ਦਾਨਿਸ਼ ਅਲੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਸੁਰੱਖਿਆ ਦੀ ਅਪੀਲ ਕੀਤੀ
Published : Sep 29, 2023, 5:10 pm IST
Updated : Sep 29, 2023, 5:10 pm IST
SHARE ARTICLE
PM Modi, Danish Ali
PM Modi, Danish Ali

ਲੋਕ ਸਭਾ ’ਚ ਫ਼ਿਰਕੂ ਟਿਪਣੀਆਂ ਦਾ ਮਾਮਲਾ, ਬਿਧੂੜੀ ਲਈ ਸਜ਼ਾ ਯਕੀਨੀ ਬਣਾਉਣ ਦੀ ਵੀ ਕੀਤੀ ਮੰਗ

ਨਵੀਂ ਦਿੱਲੀ, 29 ਸਤੰਬਰ: ਬਹੁਜਨ ਸਮਾਜ ਪਾਰਟੀ ਦੇ ਸੰਸਦ ਮੈਂਬਰ ਦਾਨਿਸ਼ ਅਲੀ ਨੇ ਸ਼ੁਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਮੈਂਬਰ ਰਮੇਸ਼ ਬਿਧੂੜੀ ਵਲੋਂ ਉਨ੍ਹਾਂ ਵਿਰੁਧ ਕੀਤੀਆਂ ਇਤਰਾਜ਼ਯੋਗ ਟਿਪਣੀਆਂ ਦੇ ਮਾਮਲੇ ਵਿਚ ਜਵਾਬਦੇਹੀ ਅਤੇ ਸਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਭਵਿੱਖ ’ਚ ਸਦਨ ਅੰਦਰ ਅਜਿਹੀ ਘਟਨਾ ਨਾ ਵਾਪਰੇ।

ਅਲੀ ਨੇ ਖ਼ੁਦ ਨੂੰ ਮਿਲੀਆਂ ਧਮਕੀਆਂ ਦਾ ਹਵਾਲਾ ਦਿੰਦੇ ਹੋਏ ਅਪਣੇ ਲਈ ਪੁਖਤਾ ਸੁਰੱਖਿਆ ਪ੍ਰਬੰਧਾਂ ਦੀ ਮੰਗ ਵੀ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਸਦਨ ਦੇ ਅੰਦਰ ਮਰਿਆਦਾ ਅਤੇ ਆਚਰਣ ਦੇ ਉੱਚੇ ਮਿਆਰਾਂ ਨੂੰ ਬਣਾਈ ਰੱਖਣ ਦੀ ਮਹੱਤਤਾ ਨੂੰ ਯਾਦ ਕਰਾਉਣ ਲਈ ਇਕ ਅਪੀਲ ਕਰਨ ਲਈ ਵੀ ਕਿਹਾ। ਜ਼ਿਕਰਯੋਗ ਹੈ ਕਿ 21 ਸਤੰਬਰ ਨੂੰ ਲੋਕ ਸਭਾ ’ਚ ‘ਚੰਦਰਯਾਨ-3 ਦੀ ਸਫਲਤਾ ਅਤੇ ਪੁਲਾੜ ਦੇ ਖੇਤਰ ’ਚ ਭਾਰਤ ਦੀਆਂ ਪ੍ਰਾਪਤੀਆਂ’ ਵਿਸ਼ੇ ’ਤੇ ਚਰਚਾ ਦੌਰਾਨ ਬਿਧੂੜੀ ਨੇ ਅਲੀ ਵਿਰੁਧ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ।

ਬਸਪਾ ਸੰਸਦ ਮੈਂਬਰ ਨੇ ਚਿੱਠੀ ’ਚ ਕਿਹਾ, ‘‘ਜਿਵੇਂ ਕਿ ਤੁਸੀਂ ਜਾਣਦੇ ਹੋਵੋਗੇ ਕਿ 21 ਸਤੰਬਰ, 2023 ਤੋਂ ਸਥਿਤੀ ਕਾਫ਼ੀ ਵਿਗੜ ਗਈ ਹੈ ਅਤੇ ਇਸ ਨੇ ਸਾਡੇ ਸਤਿਕਾਰਤ ਸਦਨ ਦੀ ਸੰਸਦੀ ਮਰਿਆਦਾ ਅਤੇ ਲੋਕਤੰਤਰੀ ਕੰਮਕਾਜ ਨੂੰ ਗ੍ਰਹਿਣ ਲਗਾ ਦਿਤਾ ਹੈ। ਤੁਸੀਂ ਸਦਨ ਦੇ ਨੇਤਾ ਅਤੇ ਸਾਡੇ ਦੇਸ਼ ਦੇ ਪ੍ਰਧਾਨ ਮੰਤਰੀ ਹੋ। ਅਜਿਹੀ ਸਥਿਤੀ ’ਚ, ਮੈਨੂੰ ਯਕੀਨ ਹੈ ਕਿ ਤੁਸੀਂ ਇਸ ਗੱਲ ਨੂੰ ਡੂੰਘਾਈ ਨਾਲ ਸਮਝੋਗੇ ਕਿ ਸੰਸਦ ਮੈਂਬਰ ਰਮੇਸ਼ ਬਿਧੂੜੀ ਨੇ ਗੈਰ-ਸੰਸਦੀ ਅਤੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਹੈ।’’

