
ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਚੰਡੀਗੜ੍ਹ: ਪੰਜਾਬ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ ਨੂੰ ਪਾਰਟੀ ਵਿਚ ਅਹਿਮ ਜ਼ਿੰਮੇਵਾਰੀ ਦਿਤੀ ਗਈ ਹੈ। ਉਨ੍ਹਾਂ ਨੂੰ ਭਾਜਪਾ ਯੁਵਾ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦਿਆਲ ਸਿੰਘ ਸੋਢੀ ਨੂੰ ਮਹਿਲਾ ਮੋਰਚਾ, ਬਲਬੀਰ ਸਿੰਘ ਸਿੱਧੂ ਨੂੰ ਕਿਸਾਨ ਮੋਰਚਾ, ਅਨਿਲ ਸਰੀਨ ਨੂੰ ਐਸਸੀ ਮੋਰਚਾ, ਰਾਕੇਸ਼ ਰਾਠੌੜ ਨੂੰ ਘੱਟ ਗਿਣਤੀ ਮੋਰਚਾ ਅਤੇ ਜਗਮੋਹਣ ਸਿੰਘ ਰਾਜੂ ਨੂੰ ਓਬੀਸੀ ਮੋਰਚਾ ਦਾ ਇੰਚਾਰਜ ਲਗਾਇਆ ਗਿਆ ਹੈ। ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।