
ਹਲਕਾ ਅਜਨਾਲਾ ਤੋਂ ਸੁਰਜੀਤ ਸਿੰਘ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਜਸਵਿੰਦਰ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ
ਚੰਡੀਗੜ੍ਹ : ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਤਕਰੀਬਨ ਸਾਰੀਆਂ ਪਾਰਟੀਆਂ ਵਲੋਂ ਉਮੀਦਵਾਰਾਂ ਦਾ ਐਲਾਨ ਵੀਂ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਭਾਜਪਾ ਨੇ ਆਪਣੇ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।
ਦੱਸ ਦੇਈਏ ਕਿ ਭਾਰਤੀ ਜਨਤਾ ਪਾਰਟੀ ਨੇ ਜ਼ੀਰਾ ਹਲਕੇ ਤੋਂ ਅਵਤਾਰ ਸਿੰਘ ਜ਼ੀਰਾ ਤੇ ਰਾਜਾ ਸਾਂਸੀ ਤੋਂ ਮੁਖਵਿੰਦਰ ਸਿੰਘ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਹੋਣ ਵਾਲਿਆਂ ਚੋਣਾਂ ਲਈ ਨਾਮਜ਼ਦਦੀਆਂ ਭਰਨ ਦੀ ਪ੍ਰਕਿਰਿਆ ਵੀਂ ਜਾਰੀ ਹੈ।
punjab lok congress candidate list
ਇਸ ਤਰ੍ਹਾਂ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਵਲੋਂ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਜਾਰੀ ਸੂਚੀ ਅਨੁਸਾਰ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸੁਰਜੀਤ ਸਿੰਘ ਅਤੇ ਫਿਰੋਜ਼ਪੁਰ ਦਿਹਾਤੀ ਤੋਂ ਜਸਵਿੰਦਰ ਸਿੰਘ ਨੂੰ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।।
ਦੱਸਣਯੋਗ ਹੈ ਕਿ ਭਾਜਪਾ ਇਸ ਵਾਰ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨਾਲ ਗਠਜੋੜ ਕਰਕੇ ਚੋਣ ਲੜ ਰਹੀ ਹੈ। ਸਮਝੌਤੇ ਤਹਿਤ ਭਾਜਪਾ 65 ਸੀਟਾਂ, ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ 37 ਸੀਟਾਂ 'ਤੇ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 15 ਸੀਟਾਂ 'ਤੇ ਚੋਣ ਲੜੇਗੀ।