ਆਮ ਆਦਮੀ ਪਾਰਟੀ ਦੀਆਂ ਫਰਜ਼ੀ ਗਾਰੰਟੀਆਂ ਲਈ ਮਹਿਲਾ ਵੋਟਰ ਉਨ੍ਹਾਂ ਨੂੰ ਸਬਕ ਸਿਖਾਉਣਗੀਆਂ  : ਰਾਜਾ ਵੜਿੰਗ

By : KOMALJEET

Published : Apr 30, 2023, 7:52 pm IST
Updated : Apr 30, 2023, 7:52 pm IST
SHARE ARTICLE
Amarinder Singh Raja Warring
Amarinder Singh Raja Warring

ਲੋਕ ਸਭਾ ਜ਼ਿਮਨੀ ਚੋਣ 'ਚ ਔਰਤਾਂ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਹੋਂਦ ਨੂੰ ਖ਼ਤਮ ਕਰ ਦੇਣਗੀਆਂ : ਵੜਿੰਗ

ਮਹਿਲਾ ਸ਼ਕਤੀ ਦੇ ਦਮ 'ਤੇ 'ਆਪ' ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਸਪੱਸ਼ਟ ਹਾਰ ਦਾ ਸਾਹਮਣਾ ਕਰਨਾ ਪਵੇਗਾ

ਜਲੰਧਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਐਤਵਾਰ ਨੂੰ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀਆਂ ਮਹਿਲਾ ਵੋਟਰਾਂ ਨੂੰ ਝੂਠੀਆਂ ਗਾਰੰਟੀਆਂ ਅਤੇ ਝੂਠੇ ਵਾਅਦਿਆਂ ਨਾਲ ਧੋਖਾ ਦੇਣ ਲਈ ਕਰੜੇ ਹੱਥੀਂ ਲਿਆ ਹੈ ।

ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਸੂਬਾ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਨਾ ਸਿਰਫ਼ ਮਹਿਲਾ ਵੋਟਰਾਂ ਨੂੰ ਧੋਖਾ ਦਿੱਤਾ, ਸਗੋਂ ਵੰਚਿਤ ਵਰਗਾਂ ਦੇ ਜਾਇਜ਼ ਹੱਕ ਵੀ ਖੋਹੇ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਔਰਤਾਂ ਨੂੰ 1000 ਰੁਪਏ ਦੀ ਵਿੱਤੀ ਸਹਾਇਤਾ ਦੇਣ ਦੇ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨਾ ਭੁੱਲਾਂ ਦੇ ਨਾਲ ਨਾਲ ਉਹਨਾਂ ਨੇ 'ਸ਼ਗਨ' ਸਕੀਮ ਅਤੇ ਵਿਧਵਾ ਪੈਨਸ਼ਨ ਜੋ ਕਿ ਔਰਤਾਂ ਲਈ ਇੱਕ ਵੱਡੀ ਵਿੱਤੀ ਮਦਦ ਸੀ, ਨੂੰ ਬੰਦ ਕਰ ਦਿੱਤਾ ਹੈ।

ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਆਪਣਾ ਆਧਾਰ ਗਵਾ ਚੁੱਕੀ ਹੈ, ