Chandigarh Mayor Election: ਚੰਡੀਗੜ੍ਹ ਮੇਅਰ ਦੀ ਚੋਣ ਸ਼ੁਰੂ; INDIA ਗਠਜੋੜ ਅਤੇ ਭਾਜਪਾ ਵਿਚਕਾਰ ਮੁਕਾਬਲਾ
Published : Jan 30, 2024, 8:09 am IST
Updated : Jan 30, 2024, 11:03 am IST
SHARE ARTICLE
BJP vs INDIA Bloc In High-Stakes Chandigarh Mayor Elections Today
BJP vs INDIA Bloc In High-Stakes Chandigarh Mayor Elections Today

ਪ੍ਰੀਜ਼ਾਈਡਿੰਗ ਅਧਿਕਾਰੀ ਦੇ ਬੀਮਾਰ ਹੋਣ ਕਾਰਨ 18 ਜਨਵਰੀ ਨੂੰ ਟਾਲੀ ਗਈ ਸੀ ਚੋਣ

Chandigarh Mayor Election: ਚੰਡੀਗੜ੍ਹ ਵਿਚ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਇਥੇ ਦੇਸ਼ ਵਿਚ ਪਹਿਲੀ ਵਾਰ ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਸਿੱਧਾ ਮੁਕਾਬਲਾ ਹੈ। ਇਸ ਵਿਚ ਆਮ ਆਦਮੀ ਪਾਰਟੀ ਦੇ ਕੌਂਸਲਰ ਅਤੇ ਇੰਡੀਆ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ।

ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਕਾਂਗਰਸ ਕੌਂਸਲਰ ਗਠਜੋੜ ਦੇ ਉਮੀਦਵਾਰ ਗੁਰਪ੍ਰੀਤ ਸਿੰਘ ਗਾਵੀ ਅਤੇ ਭਾਜਪਾ ਉਮੀਦਵਾਰ ਕੁਲਜੀਤ ਸਿੰਘ ਸੰਧੂ ਵਿਚਾਲੇ ਮੁਕਾਬਲਾ ਹੋਵੇਗਾ। ਇਸ ਤੋਂ ਇਲਾਵਾ ਡਿਪਟੀ ਮੇਅਰ ਲਈ ਕਾਂਗਰਸ ਦੀ ਕੌਂਸਲਰ ਨਿਰਮਲਾ ਦੇਵੀ ਜੋ ਗਠਜੋੜ ਦੀ ਉਮੀਦਵਾਰ ਹੈ ਅਤੇ ਭਾਜਪਾ ਦੇ ਉਮੀਦਵਾਰ ਰਜਿੰਦਰ ਸ਼ਰਮਾ ਵਿਚਕਾਰ ਮੁਕਾਬਲਾ ਹੋਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ ਇਹ ਚੋਣ ਕਰਵਾਈ ਜਾ ਰਹੀ ਹੈ ਕਿਉਂਕਿ ਪ੍ਰਸ਼ਾਸਨ ਵਲੋਂ ਇਸ ਲਈ 6 ਫਰਵਰੀ ਦੀ ਤਰੀਕ ਤੈਅ ਕੀਤੀ ਗਈ ਸੀ।

Photo

ਕੌਂਸਲਰਾਂ ਨੂੰ ਦਿਤੀ ਗਈ ਸੁਰੱਖਿਆ

ਚੰਡੀਗੜ੍ਹ ਪੁਲਿਸ ਨੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤਕ ਕੌਂਸਲਰਾਂ ਨੂੰ ਸੁਰੱਖਿਆ ਦਿਤੀ ਹੈ। ਅਮਨ ਕਾਨੂੰਨ ਦੇ ਮੱਦੇਨਜ਼ਰ ਪੁਲਿਸ ਨੇ ਕੌਂਸਲਰਾਂ ਨੂੰ ਫ਼ੋਨ ਕਰ ਕੇ ਇਸ ਬਾਰੇ ਪੁੱਛਿਆ ਹੈ। ਚੰਡੀਗੜ੍ਹ ਪੁਲਿਸ ਦੀ ਦਲੀਲ ਹੈ ਕਿ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਹੋਰ ਸੂਬੇ ਦੇ ਸੁਰੱਖਿਆ ਮੁਲਾਜ਼ਮਾਂ ਨੂੰ ਨਗਰ ਨਿਗਮ ਦੇ ਆਲੇ-ਦੁਆਲੇ ਅਤੇ ਅੰਦਰ ਦਾਖ਼ਲ ਨਹੀਂ ਹੋਣ ਦਿਤਾ ਜਾਵੇਗਾ। ਇਸ ਲਈ ਸਿਰਫ਼ ਚੰਡੀਗੜ੍ਹ ਪੁਲਿਸ ਹੀ ਸਾਰੇ ਕੌਂਸਲਰਾਂ ਨੂੰ ਸੁਰੱਖਿਆ ਪ੍ਰਦਾਨ ਕਰੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਪਹਿਲਾਂ 18 ਜਨਵਰੀ ਨੂੰ ਹੋਣੀ ਸੀ ਚੋਣ

