ਰਾਹੁਲ ਗਾਂਧੀ ਨੇ ਖੜਗੇ ਨਾਲ ਮੁਲਾਕਾਤ ਕੀਤੀ, ਬਿਹਾਰ ਦੇ ਨੇਤਾ ਵੀ ਮੌਜੂਦ
Published : Nov 29, 2025, 5:10 pm IST
Updated : Nov 29, 2025, 5:10 pm IST
SHARE ARTICLE
Rahul Gandhi meets Kharge, Bihar leaders also present
Rahul Gandhi meets Kharge, Bihar leaders also present

ਚੋਣ ਮੈਦਾਨਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ 'ਤੇ ਕੀਤੀ ਚਰਚਾ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸਨਿਚਰਵਾਰ ਨੂੰ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਬਿਹਾਰ ਦੇ ਸਿਆਸੀ ਦ੍ਰਿਸ਼ ਉਤੇ ਚਰਚਾ ਕੀਤੀ, ਜਿੱਥੇ ਹਾਲ ਹੀ ’ਚ ਹੋਈਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ ਨੂੰ ਬੁਰੀ ਤਰ੍ਹਾਂ ਹਾਰ ਮਿਲੀ ਸੀ। ਸੂਤਰਾਂ ਨੇ ਦਸਿਆ ਕਿ ਗਾਂਧੀ ਖ਼ੁਦ ਖੜਗੇ ਦੀ ਰਿਹਾਇਸ਼ ਉਤੇ ਗਏ ਜਿੱਥੇ ਉਹ ਬਿਹਾਰ ਦੇ ਨੇਤਾਵਾਂ ਨੂੰ ਵੀ ਮਿਲੇ। ਬੈਠਕ ਦੌਰਾਨ ਬਿਹਾਰ ਲਈ ਪਾਰਟੀ ਇੰਚਾਰਜ ਕ੍ਰਿਸ਼ਨਾ ਅਲਾਵਰੂ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਰਾਜੇਸ਼ ਰਾਮ ਵੀ ਮੌਜੂਦ ਸਨ।

ਇਸ ਤੋਂ ਪਹਿਲਾਂ ਗਾਂਧੀ ਅਤੇ ਖੜਗੇ ਨੇ ਇੰਦਰਾ ਭਵਨ ਵਿਖੇ ਬਿਹਾਰ ਦੇ ਨੇਤਾਵਾਂ ਅਤੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨਾਲ ਵੀ ਮੁਲਾਕਾਤ ਕੀਤੀ ਸੀ ਤਾਂ ਜੋ ਚੋਣ ਮੈਦਾਨਾਂ ਵਿਚ ਪਾਰਟੀ ਦੀ ਹਾਰ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ। ਮੰਨਿਆ ਜਾ ਰਿਹਾ ਹੈ ਕਿ ਉਮੀਦਵਾਰਾਂ ਨੇ ਐਨ.ਡੀ.ਏ. ਦੀ ਔਰਤਾਂ ਲਈ 10,000 ਰੁਪਏ ਦੀ ਪ੍ਰੋਤਸਾਹਨ ਯੋਜਨਾ, ਬਿਹਾਰ ਕਾਂਗਰਸ ਦੇ ਅੰਦਰੂਨੀ ਝਗੜੇ ਅਤੇ ਮਤਭੇਦਾਂ ਨਾਲ ਪਾਰਟੀ ਵਲੋਂ ਟਿਕਟਾਂ ਦੀ ਦੇਰੀ ਨਾਲ ਵੰਡ ਨੂੰ ਚੋਣਾਂ ਵਿਚ ਹਾਰ ਦੇ ਕੁੱਝ ਕਾਰਨ ਦਸਦੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement