ਅਦਾਲਤ ਨੇ ਸਜ਼ਾ 'ਤੇ ਰੋਕ ਲਗਾਉਣ ਤੋਂ ਕੀਤਾ ਇਨਕਾਰ
Manjinder Singh Lalpura Again Did Not Get Any Relief From the High Court Latest News in Punjabi ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਦੇ ਸਾਬਕਾ ਮੰਤਰੀ ਤੇ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿਤਾ ਹੈ। 'ਆਪ' ਨੇਤਾ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਹੇਠਲੀ ਅਦਾਲਤ ਵਲੋਂ ਸੁਣਾਈ ਗਈ ਚਾਰ ਸਾਲ ਦੀ ਸਜ਼ਾ ਤੋਂ ਰਾਹਤ ਦੀ ਮੰਗੀ ਕੀਤੀ ਸੀ।
ਅਦਾਲਤ ਨੇ ਲਾਲਪੁਰਾ ਮਾਮਲੇ ਵਿੱਚ ਇਕ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਸਜ਼ਾ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿਤਾ।
ਅਦਾਲਤ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਕਿਹਾ "ਕਿਉਂਕਿ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤਕ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਗਈ ਹੈ, ਇਸ ਲਈ ਉਸ ਨੂੰ ਇਸ ਪੜਾਅ 'ਤੇ ਤੁਰਤ ਦਖ਼ਲ ਦੀ ਕੋਈ ਲੋੜ ਨਹੀਂ ਜਾਪਦੀ।"
ਲਾਲਪੁਰਾ ਦੇ ਵਕੀਲ ਨੇ ਦਲੀਲ ਦਿਤੀ ਕਿ ਜੇ ਸਜ਼ਾ 'ਤੇ ਰੋਕ ਨਹੀਂ ਲਗਾਈ ਜਾਂਦੀ, ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਅਪਣੇ ਆਪ ਰੱਦ ਹੋ ਸਕਦੀ ਹੈ, ਜਿਸ ਨਾਲ ਹਲਕੇ ਵਿਚ ਨਵੀਆਂ ਚੋਣਾਂ ਦੀ ਜ਼ਰੂਰਤ ਪਵੇਗੀ।
ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਪੁੱਛਿਆ ਕਿ ਜਦੋਂ ਮੈਂਬਰਸ਼ਿਪ ਰੱਦ ਕਰਨ ਵਰਗੇ ਕਦਮ ਨਹੀਂ ਚੁੱਕੇ ਗਏ ਹਨ ਤਾਂ ਇੰਨੀ ਜਲਦੀ ਦੀ ਲੋੜ ਕਿਉਂ ਹੈ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ ਅਗਲੇ ਮਹੀਨੇ ਤਕ ਮੁਲਤਵੀ ਕਰ ਦਿਤੀ ਹੈ। ਰਾਜ ਨੂੰ ਇਹ ਵੀ ਨਿਰਦੇਸ਼ ਦਿਤਾ ਗਿਆ ਕਿ ਉਹ ਅਗਲੀ ਤਰੀਕ ਨੂੰ ਪੂਰਾ ਕੇਸ ਰਿਕਾਰਡ ਅਦਾਲਤ ਵਿਚ ਪੇਸ਼ ਕਰੇ।
(For more news apart from Manjinder Singh Lalpura Again Did Not Get Any Relief From the High Court Latest News in Punjabi stay tuned to Rozana Spokesman.)
