
ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਉੱਤਰ ਪ੍ਰਦੇਸ਼ ਸਰਕਾਰ ‘ਤੇ ਬਲਾਤਕਾਰ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਹੈ।
ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਉੱਤਰ ਪ੍ਰਦੇਸ਼ ਸਰਕਾਰ ‘ਤੇ ਬਲਾਤਕਾਰ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਹੈ। ਸ਼ਾਹਜਹਾਨਪੁਰ ਵਿਚ ਹੋਏ ਬਲਾਤਕਾਰ ਮਾਮਲੇ ਵਿਚ ਪ੍ਰਿਯੰਕਾ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਬਲਾਤਕਾਰ ਪੀੜਤ ਵੱਲੋਂ ਆਪਬੀਤੀ ਦੱਸਣ ਦੇ ਬਾਵਜੂਦ ਵੀ ਮੁਲਜ਼ਮ ‘ਤੇ ਬਲਾਤਕਾਰ ਦਾ ਕੇਸ ਦਰਜ ਨਹੀਂ ਕੀਤਾ ਗਿਆ।
मात्र एक साल पहले शाहजहाँपुर के कई प्रशासनिक अधिकारी चिन्मयानंद की आरती उतारते दिखे। मामला अखबारों में उछला था।
— Priyanka Gandhi Vadra (@priyankagandhi) September 29, 2019
बलात्कार पीड़िता द्वारा पूरी आपबीती कहने के बावजूद बलात्कार का मुकदमा दर्ज नहीं हुआ, कैसे होता? जब पूरा महकमा गले लगाकर उनका बचाव कर रहा था।https://t.co/JmG27IjBKG
ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸ਼ਾਹਜਹਾਨਪੁਰ ਦੇ ਕਈ ਪ੍ਰਸ਼ਾਸਨਿਕ ਅਧਿਕਾਰੀ ਚਿਨਮਯਾਨੰਦ ਦੀ ਆਰਤੀ ਕਰਦੇ ਦਿਖਾਈ ਦਿੱਤੇ ਸਨ ਅਤੇ ਇਹ ਮਾਮਲਾ ਅਖ਼ਬਾਰਾਂ ਵਿਚ ਵੀ ਸਾਹਮਣੇ ਆਇਆ ਸੀ। ਬਲਾਤਕਾਰ ਪੀੜਤ ਲੜਕੀ ਵੱਲੋਂ ਪੂਰੀ ਆਪਬੀਤੀ ਦੱਸਣ ਦੇ ਬਾਵਜੂਦ ਬਲਾਤਕਾਰ ਦਾ ਕੇਸ ਦਰਜ ਨਹੀਂ ਕੀਤਾ ਗਿਆ, ਇਹ ਕਿਵੇਂ ਹੋਏਗਾ? ਜਦੋਂ ਸਾਰਾ ਮਹਿਕਮਾ ਉਨ੍ਹਾਂ ਨੂੰ ਗਲੇ ਲਗਾ ਕੇ ਉਹਨਾਂ ਦਾ ਬਚਾਅ ਰਿਹਾ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।