Rahul Gandhi News: ਚੋਣ ਰੈਲੀ ਦੌਰਾਨ ਬੋਲੇ ਰਾਹੁਲ ਗਾਂਧੀ, ‘ਸੱਤਾ ’ਚ ਆਉਂਦਿਆਂ ਹੀ ਦੇਸ਼ ’ਚ ਕਰਾਵਾਂਗੇ ਜਾਤੀ ਅਤੇ ਆਰਥਿਕ ਸਰਵੇਖਣ’
Published : Apr 29, 2024, 3:16 pm IST
Updated : Apr 29, 2024, 3:16 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਉੱਤਰੀ ਗੁਜਰਾਤ ਦੇ ਪਾਟਣ ਕਸਬੇ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

Rahul Gandhi News: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੱਤਾ 'ਚ ਆਉਂਦੀ ਹੈ ਤਾਂ ਉਹ ਪਹਿਲ ਦੇ ਆਧਾਰ 'ਤੇ ਦੇਸ਼ ਭਰ 'ਚ ਜਾਤੀ ਅਤੇ ਆਰਥਿਕ ਸਰਵੇਖਣ ਕਰਵਾਏਗੀ। ਰਾਹੁਲ ਉੱਤਰੀ ਗੁਜਰਾਤ ਦੇ ਪਾਟਣ ਕਸਬੇ ਵਿਚ ਇਕ ਚੋਣ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ, “ਐਸਸੀ, ਐਸਟੀ ਅਤੇ ਓਬੀਸੀ ਭਾਈਚਾਰੇ ਦੇਸ਼ ਦੀ 90 ਫ਼ੀ ਸਦੀ ਆਬਾਦੀ ਹਨ ਪਰ ਤੁਹਾਨੂੰ ਕਾਰਪੋਰੇਟ, ਮੀਡੀਆ (ਖੇਤਰਾਂ), ਨਿੱਜੀ ਹਸਪਤਾਲਾਂ, ਨਿੱਜੀ ਯੂਨੀਵਰਸਿਟੀਆਂ ਜਾਂ ਸਰਕਾਰੀ ਨੌਕਰਸ਼ਾਹੀ ਵਿਚ ਉਨ੍ਹਾਂ ਦੀ ਨੁਮਾਇੰਦਗੀ ਨਹੀਂ ਮਿਲੇਗੀ। ਅਸੀਂ ਸੱਤਾ ਵਿਚ ਆਉਣ ਤੋਂ ਬਾਅਦ ਪਹਿਲਾਂ ਜਾਤੀ ਅਤੇ ਆਰਥਿਕ ਸਰਵੇਖਣ ਕਰਾਂਗੇ। ''

ਰਾਹੁਲ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐਸਐਸ) 'ਤੇ ਸੰਵਿਧਾਨ ਨੂੰ ਬਦਲਣ ਦੀ ਸਾਜਿਸ਼ ਰਚਣ ਦਾ ਦੋਸ਼ ਲਾਇਆ। ਉਨ੍ਹਾਂ ਦਾਅਵਾ ਕੀਤਾ ਕਿ ਸੱਤਾਧਾਰੀ ਗੱਠਜੋੜ ਵੀ ਰਾਖਵਾਂਕਰਨ ਪ੍ਰਣਾਲੀ ਦੇ ਵਿਰੁਧ ਹੈ। ਵਾਇਨਾਡ ਦੇ ਸੰਸਦ ਮੈਂਬਰ ਨੇ ਦਾਅਵਾ ਕੀਤਾ ਕਿ ਦੇਸ਼ ਵਿਚ ਬੇਰੁਜ਼ਗਾਰੀ 45 ਸਾਲਾਂ ਦੇ ਸੱਭ ਤੋਂ ਉੱਚੇ ਪੱਧਰ 'ਤੇ ਹੈ। ਉਹ ਪਾਟਣ ਲੋਕ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਚੰਦਨਜੀ ਠਾਕੋਰ ਦੇ ਸਮਰਥਨ ਵਿਚ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ।

 (For more Punjabi news apart from Congress will conduct caste and economic survey if it comes to power, says Rahul Gandhi, stay tuned to Rozana Spokesman)

 

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement