
ਨਵਜੋਤ ਸਿੱਧੂ ਸਮਰਥਕ ਚਿੰਤਾਵਾਂ ਦੇ ਘੇਰੇ ਵਿਚ ਘਿਰੇ
ਪਟਿਆਲਾ (ਦਲਜਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਡੀ.ਜੀ.ਪੀ. ਪੰਜਾਬ ਤੇ ਐਡਵੋਕੇਟ ਜਨਰਲ ਨੂੰ ਅਹੁਦੇ ਤੋਂ ਹਟਾਏ ਜਾਣ ਦੀ ਮੰਗ ਨੂੰ ਲੈ ਕੇ ਦਿਤੇ ਗਏ ਅਸਤੀਫ਼ੇ ਨਾਲ ਜਿਥੇ ਸਿੱਧੂ ਸਮਰਥਕਾਂ ਵਿਚ ਚਿੰਤਾਵਾਂ ਹੀ ਚਿੰਤਾਵਾਂ ਪਾਈਆਂ ਜਾ ਰਹੀਆਂ ਹਨ, ਉਥੇ ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਨੀਤ ਕੌਰ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ ਤੇ ਮੰਗ ਕੀਤੀ ਜਾ ਰਹੀ ਹੈ ਜੇਕਰ ਪੰਜਾਬ ਕਾਂਗਰਸ ਨੂੰ ਬਚਾਉਣਾ ਹੈ ਤਾਂ ਪ੍ਰਨੀਤ ਕੌਰ ਨੂੰ ਪੀ.ਪੀ.ਸੀ.ਸੀ. ਦਾ ਪ੍ਰਧਾਨ ਬਣਾਉਣਾ ਸਮੇਂ ਦੀ ਲੋੜ ਹੈ।
Navjot Sidhu
ਹੋਰ ਪੜ੍ਹੋ: ਸੰਪਾਦਕੀ: ਨਵਜੋਤ ਸਿੱਧੂ ਦੇ ਅਸਤੀਫ਼ੇ ਮਗਰੋਂ ਕਾਂਗਰਸ ਕਿਸ ਰਾਹ ਨੂੰ ਅਪਣਾਏਗੀ?
ਪੀ.ਪੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ਾ ਦੇਣ ਦੀਆਂ ਚਰਚਾਵਾਂ ਦਾ ਦੌਰ ਹਾਲੇ ਮੁਕਿਆ ਹੀ ਨਹੀਂ ਸੀ ਕਿ ਸਿੱਧੂ ਵਲੋਂ ਹੀ ਨਿਯੁਕਤ ਕੀਤੇ ਗਏ ਪੀ.ਪੀ.ਸੀ.ਸੀ. ਦੇ ਖ਼ਜ਼ਾਨਚੀ ਗੁਲਜ਼ਾਰ ਸਿੰਘ ਚਹਿਲ ਵਲੋਂ ਵੀ ਅਸਤੀਫ਼ਾ ਦੇ ਦਿਤਾ ਗਿਆ ਤੇ ਸਿੱਧੂ ਦੇ ਹੱਕ ਵਿਚ ਸਮਰਥਨ ਦਿਤਾ ਗਿਆ।
Preneet Kaur
ਹੋਰ ਪੜ੍ਹੋ: ਅੱਜ ਦਾ ਹੁਕਮਨਾਮਾ (29 ਸਤੰਬਰ 2021)
ਇਸੇ ਤਰ੍ਹਾਂ ਕੈਬਨਿਟ ਮੰਤਰੀ ਵਜੋਂ ਸਹੂੰ ਚੁੱਕਣ ਵਾਲੀ ਰਜ਼ੀਆ ਸੁਲਤਾਨਾ ਵਲੋਂ ਅਤੇ ਜਾਣਕਾਰੀ ਅਨੁਸਾਰ ਚੇਅਰਮੈਨ ਪੀ.ਆਰ.ਟੀ.ਸੀ. ਕੇ.ਕੇ. ਸ਼ਰਮਾ ਨੇ ਵੀ ਅੱਜ ਅਪਣਾ ਅਸਤੀਫ਼ਾ ਦੇ ਦਿਤਾ ਹੈ। ਸਿੱਧੂ ਦੇ ਅਸਤੀਫ਼ਾ ਦੇਣ ਤੋਂ ਬਾਅਦ ਸ਼ਾਹੀ ਸ਼ਹਿਰ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ ਵਲੋਂ ਵੀ ਟਵੀਟ ਕੀਤਾ ਗਿਆ ਹੈ ਕਿ ਉਥੇ ਆਮ ਲੋਕਾਂ ਵਲੋਂ ਵੀ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਨੀਤ ਕੌਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਥਾਪਿਆ ਜਾਵੇ ਤਾਂ ਜੋ ਪੰਜਾਬ ਕਾਂਗਰਸ ਨੂੰ ਬਚਾਇਆ ਜਾ ਸਕੇ।