Punjab News: ਧਾਮੀ ਦੇ ਬਿਆਨ ਉਤੇ ਬੋਲੇ ਹਰਜੀਤ ਗਰੇਵਾਲ, ‘ਪੰਥ ਦੀ ਬਜਾਏ ਪਰਿਵਾਰਕ ਦਲ ਦੇ ਹੱਕ ਦੀ ਗੱਲ ਕਰ ਰਹੇ SGPC ਪ੍ਰਧਾਨ’
Published : Apr 29, 2024, 1:25 pm IST
Updated : Apr 29, 2024, 1:25 pm IST
SHARE ARTICLE
Harjit Singh Grewal
Harjit Singh Grewal

ਧਾਮੀ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਜਤਾਇਆ ਸੀ ਇਤਰਾਜ਼

Punjab News: ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਉਸ ਬਿਆਨ ਦੀ ਨਿਖੇਧੀ ਕੀਤੀ, ਜਿਸ ਵਿਚ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਕੁੱਝ ਮੈਂਬਰਾਂ ਵਲੋਂ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣ ’ਤੇ ਇਤਰਾਜ਼ ਜਤਾਇਆ।

ਹਰਜੀਤ ਗਰੇਵਾਲ ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸਾਨੂੰ ਧਾਰਮਿਕ ਵੰਡੀਆਂ ਨਹੀਂ ਪਾਉਣੀਆ ਚਾਹੀਦੀਆਂ ਪਰ ਹਰਜਿੰਦਰ ਸਿੰਘ ਧਾਮੀ ਇਕ ਪਰਿਵਾਰ ਦੇ ਹੱਕ ਵਿਚ ਗੱਲ ਕਰ ਰਹੇ ਹਨ। ਉਨ੍ਹਾਂ ਕਿਹਾ ਦਿੱਲੀ ਦੇ ਕੁੱਝ ਸਿੱਖ ਭਾਜਪਾ ਵਿਚ ਸ਼ਾਮਲ ਹੋ ਗਏ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਕਹਿ ਰਹੇ ਹਨ ਕਿ ਭਾਜਪਾ ਸਿੱਖ ਵਿਰੋਧੀ ਹੈ ਪਰ ਧਾਮੀ ਖੁਦ ਇਕ ਪਰਿਵਾਰ ਦੇ ਹੱਕ ਵਿਚ ਗੱਲ ਕਰਦੇ ਹਨ।

ਭਾਜਪਾ ਆਗੂ ਨੇ ਕਿਹਾ ਕਿ ਅਕਾਲੀ ਦਲ ਅੱਜ ‘ਪਰਿਵਾਰਕ ਦਲ’ ਹੋ ਗਿਆ ਹੈ ਜੋ ਪੰਜਾਬ ਤੇ ਸਿੱਖੀ ਲਈ ਸਹੀ ਨਹੀਂ ਹੈ। ਹਰਜਿੰਦਰ ਸਿੰਘ ਧਾਮੀ ਇਸ ਵਿਚ ਸੁਧਾਰ ਜੀ ਬਜਾਏ, ਉਨ੍ਹਾਂ ਦੇ ਹੱਕ ਦੀ ਗੱਲ ਕਰ ਰਹੇ ਹਨ। ਉਹ ਖ਼ਾਲਸੇ ਨੂੰ ਇਕ ਪਰਿਵਾਰ ਦੇ ਕੰਟਰੋਲ ਵਿਚ ਕਰਨਾ ਚਾਹੁੰਦੇ ਹਨ। ਜੇ ਬਾਕੀ ਪਾਰਟੀਆਂ ਵਿਚ ਸਿੱਖ ਸ਼ਾਮਲ ਹੋ ਸਕਦੇ ਹਨ ਤਾਂ ਭਾਜਪਾ ਵਿਚ ਕਿਉਂ ਨਹੀਂ ਜਾ ਸਕਦੇ? ਉਨ੍ਹਾਂ ਕਿਹਾ ਕਿ ਧਾਮੀ ਨੂੰ ਸਿੱਖ ਮਸਲਿਆਂ ਅਤੇ ਗੁਰਦੁਆਰਾ ਸਾਹਿਬਾਨਾਂ ਦੇ ਵਧੀਆ ਪ੍ਰਬੰਧਾਂ ਉਤੇ ਧਿਆਨ ਦੇਣਾ ਚਾਹੀਦਾ ਹੈ, ਇਹ ਕੰਮ ਮੋਦੀ ਜੀ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨੇ ਅਪਣੀ ਸਰਕਾਰ ਵਿਚ ਭਾਈ ਗੁਰਦੇਵ ਸਿੰਘ ਕਾਉਂਕੇ ਦੇ ਦੋਸ਼ੀਆਂ ਨੂੰ ਨਹੀਂ ਫੜਿਆ। ਬਾਦਲ ਪਰਿਵਾਰ ਸਿੱਖ ਕੌਮ ਦਾ ਦੋਸ਼ੀ ਹੈ, ਇਨ੍ਹਾਂ ਨੂੰ ਸਿੱਖ ਕਹਾਉਣ ਦਾ ਹੱਕ ਨਹੀਂ ਹੈ। ਗਰੇਵਾਲ ਨੇ ਕਿਹਾ ਕਿ ਜੋ ਕੰਮ ਮੋਦੀ ਨੇ ਸਿੱਖਾਂ ਲਈ ਕੀਤਾ, ਉਹ ਕਿਸੇ ਹੋਰ ਨੇ ਨਹੀਂ ਕੀਤਾ ਜਦਕਿ ਉਨ੍ਹਾਂ ਤੋਂ ਪਹਿਲਾਂ ਵੀ ਕਈ ਪ੍ਰਧਾਨ ਮੰਤਰੀ ਬਣ ਚੁੱਕੇ ਹਨ, ਕਿਸੇ ਨੇ ਵੀ ਸਿੱਖਾਂ ਦੇ ਮਸਲੇ ਹੱਲ ਨਹੀਂ ਕੀਤੇ। ਇਸ ਦੀ ਪ੍ਰਸ਼ੰਸਾ ਹੋਣੀ ਚਾਹੀਦੀ ਸੀ।

ਉਨ੍ਹਾਂ ਕਿਹਾ ਕਿ ਭਾਜਪਾ ਸਾਨੂੰ ਸ਼੍ਰੋਮਣੀ ਕਮੇਟੀ ਦੀ ਚੋਣ ਲੜਨ ਲਈ ਮਜਬੂਰ ਕਰ ਰਹੀ ਹੈ ਪਰ ਅਸੀਂ ਅਜਿਹਾ ਨਹੀਂ ਕਰਨਾ ਚਾਹੁੰਦੇ। ਭਾਜਪਾ ਪੰਥਕ ਮਸਲਿਆਂ ਵਿਚ ਦਖਲ ਨਹੀਂ ਦਿੰਦੀ। ਇਸ ਦੇ ਨਾਲ ਹੀ ਹਰਜੀਤ ਗਰੇਵਾਲ ਨੇ ਕਿਹਾ ਕਿ ਨਾ ਉਹ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਹਨ ਅਤੇ ਨਾ ਹੀ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੇ ਬਿਆਨਾਂ ਨਾਲ ਸਹਿਮਤ ਹਨ। ਉਨ੍ਹਾਂ ਕਿਹਾ ਕਿ ਅਸੀਂ ਰਾਸ਼ਟਰਵਾਦੀ ਹਾਂ ਪਰ ਅੰਮ੍ਰਿਤਪਾਲ, ਸਿੱਖੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਉਹ ਸਿੱਖੀ ਲਈ ਸ਼ਰਾਪ ਹੈ।

(For more Punjabi news apart from Harjit Singh Grewal reply on harjinder dhami statement, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement