ਨਸ਼ਾ ਤਸਕਰੀ ਨੂੰ ਲੈ ਕੇ 2015 'ਚ ਜਲਾਲਾਬਾਦ ਵਿਚ ਦਰਜ FIR ਸਬੰਧੀ ਹੋਈ ਗ੍ਰਿਫ਼ਤਾਰੀ
ਚੰਡੀਗੜ੍ਹ: ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਮਗਰੋਂ ਕਾਂਗਰਸ ਵਲੋਂ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਆਮ ਆਦਮੀ ਪਾਰਟੀ ਵਲੋਂ ਪ੍ਰੈੱਸ ਕਾਨਫ਼ਰੰਸ ਕਰ ਕੇ ਜਵਾਬ ਦਿਤਾ ਗਿਆ ਹੈ। ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਦੇ ਲੋਕ ਲੰਬੇ ਸਮੇਂ ਤੋਂ ਨਸ਼ੇ ਦਾ ਸ਼ਿਕਾਰ ਹਨ। ਅੱਜ ਪੰਜਾਬ ਪੁਲਿਸ ਨੇ ਨਸ਼ਿਆਂ ਦੇ ਮਾਮਲੇ ਵਿਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਐਸਆਈਟੀ ਦੀ ਜਾਂਚ ਦੌਰਾਨ ਖਹਿਰਾ ਨਸ਼ਾ ਤਸਕਰੀ ਵਿਚ ਸ਼ਾਮਲ ਪਾਇਆ ਗਿਆ ਹੈ। ਇਸ ਮਾਮਲੇ 'ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਖੇਤੀਬਾੜੀ ਖੇਤਰ ਵਿਚ ਐਮਐਸ ਸਵਾਮੀਨਾਥਨ ਦੇ ਬੇਮਿਸਾਲ ਯੋਗਦਾਨ ਨੇ ਲੱਖਾਂ ਲੋਕਾਂ ਦੀ ਜ਼ਿੰਦਗੀ ਬਦਲ ਦਿੱਤੀ: PM ਮੋਦੀ
ਉਨ੍ਹਾਂ ਕਿਹਾ,“ਪੰਜਾਬ ਲੰਮੇ ਸਮੇਂ ਤੋਂ ਨਸ਼ਿਆਂ ਨੂੰ ਲੈ ਕੇ ਪੀੜਤ ਸੂਬਾ ਰਿਹਾ ਹੈ। ਅੱਜ ਸੁਖਪਾਲ ਖਹਿਰਾ ਨੂੰ ਪੰਜਾਬ ਪੁਲਿਸ ਵਲੋਂ ਡਰੱਗ ਤਸਕਰੀ ਦੇ ਇਕ ਕੇਸ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਕੇਸ ਦੀ ਸ਼ੁਰੂਆਤ ਅਕਾਲੀ-ਭਾਜਪਾ ਦੀ ਸਰਕਾਰ ਸਮੇਂ 2015 ‘ਚ ਹੁੰਦੀ ਹੈ ਤੇ 2017 ‘ਚ ਕਾਂਗਰਸ ਦੀ ਸਰਕਾਰ ਸਮੇਂ ਸੁਖਪਾਲ ਖਹਿਰਾ ਦਾ ਨਾਮ ਇਸ ਕੇਸ ‘ਚ ਆਉਂਦਾ ਹੈ”।
ਇਹ ਵੀ ਪੜ੍ਹੋ: ਸਰਦੀਆਂ ਦੇ ਮੱਦੇਨਜ਼ਰ ਪੰਜਾਬ ਦੇ ਸਕੂਲਾਂ ਦਾ ਬਦਲਿਆਂ ਸਮਾਂ, ਹੁਣ ਸਵੇਰੇ 8.30 ਵਜੇ ਲੱਗਣਗੇ
ਕੰਗ ਨੇ ਕਿਹਾ ਕਿ ED ਵਲੋਂ ਵੀ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਮਾਣਯੋਗ ਸੁਪਰੀਮ ਕੋਰਟ ਵਲੋਂ ਉਸ ਨੂੰ ਬਰੀ ਕੀਤੇ ਜਾਣ ਦਾ ਕਾਂਗਰਸ ਵਲੋਂ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਹ ਕੇਸ ਸਾਡੀ ਸਰਕਾਰ ਸਮੇਂ ਦਾ ਨਹੀਂ ਹੈ ਅਤੇ ਇਸ ਤੋਂ ਪਹਿਲਾਂ ਕਾਂਗਰਸ ਸਰਕਾਰ ਸਮੇਂ ਹੀ ਖਹਿਰਾ ਪਹਿਲੀ ਵਾਰ ਗ੍ਰਿਫਤਾਰ ਹੋਏ ਸੀ।
ਇਹ ਵੀ ਪੜ੍ਹੋ: ਮੁਹਾਲੀ ਕੈਮੀਕਲ ਫੈਕਟਰੀ ਅੱਗ ਮਾਮਲਾ, 3 ਔਰਤਾਂ ਅਜੇ ਵੀ ਲਾਪਤਾ, ਦੇਰ ਰਾਤ ਤੱਕ ਬਚਾਅ ਕਾਰਜ ਰਿਹਾ ਜਾਰੀ
ਉਨ੍ਹਾਂ ਦਸਿਆ ਕਿ ਸੁਪਰੀਮ ਕੋਰਟ ਵਲੋਂ ਅਪਣੇ ਫ਼ੈਸਲੇ ‘ਚ ਲਿਖਿਆ ਗਿਆ ਸੀ ਕਿ ਖਹਿਰਾ ਵਿਰੁਧ ਪੰਜਾਬ ਪੁਲਿਸ ਜਾਂਚ ਕਰ ਸਕਦੀ ਹੈ। ਇਹ ਕੋਈ ਸਿਆਸੀ ਬਦਲਾਖੋਰੀ ਨਹੀਂ ਹੈ ਪਰ ਇਹ ਬਿਲਕੁਲ ਸਾਫ਼ ਹੈ ਕਿ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁਧ ਜ਼ੀਰੋ ਟਾਲਰੈਂਸ ਨੀਤੀ ਜਾਰੀ ਰਹੇਗੀ। ਮਾਨ ਸਰਕਾਰ ਦੀ ਨਸ਼ਿਆਂ ਵਿਰੁਧ ਇਸ ਲੜਾਈ ‘ਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਵੀ ਪੜ੍ਹੋ: ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਸੀਆਈਏ ਸਟਾਫ਼ ਨੇ ਡੇਰਾਬੱਸੀ ਅਦਾਲਤ 'ਚ ਕੀਤਾ ਪੇਸ਼, ਮਿਲਿਆ ਛੇ ਦਿਨ ਦਾ ਰਿਮਾਂਡ
ਇਸ ਤੋਂ ਇਲਾਵਾ ਆਗੂ ਮਾਲਵਿੰਦਰ ਸਿੰਘ ਕੰਗ ਨੇ ਵਿਰੋਧੀ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਅਤੇ ਨਸ਼ਿਆਂ ਵਿਰੁਧ ਸਰਕਾਰ ਦੀ ਮੁਹਿੰਮ ਦਾ ਸਮਰਥਨ ਕਰਨ, ਨਹੀਂ ਤਾਂ ਇਹ ਸਮਝਾਇਆ ਜਾਵੇਗਾ ਕਿ ਵਿਰੋਧੀ ਪਾਰਟੀਆਂ ਦੇ ਆਗੂ ਵੀ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹਨ।