Congress News : ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਕੀਤਾ ਜਾਰੀ
Published : Mar 29, 2024, 12:54 pm IST
Updated : Mar 29, 2024, 12:54 pm IST
SHARE ARTICLE
The Income Tax Department issued a demand notice of Rs 1700 crore to the Congress
The Income Tax Department issued a demand notice of Rs 1700 crore to the Congress

Congress News : ਤਾਜ਼ਾ ਡਿਮਾਂਡ ਨੋਟਿਸ ਮੁਲਾਂਕਣ ਸਾਲਾਂ 2017-18 ਤੋਂ 2020-21 ਲਈ ਹੈ, ਇਸ ਵਿਚ ਜੁਰਮਾਨਾ ਅਤੇ ਵਿਆਜ ਸ਼ਾਮਲ

The Income Tax Department issued a demand notice of Rs 1700 crore to the Congress: ਕਾਂਗਰਸ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਦਿੱਲੀ ਹਾਈ ਕੋਰਟ ਵੱਲੋਂ ਪੁਨਰ-ਮੁਲਾਂਕਣ ਦੀ ਕਾਰਵਾਈ ਵਿਰੁੱਧ ਪਾਰਟੀ ਦੀ ਪਟੀਸ਼ਨ ਨੂੰ ਖਾਰਜ ਕਰਨ ਤੋਂ ਕੁਝ ਘੰਟਿਆਂ ਬਾਅਦ, ਆਮਦਨ ਕਰ ਵਿਭਾਗ ਨੇ ਪਾਰਟੀ ਨੂੰ 1700 ਕਰੋੜ ਰੁਪਏ ਦਾ ਨੋਟਿਸ ਭੇਜਿਆ ਹੈ। ਇਸ ਘਟਨਾਕ੍ਰਮ ਦੀ ਜਾਣਕਾਰੀ ਕਾਂਗਰਸੀ ਆਗੂ ਵਿਵੇਕ ਟਾਂਖਾ ਨੇ ਦਿੱਤੀ। ਇਹ ਨੋਟਿਸ ਮੁਲਾਂਕਣ ਸਾਲ 2017-18 ਅਤੇ 2020-21 ਲਈ ਦਿੱਤਾ ਗਿਆ ਹੈ ਅਤੇ ਇਸ ਵਿੱਚ ਜੁਰਮਾਨਾ ਅਤੇ ਵਿਆਜ ਵੀ ਸ਼ਾਮਲ ਹੈ।

ਇਹ ਵੀ ਪੜ੍ਹੋ: Punjab News: ਤਹਿਸੀਲ ’ਚ ਵਿਜੀਲੈਂਸ ਰੇਡ ਦੀ ਅਫਵਾਹ! ਪੂਰਾ ਸਟਾਫ ਹੋਇਆ ਰਫੂਚੱਕਰ; 5 ਘੰਟੇ ਤਕ ਖੱਜਲ-ਖੁਆਰ ਹੋਏ ਲੋਕ

ਇਸ ਤੋਂ ਪਹਿਲਾਂ ਵੀਰਵਾਰ ਨੂੰ ਦਿੱਲੀ ਹਾਈਕੋਰਟ ਨੇ ਪਾਰਟੀ ਨੂੰ ਝਟਕਾ ਦਿੱਤਾ ਸੀ। ਅਦਾਲਤ ਨੇ ਕਾਂਗਰਸ ਦੀਆਂ ਉਨ੍ਹਾਂ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਟੈਕਸ ਅਥਾਰਟੀਆਂ ਵੱਲੋਂ ਉਨ੍ਹਾਂ ਵਿਰੁੱਧ ਚਾਰ ਸਾਲਾਂ ਦੀ ਮਿਆਦ ਲਈ ਟੈਕਸ ਮੁੜ ਮੁਲਾਂਕਣ ਦੀ ਕਾਰਵਾਈ ਸ਼ੁਰੂ ਕਰਨ ਨੂੰ ਚੁਣੌਤੀ ਦਿੱਤੀ ਗਈ ਸੀ।
ਦਿੱਲੀ ਹਾਈ ਕੋਰਟ ਦੀ ਬੈਂਚ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਕਾਂਗਰਸ ਦੇ ਖਾਤਿਆਂ ਵਿੱਚ ਬਹੁਤ ਸਾਰੇ ਬੇਹਿਸਾਬ ਲੈਣ-ਦੇਣ ਹੋਏ ਹਨ। ਇਨਕਮ ਟੈਕਸ ਅਥਾਰਟੀਆਂ ਕੋਲ ਪੁਨਰ-ਮੁਲਾਂਕਣ ਦੀ ਕਾਰਵਾਈ ਸ਼ੁਰੂ ਕਰਨ ਲਈ ਕਾਫੀ ਅਤੇ ਠੋਸ ਸਬੂਤ ਸਨ। ਇਨ੍ਹਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ। ਮੌਜੂਦਾ ਕੇਸ ਮੁਲਾਂਕਣ ਸਾਲ 2017 ਤੋਂ 2021 ਤੱਕ ਦਾ ਹੈ।