ਇਸ ਤੋਂ ਪਹਿਲਾਂ ਚੰਡੀਗੜ੍ਹ ਵਿਚ 18 ਜਨਵਰੀ ਨੂੰ ਮੇਅਰ ਦੀ ਚੋਣ ਹੋਣੀ ਸੀ ਪਰ ਪ੍ਰਸ਼ਾਸਨ ਵਲੋਂ ਉਸ ਮੌਕੇ ਇਸ ਨੂੰ ਟਾਲ ਦਿਤਾ ਗਿਆ ਸੀ। ਇਸ ਵਿਚ ਪ੍ਰਸ਼ਾਸਨ ਨੇ ਦਲੀਲ ਦਿਤੀ ਸੀ ਕਿ ਚੋਣ ਅਧਿਕਾਰੀ ਅਚਾਨਕ ਬੀਮਾਰ ਹੋ ਗਏ ਸਨ ਅਤੇ ਅਮਨ-ਕਾਨੂੰਨ ਲਈ ਖਤਰਾ ਪੈਦਾ ਹੋ ਗਿਆ ਸੀ। ਇਸ ਕਾਰਨ ਇਹ ਚੋਣ ਨਹੀਂ ਕਰਵਾਈ ਜਾ ਸਕਦੀ। ਇਸ ’ਤੇ ਵਿਰੋਧੀ ਕੌਂਸਲਰਾਂ ਵਲੋਂ ਭਾਰੀ ਹੰਗਾਮਾ ਕੀਤਾ ਗਿਆ। ਜਿਸ ਕਰਕੇ ਕਾਂਗਰਸ ਤੇ ‘ਆਪ’ ਨੇ ਇਸ ਦੇ ਖਿਲਾਫ਼ ਹਾਈ ਕੋਰਟ ਦਾ ਰੁਖ ਕੀਤਾ ਸੀ। ਹਾਈ ਕੋਰਟ ਦੀ ਸੁਣਵਾਈ ਦੌਰਾਨ ਚੰਡੀਗੜ੍ਹ ਨਗਰ ਨਿਗਮ ਨੇ ਪਹਿਲਾਂ ਕਿਹਾ ਸੀ ਕਿ 6 ਫਰਵਰੀ ਨੂੰ ਚੋਣ ਕਰਵਾਈ ਜਾਵੇਗੀ। ਜਿਸ ਤੋਂ ਬਾਅਦ ਹਾਈ ਕੋਰਟ ਨੇ ਕਿਹਾ ਕਿ ਇਹ ਤਰੀਕ ਬਹੁਤ ਦੂਰ ਹੈ ਕੋਈ ਨਵੀਂ ਮਿਤੀ ਜਾਰੀ ਕੀਤੀ ਜਾਵੇ। ਜਿਸ ਕਰਕੇ ਚੋਣ ਲਈ ਹਾਈ ਕੋਰਟ ਵਿਚ 30 ਜਨਵਰੀ ਦੀ ਤਰੀਕ ਤੈਅ ਹੋਈ ਸੀ।

ਇਹ ਹੈ ਸਮੀਕਰਨ

ਦੱਸ ਦੇਈਏ ਕਿ ਚੰਡੀਗੜ੍ਹ ਨਗਰ ਨਿਗਮ ਵਿਚ ਕੁੱਲ 35 ਕੌਂਸਲਰ ਹਨ। ਇਨ੍ਹਾਂ 35 ਵੋਟਾਂ ਤੋਂ ਇਲਾਵਾ ਮੇਅਰ ਦੀ ਚੋਣ ਵਿਚ ਸੰਸਦ ਮੈਂਬਰ ਦੀ ਵੋਟ ਵੀ ਹੈ। ਭਾਜਪਾ ਦੇ 14, ‘ਆਪ’ ਦੇ 13, ਕਾਂਗਰਸ ਦੇ 7 ਅਤੇ ਅਕਾਲੀ ਦਲ ਦਾ ਇੱਕ ਕੌਂਸਲਰ ਹੈ। ਗਠਜੋੜ ਤੋਂ ਬਾਅਦ 'ਆਪ'-ਕਾਂਗਰਸ ਕੋਲ 20 ਵੋਟਾਂ ਹਨ। ਜਦਕਿ ਭਾਜਪਾ ਕੋਲ 14 ਕੌਂਸਲਰਾਂ ਅਤੇ 1 ਸੰਸਦ ਮੈਂਬਰ ਦੀ ਵੋਟ ਹੈ। ਪਿਛਲੇ ਦੋ ਸਾਲਾਂ ਤੋਂ ਭਾਜਪਾ ਦੀ ਸਰਬਜੀਤ ਕੌਰ ਅਤੇ ਅਨੂਪ ਗੁਪਤਾ ਮੇਅਰ ਸਨ, ਕਿਉਂਕਿ ਉਦੋਂ ਕਾਂਗਰਸ ਨੇ ਚੋਣਾਂ ਵਿਚ ਹਿੱਸਾ ਨਹੀਂ ਲਿਆ ਸੀ ਪਰ ਇਸ ਵਾਰ ਗਠਜੋੜ ਨੇ ਭਾਜਪਾ ਦੀ ਸਾਰੀ ਖੇਡ ਵਿਗਾੜ ਦਿਤੀ ਹੈ। ਗਠਜੋੜ ਕਾਰਨ ਕਾਂਗਰਸ ਅਤੇ ‘ਆਪ’ ਦੀਆਂ ਵੋਟਾਂ ਭਾਜਪਾ ਨਾਲੋਂ ਵੱਧ ਹਨ।

(For more Punjabi news apart from BJP vs INDIA Bloc In High-Stakes Chandigarh Mayor Elections Today , stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement