰਦੂ ਅਤੇ ਖੇਡ ਪ੍ਰੇਮੀ ਮੌਜੂਦ ਹਨ, ਜਿਸ ਕਰ ਕੇ ਸਿੱਧੂ ਦਾ ਸਾਬਕਾ ਕ੍ਰਿਕਟਰ ਤੇ ਇਕ ਬਿਹਤਰੀਨ ਵਕਤਾ ਤੇ ਸਿਆਸਤਦਾਨ ਹੋਣ ਦਾ ਤਜਰਬਾ ਪਾਰਟੀ ਦੇ ਕਾਫ਼ੀ ਕੰਮ ਆ ਸਕਦਾ ਹੈ।

navjot singh sidhu met rahul gandhi in delhiNavjot Singh Sidhu with Rahul Gandhi and Priyanka Gandhi 

ਕਾਂਗਰਸ ਵਲੋਂ ਹਰਿਆਣਾ ਲਈ ਤਿਆਰ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਸਿੱਧੂ ਤੋਂ ਇਲਾਵਾ ਕੌਮੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਲ-ਨਾਲ ਕਾਂਗਰਸ ਦੀਆਂ ਸਰਕਾਰਾਂ ਵਾਲੇ ਰਾਜਾਂ ਵਾਲੇ ਮੁੱਖ ਮੰਤਰੀਆਂ ਦੇ ਨਾਂ ਵੀ ਸ਼ਾਮਲ ਹਨ। ਖ਼ਾਸ ਗੱਲ ਇਹ ਵੀ ਹੈ ਕਿ ਇਨ੍ਹਾਂ ਮੁੱਖ ਮੰਤਰੀਆਂ ਵਿਚ ਨਵਜੋਤ ਸਿੱਧੂ ਦੇ ਸਿਆਸੀ ਸ਼ਰੀਕ ਕੈਪਟਨ ਅਮਰਿੰਦਰ ਸਿੰਘ ਦਾ ਨਾਂਅ ਵੀ ਸ਼ਾਮਲ ਹਨ, ਇਸ ਲਈ ਕਿਸੇ ਨਾ ਕਿਸੇ ਮੌਕੇ 'ਤੇ ਇਨ੍ਹਾਂ ਦੋਵਾਂ ਨੂੰ ਇਕੱਠਿਆਂ ਸਟੇਜ 'ਤੇ ਦੇਖਣ ਦਾ ਮੌਕਾ ਵੀ ਮਿਲੇਗਾ।

Navjot Sidhu increase Captain ProblemsNavjot Sidhu andCaptain Amarinder Singh

ਦੱਸ ਦਈਏ ਕਿ ਹਾਲੀਆ ਲੋਕ ਸਭਾ ਚੋਣਾਂ ਵਿਚ ਵੀ ਨਵਜੋਤ ਸਿੱਧੂ ਨੇ ਦੇਸ਼ ਪੱਧਰ 'ਤੇ ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਕੰਮ ਕੀਤਾ ਸੀ ਅਤੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਅਪਣੇ ਧੂੰਆਂਧਾਰ ਭਾਸ਼ਣ ਦਿੱਤੇ ਸਨ। ਪਰ ਕਾਂਗਰਸ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਅਦ ਵੀ ਕਾਂਗਰਸ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਅਤੇ ਉਹ ਕੇਂਦਰ ਵਿਚ ਅਪਣੀ ਸਰਕਾਰ ਨਹੀਂ ਬਣ ਸਕੀ ਸੀ। ਹੁਣ ਜਦੋਂ ਕਾਂਗਰਸ ਹਾਈ ਕਮਾਨ ਨੇ ਮੁੜ ਤੋਂ ਨਵਜੋਤ ਸਿੱਧੂ ਨੂੰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿਚ ਰੱਖ ਕੇ ਵੱਡਾ ਭਰੋਸਾ ਪ੍ਰਗਟਾਇਆ ਹੈ ਤਾਂ ਮੰਨਿਆ ਜਾ ਰਿਹਾ ਹੈ ਕਿ ਇਹ ਮੌਕਾ ਸਿੱਧੂ ਦੀ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਦੂਜੀ ਪਾਰੀ ਸ਼ੁਰੂ ਕਰਨ ਵਿਚ ਸਹਾਈ ਹੋ ਸਕਦਾ ਹੈ।

ਦੇਖੋ ਵੀਡੀਓ: 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement