ਨਵਜੋਤ ਸਿੱਧੂ ਨਾਲ ਮੀਟਿੰਗ ਮਗਰੋਂ ਸੁਖਪਾਲ ਖਹਿਰਾ ਦਾ ਬਿਆਨ, ‘ਇਸ ਨੂੰ ਧੜੇ ਦੀ ਮੀਟਿੰਗ ਨਾ ਸਮਝਿਆ ਜਾਵੇ’
Published : Mar 29, 2022, 5:22 pm IST
Updated : Mar 29, 2022, 5:22 pm IST
SHARE ARTICLE
Sukhpal khaira
Sukhpal khaira

ਸੁਖਪਾਲ ਖਹਿਰਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਅਸਤੀਫਾ ਜ਼ਰੂਰ ਦਿੱਤਾ ਹੈ ਪਰ ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ।

 

ਲੁਧਿਆਣਾ: ਨਵਜੋਤ ਸਿੱਧੂ ਵਲੋਂ ਲੁਧਿਆਣਾ ਵਿਖੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਕਾਂਗਰਸੀ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ। ਇਸ ਵਿਚ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੋਂ ਇਲਾਵਾ ਚੋਣ ਹਾਰਨ ਵਾਲੇ ਕਈ ਉਮੀਦਵਾਰਾਂ ਨੇ ਵੀ ਹਿੱਸਾ ਲਿਆ। ਮੀਟਿੰਗ ਤੋਂ ਬਾਅਦ ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਮੀਟਿੰਗ ਨੂੰ ਕਿਸੇ ਧੜੇਬੰਦੀ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਇਹ ਕਾਂਗਰਸ ਦੀ ਮੀਟਿੰਗ ਸੀ।

Sukhpal KhairaSukhpal Khaira

ਸੁਖਪਾਲ ਖਹਿਰਾ ਨੇ ਕਿਹਾ ਕਿ ਨਵਜੋਤ ਸਿੱਧੂ ਨੇ ਅਸਤੀਫਾ ਜ਼ਰੂਰ ਦਿੱਤਾ ਹੈ ਪਰ ਕਾਂਗਰਸ ਹਾਈਕਮਾਂਡ ਨੇ ਅਜੇ ਤੱਕ ਇਸ ਨੂੰ ਸਵੀਕਾਰ ਨਹੀਂ ਕੀਤਾ ਹੈ। ਇਸ ਲਈ ਉਹ ਹੁਣ ਵੀ ਮੁਖੀ ਹਨ ਅਤੇ ਇਸੇ ਲਈ ਇਹ ਮੀਟਿੰਗ ਰੱਖੀ ਗਈ ਹੈ। ਉਹਨਾਂ ਦੱਸਿਆ ਕਿ ਇਸ ਦੌਰਾਨ ਚੰਡੀਗੜ੍ਹ ਵਿਚ ਕੇਂਦਰੀ ਨਿਯਮਾਂ ਨੂੰ ਲਾਗੂ ਕਰਨ ਸਮੇਤ ਹੋਰ ਕਈ ਮੁੱਦਿਆਂ ’ਤੇ ਚਰਚਾ ਹੋਈ। ਸੁਖਪਾਲ ਖਹਿਰਾ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ’ਤੇ ਲਗਾਤਾਰ ਡਾਕਾ ਮਾਰ ਰਹੀ ਹੈ ਅਤੇ ਚੰਡੀਗੜ੍ਹ ਨੂੰ ਆਪਣੇ ਅਧੀਨ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਚੰਡੀਗੜ੍ਹ ਪੰਜਾਬ ਦੀ ਪਛਾਣ ਹੈ। ਭਾਜਪਾ ਨੇ ਸਾਡੀ ਜ਼ੁਬਾਨ ਉੱਤੇ ਵੀ ਹਮਲਾ ਕੀਤਾ ਹੈ। ਇਹ ਪੰਜਾਬ ਦੀ ਪਛਾਣ ’ਤੇ ਸਿੱਧਾ ਹਮਲਾ ਹੈ।

Navjot sidhu Navjot sidhu

ਉਹਨਾਂ ਕਿਹਾ ਕਿ ਕਾਂਗਰਸ ਪਹਿਲਾਂ ਹੀ ਗੈਰ-ਪੰਜਾਬੀਆਂ ਨੂੰ ਰਾਜ ਸਭਾ ਮੈਂਬਰ ਬਣਾਏ ਜਾਣ ਦਾ ਵਿਰੋਧ ਕਰ ਰਹੀ ਸੀ, ਜਦਕਿ ਹੁਣ ਰਾਘਵ ਚੱਢਾ ਵਰਗੇ ਆਗੂ ਚੰਡੀਗੜ੍ਹ ਮੁੱਦੇ 'ਤੇ ਬੋਲਣ ਦੀ ਬਜਾਏ ਮਾਡਲਿੰਗ ਕਰ ਰਹੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਉਹਨਾਂ ਉਦਯੋਗਪਤੀਆਂ ਨੂੰ ਰਾਜ ਸਭਾ ਵਿਚ ਭੇਜਿਆ ਗਿਆ ਹੈ, ਜੋ ਸਰਕਾਰ ਦੇ ਡਰੋਂ ਕੁਝ ਨਹੀਂ ਬੋਲਣਗੇ।

Bhagwant Mann Bhagwant Mann

ਉਹਨਾਂ ਕਿਹਾ ਕਿ ਕਿਹਾ ਕਿ ਉਹ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਦੀ ਅਪੀਲ ਕਰਦੇ ਹਨ, ਜਿਸ 'ਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇ, ਜੇਕਰ ਪ੍ਰਧਾਨ ਮੰਤਰੀ ਨਹੀਂ ਮੰਨਦੇ ਤਾਂ ਸੜਕਾਂ 'ਤੇ ਪ੍ਰਦਰਸ਼ਨ ਕੀਤੇ ਜਾਣ। ਤਾਂ ਜੋ ਦੇਸ਼ ਨੂੰ ਪਤਾ ਲੱਗ ਸਕੇ ਕਿ ਪੰਜਾਬ ਨਾਲ ਕਿਵੇਂ ਧੱਕਾ ਹੋ ਰਿਹਾ ਹੈ। ਉਹਨਾਂ ਕਿਹਾ ਕਿ  ਜੇਕਰ ਫਿਰ ਵੀ ਮਾਮਲਾ ਸਿਰੇ ਨਾ ਚੜ੍ਹਿਆ ਤਾਂ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ। ਸੁਖਪਾਲ ਖਹਿਰਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਕਾਂਗਰਸ ਨੂੰ ਅੱਗੇ ਲੈ ਕੇ ਜਾਣ, ਧੜੇਬੰਦੀ ਨੂੰ ਖਤਮ ਕਰਨ ਸਬੰਧੀ ਵੀ ਗੱਲਬਾਤ ਕੀਤੀ ਗਈ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement