
ਕਿਹਾ, ਹੁਣ ਲੋਕ ਵਿਰੋਧੀ ਨੀਤੀਆਂ ਵਿਰੁਧ ਬੋਲਣ ਵਾਲਾ ਭਾਨਾ ਸਿੱਧੂ ਸਰਕਾਰ ਦੇ ਨਿਸ਼ਾਨੇ 'ਤੇ
Punjab News: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਸੂਬੇ 'ਚ ਅਸਹਿਮਤੀ ਦੀਆਂ ਆਵਾਜ਼ਾਂ ਦਾ ਗਲਾ ਘੁੱਟਣ ਦਾ ਦੋਸ਼ ਲਾਇਆ ਹੈ।
ਉਨ੍ਹਾਂ ਕਿਹਾ ਕਿ ਇਸ ਦੌਰਾਨ ਯੂਟਿਊਬਰ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਭਾਨਾ ਸਿੱਧੂ ਸਰਕਾਰ ਦੇ ਨਿਸ਼ਾਨੇ 'ਤੇ ਹਨ। ਬਾਜਵਾ ਨੇ ਕਿਹਾ ਕਿ ਸਿਰਫ਼ ਇਸ ਲਈ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਵਿਰੁਧ ਬੋਲਦੇ ਹਨ, ਉਨ੍ਹਾਂ ਨੂੰ ਕਿਸੇ ਨਾ ਕਿਸੇ ਮਾਮਲੇ 'ਚ ਫਸਾਇਆ ਜਾ ਰਿਹਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।
ਬਾਜਵਾ ਨੇ ਮੰਗ ਕੀਤੀ ਕਿ ਭਾਨਾ ਸਿੱਧੂ ਨੂੰ ਤੁਰੰਤ ਪ੍ਰਭਾਵ ਨਾਲ ਰਿਹਾਅ ਕੀਤਾ ਜਾਵੇ ਅਤੇ ਉਸ ਵਿਰੁਧ ਦਰਜ ਕੀਤੇ ਗਏ ਸਾਰੇ ਝੂਠੇ ਕੇਸ ਰੱਦ ਕੀਤੇ ਜਾਣ।
ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਪੁਲਿਸ ਨੇ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਉਰਫ਼ ਝੋਟਾ ਨੂੰ ਤੰਗ ਕੀਤਾ ਸੀ। ਬਾਜਵਾ ਨੇ ਕਿਹਾ ਕਿ ਉਹ ਕਥਿਤ ਨਸ਼ਾ ਤਸਕਰ ਅਤੇ ਪੁਲਿਸ ਗਠਜੋੜ ਵਿਰੁਧ ਜ਼ੋਰਦਾਰ ਢੰਗ ਨਾਲ ਬੋਲ ਰਹੇ ਹਨ, ਜੋ 'ਆਪ' ਅਤੇ ਪੰਜਾਬ ਪੁਲਿਸ ਨੂੰ ਪਸੰਦ ਨਹੀਂ ਆਇਆ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੋ ਮੁੱਖ ਮੰਤਰੀ ਬਣਨ ਤੋਂ ਪਹਿਲਾਂ ਲੋਕਾਂ ਨੂੰ ਸਿਆਸੀ ਆਗੂ ਤੋਂ ਸਵਾਲ ਪੁੱਛਣ ਲਈ ਉਤਸ਼ਾਹਿਤ ਕਰਦੇ ਸਨ, ਹੁਣ ਮੁੱਖ ਮੰਤਰੀ ਬਣਨ ਤੋਂ ਬਾਅਦ ਲੋਕਾਂ ਦੀ ਆਲੋਚਨਾ ਤੋਂ ਘਬਰਾ ਗਏ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜੇ ਵੀ ਯਾਦ ਹੈ ਕਿ ਕਿਵੇਂ 'ਆਪ' ਸਰਕਾਰ ਨੇ ਕਈ ਪੱਤਰਕਾਰਾਂ ਦੇ ਟਵਿੱਟਰ ਹੈਂਡਲ ਅਤੇ ਫੇਸਬੁੱਕ ਪੇਜ ਬੰਦ ਕਰਵਾਏ ਸਨ, ਜੋ ਸਰਕਾਰ ਦੀਆਂ ਗਲਤ ਨੀਤੀਆਂ ਦਾ ਪਰਦਾਫਾਸ਼ ਕਰ ਰਹੇ ਹਨ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ 'ਆਪ' ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਅਲਕਾ ਲਾਂਬਾ ਅਤੇ ਕੁਮਾਰ ਵਿਸ਼ਵਾਸ ਸਮੇਤ ਅਪਣੇ ਸਾਬਕਾ ਸਾਥੀਆਂ ਨੂੰ ਵੀ ਨਹੀਂ ਬਖਸ਼ਿਆ। 'ਆਪ' ਨੇ ਉਨ੍ਹਾਂ 'ਤੇ ਝੂਠੇ ਕੇਸ ਦਰਜ ਕੀਤੇ ਕਿਉਂਕਿ ਉਨ੍ਹਾਂ ਨੇ 'ਆਪ' ਦੀ ਆਲੋਚਨਾ ਕੀਤੀ ਸੀ।
(For more Punjabi news apart from Mann government rattled by the voices of dissent: Partap Singh Bajwa, stay tuned to Rozana Spokesman)