ਇਹ ਵੀ ਪੜ੍ਹੋ: PM Modi with Bill Gates: ''ਮੈਂ ਟੈਕਨਾਲੋਜੀ ਦਾ ਗੁਲਾਮ ਨਹੀਂ ਹਾਂ'' ਬਿਲ ਗੇਟਸ ਨਾਲ ਹੋਈ ਮੀਟਿੰਗ ਦੌਰਾਨ ਬੋਲੇ PM ਨਰਿੰਦਰ ਮੋਦੀ

ਦਰਅਸਲ, ਕਾਂਗਰਸ ਪਾਰਟੀ ਵੱਲੋਂ ਦਿੱਲੀ ਹਾਈ ਕੋਰਟ ਵਿੱਚ ਦਾਇਰ ਪਟੀਸ਼ਨਾਂ ਵਿੱਚ ਸਾਲ 2014-15, 16 ਅਤੇ 17 ਲਈ ਆਮਦਨ ਕਰ ਵਿਭਾਗ ਦੀ ਮੁੜ ਮੁਲਾਂਕਣ ਦੀ ਕਾਰਵਾਈ ਨੂੰ ਵੀ ਚੁਣੌਤੀ ਦਿੱਤੀ ਗਈ ਸੀ। ਇਸ ਵਿਚ ਆਮਦਨ ਕਰ ਵਿਭਾਗ ਨੇ ਕਿਹਾ ਕਿ ਰਿਕਾਰਡ ਵਿਚ ਮੌਜੂਦ ਸਮੱਗਰੀ ਇਹ ਦਰਸਾਉਣ ਲਈ ਕਾਫੀ ਹੈ ਕਿ ਪਾਰਟੀ ਦੀ ਬਕਾਇਆ ਆਮਦਨ 520 ਕਰੋੜ ਰੁਪਏ ਤੋਂ ਵੱਧ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦਿੱਲੀ ਹਾਈ ਕੋਰਟ ਨੇ ਇਸ ਤੋਂ ਪਹਿਲਾਂ ਆਮਦਨ ਕਰ ਵਿਭਾਗ ਦੀ ਤਿੰਨ ਸਾਲਾਂ ਤੋਂ ਟੈਕਸ ਪੁਨਰ-ਮੁਲਾਂਕਣ ਦੀ ਕਾਰਵਾਈ ਵਿਰੁੱਧ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਕਾਂਗਰਸ ਨੇ ਮੁੜ ਮੁਲਾਂਕਣ ਦੀ ਕਾਰਵਾਈ ਦਾ ਵਿਰੋਧ ਕੀਤਾ ਸੀ। ਕਾਂਗਰਸ ਦੇ ਵਕੀਲ ਅਭਿਸ਼ੇਕ ਸਿੰਘਵੀ ਨੇ ਕਿਹਾ ਸੀ ਕਿ ਸਮਾਂ ਸੀਮਾ ਟੈਕਸ ਮੁੜ ਮੁਲਾਂਕਣ ਕਾਰਵਾਈ 'ਤੇ ਲਾਗੂ ਹੁੰਦੀ ਹੈ। ਆਮਦਨ ਕਰ ਵਿਭਾਗ ਵੱਧ ਤੋਂ ਵੱਧ ਛੇ ਸਾਲਾਂ ਲਈ ਹੀ ਮੁਲਾਂਕਣ ਕਰ ਸਕਦਾ ਹੈ। ਮੁੜ ਮੁਲਾਂਕਣ ਦੀ ਕਾਰਵਾਈ ਇਨਕਮ ਟੈਕਸ ਐਕਟ ਦੇ ਉਪਬੰਧਾਂ ਦੇ ਉਲਟ ਕੀਤੀ ਜਾ ਰਹੀ ਹੈ।

(For more news apart from 'The Income Tax Department issued a demand notice of Rs 1700 crore to the Congress' stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement