
ਕਾਲੇ ਕਾਨੂੰਨਾ ਨੂੰ ਬਣਾਉਣ ਵਿਚ ਬਾਦਲ ਟੱਬਰ ਦੀ ਸ਼ਮੂਲੀਅਤ ਕਾਰਨ ਹੀ ਲੋਕ ਕਰ ਰਹੇ ਹਨ ਸੁਖਬੀਰ ਬਾਦਲ ਦਾ ਵਿਰੋਧ- 'ਆਪ'
ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਤੇ ਈਡੀ ਕੇਸ ਦੇ ਮਾਮਲੇ ਵਿੱਚ ਝੂਠ ਬੋਲਣ ਦਾ ਦੋਸ਼ ਲਗਾਓੁਦਿਆ ਕਿਹਾ ਹੈ ਕਿ ਈਡੀ ਵੱਲੋ ਉਨ੍ਹਾਂ ਦੇ ਸਪੁੱਤਰ ਰਣਇੰਦਰ ਸਿੰਘ ਨੂੰ ਦੁਬਾਰਾ ਤਲਬ ਕਰਨ ਤੋਂ ਬਾਅਦ ਕੈਪਟਨ ਦਾ ਝੂਠ ਬੇਨਕਾਬ ਹੋ ਗਿਆ ਹੈ ਕਿਉਂ ਜੋ ਉਨ੍ਹਾਂ ਨੇ ਜਨਤਕ ਤੌਰ ਤੇ ਇਹ ਕਿਹਾ ਸੀ ਕਿ ਆਮ ਆਦਮੀ ਪਾਰਟੀ ਉਨ੍ਹਾਂ ਖਿਲਾਫ ਦੁਰਪ੍ਰਚਾਰ ਕਰ ਰਹੀ ਹੈ ਕਿ ਉਨ੍ਹਾਂ ਦੇ ਟੱਬਰ ਖਲਿਾਫ ਈਡੀ ਦੇ ਕੇਸ ਬਾਕੀ ਹਨ।
Harpal Singh Cheema
'ਆਪ' ਨੇ ਇਸ ਮਾਮਲੇ ਵਿੱਚ ਸੂਬੇ ਦਾ ਮੁਖੀ ਹੋ ਕੇ ਵੀ ਝੂਠ ਬੋਲਣ ਦੇ ਕਾਰਨ ਕੈਪਟਨ ਨੂੰ ਸਮੂਹ ਪੰਜਾਬ ਵਾਸੀਆਂ ਕੋਲੋਂ ਮੁਆਫੀ ਮੰਗਣ ਦੀ ਵੀ ਮੰਗ ਕੀਤੀ ਹੈ।
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠੇ ਹੋਏ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਾਸੀਆਂ ਨੂੰ ਸ਼ਰ੍ਹੇਆਮ ਝੂਠ ਬੋਲ ਰਹੇ ਹਨ ਕਿ ਉਨ੍ਹਾਂ ਦੇ ਪਰਿਵਾਰ ਉੱਤੇ ਈਡੀ ਕੋਲ ਕੋਈ ਕੇਸ ਨਹੀਂ ਚੱਲ ਰਿਹਾ।
Captain Amarinder Singh
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਕੈਪਟਨ ਕਿਸਾਨਾਂ ਦੇ ਝੂਠੀ ਹਿਤੈਸ਼ੀ ਬਣਦੇ ਹੋਏ ਉਨ੍ਹਾਂ ਦੇ ਮੁੱਦੇ ਕੇਂਦਰ ਸਰਕਾਰ ਕੋਲ ਚੁੱਕਣ ਦਾ ਦਾਅਵਾ ਕਰ ਚੁੱਕੇ ਹਨ ਪ੍ਰੰਤੂ ਬਾਅਦ ਵਿਚ ਖੁਦ ਹੀ ਮੰਨ ਗਏ ਹਨ ਕਿ ਉਨ੍ਹਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੀਟਿੰਗ ਵਿੱਚ ਕੋਈ ਵੀ ਕਿਸਾਨ ਸਬੰਧੀ ਮੁੱਦਾ ਨਹੀਂ ਵਿਚਾਰਿਆ ਗਿਆ ਸੀ। ਇਸ ਤੋਂ ਆਮ ਆਦਮੀ ਪਾਰਟੀ ਦਾ ਇਹ ਦਾਅਵਾ ਸੱਚ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਮਿਤ ਸ਼ਾਹ ਨਾਲ ਸਿਰਫ਼ ਆਪਣੇ ਪਰਿਵਾਰ ਦੇ ਈਡੀ ਕੇਸਾਂ ਬਾਰੇ ਗੱਲ ਕਰਨ ਹੀ ਗਏ ਸਨ।
Enforcement Directorate
ਕੈਪਟਨ ਨੇ ਈਡੀ ਮਾਮਲੇ ਵਿਚੋਂ ਬਚਣ ਲਈ ਪੰਜਾਬ ਦੇ ਲੋਕਾਂ ਨੂੰ ਅਮਿਤ ਸ਼ਾਹ ਤੇ ਮੋਦੀ ਦੀ ਜੋੜੀ ਕੋਲ ਵੇਚ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਜਦੋਂ ਸੁਖਬੀਰ ਬਾਦਲ ਉਪ ਮੁੱਖ ਮੰਤਰੀ ਹੁੰਦੇ ਸਨ ਤਾਂ ਉਸ ਨੂੰ ਲੋਕ 'ਗੱਪੀ' ਕਹਿੰਦੇ ਸਨ ਅਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਵੀ ਲੋਕਾਂ ਨੂੰ 'ਗੱਪ' ਮਾਰਨ ਲੱਗ ਗਏ ਹਨ। ਉਨ੍ਹਾਂ ਕਿਹਾ ਕਿ ਇੰਨੇ ਉੱਚ ਅਹੁਦੇ ਉੱਤੇ ਬੈਠ ਕੇ ਪੰਜਾਬ ਦੇ ਲੋਕਾਂ ਨੂੰ ਭਰਮਾਉਣ ਵਿੱਚ ਪਾਉਣ ਦੇ ਮਨਸੂਬੇ ਨਾਲ ਝੂਠ ਬੋਲਣਾ ਕੈਪਟਨ ਨੂੰ ਸ਼ੋਭਾ ਨਹੀਂ ਦਿੰਦਾ।
Sukhbir Badal
ਉਨ੍ਹਾਂ ਮੰਗ ਕੀਤੀ ਕਿ ਖੇਤੀ ਪ੍ਰਧਾਨ ਸੂਬੇ ਦੇ ਮੁਖੀ ਹੋਣ ਦੇ ਨਾਤੇ ਕੈਪਟਨ ਆਪਣੇ ਫਾਰਮ ਹਾਊਸ ਵਿੱਚੋਂ ਬਾਹਰ ਨਿਕਲ ਕੇ ਪੰਜਾਬ ਦੇ ਕਿਸਾਨਾਂ ਨਾਲ ਖੜ੍ਹਨ ਅਤੇ ਕੇਂਦਰ ਦੀ ਮੋਦੀ ਸਰਕਾਰ ਨਾਲ ਗੱਲ ਕਰਕੇ ਕਾਲੇ ਕਾਨੂੰਨ ਵਾਪਸ ਕਰਵਾਉਣ। ਬੀਤੇ ਦਿਨੀਂ ਕਿਸਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ ਸਬੰਧੀ ਕਿਹਾ ਕਿ ਲੋਕ ਭਲੀਭਾਂਤੀ ਜਾਣੂ ਹਨ ਕਿ ਬਾਦਲ ਦਲ ਇਨ੍ਹਾਂ ਕਾਲੇ ਕਾਨੂੰਨਾਂ ਲਈ ਉਨ੍ਹਾਂ ਹੀ ਜ਼ਿੰਮੇਵਾਰ ਹੈ ਜਿੰਨੀ ਭਾਜਪਾ ਅਤੇ ਕਾਂਗਰਸ।
Harsimrat Badal
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣੂ ਹਨ ਕਿ ਕੈਪਟਨ ਨੇ ਹਾਈਪਾਵਰ ਕਮੇਟੀ ਵਿੱਚ ਕਾਲੇ ਕਾਨੂੰਨ ਦੀ ਹਮਾਇਤ ਕਰਕੇ ਲੋਕਾਂ ਵਿਰੁੱਧ ਭੁਗਤੇ ਸਨ ਅਤੇ ਬਾਦਲ ਦਲ ਦੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਮੰਡਲ ਦੀ ਮੈਂਬਰ ਹੁੰਦੇ ਹੋਏ ਇਨ੍ਹਾਂ ਕਾਨੂੰਨਾਂ ਉੱਤੇ ਦਸਤਖਤ ਕੀਤੇ ਸਨ। ਇਸ ਕਰਕੇ ਹੀ ਲੋਕ ਉਨ੍ਹਾਂ ਨੂੰ ਉਨ੍ਹਾਂ ਦੀ ਅਸਲੀ ਥਾਂ ਵਿਖਾ ਰਹੇ ਹਨ। ਪੰਜਾਬ ਦੇ ਕਿਸਾਨ ਹੁਣ ਆਪਣੀ ਹੋਂਦ ਦੀ ਲੜਾਈ ਲੜ ਰਹੇ ਹਨ ਅਤੇ ਲੋਕਤੰਤਰਿਕ ਢੰਗ ਨਾਲ ਵਿਰੋਧ ਕਰਨਾ ਜਾਇਜ਼ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਕਿਸਾਨੀ ਅਤੇ ਧਰਮ ਦੇ ਨਾਂ ਤੇ ਵਰਗਲਾ ਕੇ ਸਰਕਾਰਾਂ ਬਣਾਉਣ ਵਾਲਾ ਬਾਦਲ ਦਲ ਹੁਣ ਲੋਕਾਂ ਦੀਆਂ ਨਜ਼ਰਾਂ ਵਿੱਚੋਂ ਗਿਰ ਚੁੱਕਾ ਹੈ।