ਉਨ੍ਹਾਂ ਕਿਹਾ, ‘‘ਤੁਸੀਂ ਉਸ ਦਿਨ ਸਦਨ ’ਚ ਮੌਜੂਦ ਨਹੀਂ ਸੀ, ਫਿਰ ਵੀ ਬਿਧੂਰੀ ਨੇ ਅਪਣੇ ਸੰਬੋਧਨ ਦੌਰਾਨ ਤੁਹਾਡਾ ਜ਼ਿਕਰ ਕਰਦਿਆਂ ਅਣਉਚਿਤ ਭਾਸ਼ਾ ਦੀ ਵਰਤੋਂ ਕੀਤੀ। ਮੈਂ ਪ੍ਰਧਾਨ ਮੰਤਰੀ ਦੇ ਸਬੰਧ ਵਿਚ ਅਜਿਹੀ ਭਾਸ਼ਾ ਦੀ ਵਰਤੋਂ ’ਤੇ ਇਤਰਾਜ਼ ਕੀਤਾ... ਸਦਨ ਦੀ ਕਾਰਵਾਈ ਤੋਂ ਸਪੱਸ਼ਟ ਹੈ ਕਿ ਸੱਤਾਧਾਰੀ ਪਾਰਟੀ ਦੇ ਕਿਸੇ ਵੀ ਮੈਂਬਰ ਨੇ ਤੁਹਾਡੇ ਪ੍ਰਤੀ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਵਿਰੁਧ ਮੇਰੇ ਰੁਖ਼ ’ਤੇ ਇਤਰਾਜ਼ ਨਹੀਂ ਕੀਤਾ। ਜਦੋਂ ਮੈਂ ਬਿਧੂੜੀ ਦਾ ਧਿਆਨ ਤੁਹਾਡੀ ਪ੍ਰਤੀ ਗੈਰ-ਸੰਸਦੀ ਭਾਸ਼ਾ ਦੀ ਵਰਤੋਂ ਵੱਲ ਖਿਚਿਆ, ਤਾਂ ਉਹ ਗੁੱਸੇ ’ਚ ਆ ਗਏ ਅਤੇ ਉਨ੍ਹਾਂ ਮੈਨੂੰ ‘ਅਤਿਵਾਦੀ’ ਅਤੇ ‘ਉਗਰਵਾਦੀ’ ਕਿਹਾ।’’

ਦਾਨਿਸ਼ ਅਲੀ ਨੇ ਭਾਜਪਾ ਦੇ ਸੰਸਦ ਮੈਂਬਰਾਂ ਨਿਸ਼ੀਕਾਂਤ ਦੂਬੇ ਅਤੇ ਰਵੀ ਕਿਸ਼ਨ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਲਿਖੀਆਂ ਚਿੱਠੀਆਂ ਦਾ ਹਵਾਲਾ ਦਿੰਦੇ ਹੋਏ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਦੇ ਕੁਝ ਮੈਂਬਰਾਂ ਨੇ ਉਨ੍ਹਾਂ ਵਿਰੁਧ ਝੂਠ ਫੈਲਾਇਆ ਅਤੇ ਅਜਿਹੀਆਂ ਗੱਲਾਂ ਦਾ ਦਾਅਵਾ ਕੀਤਾ ਜੋ ਉਸ ਨੇ ਕਿਸੇ ਸੈਸ਼ਨ ’ਚ ਨਹੀਂ ਕਹੀਆਂ। ਬਸਪਾ ਲੋਕ ਸਭਾ ਮੈਂਬਰ ਨੇ ਕਿਹਾ ਕਿ ਵਿਸ਼ੇਸ਼ ਸੈਸ਼ਨ ਦੌਰਾਨ ’ਚ ਵਾਪਰੀ ਘਟਨਾ ਸਿਰਫ਼ ਇਕ ਵਿਅਕਤੀ ਵਜੋਂ ਉਨ੍ਹਾਂ ’ਤੇ ਹਮਲਾ ਨਹੀਂ ਹੈ, ਸਗੋਂ ਸਾਡੇ ਲੋਕਤੰਤਰ ਦੇ ਮੂਲ ’ਤੇ ਹਮਲਾ ਹੈ।

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement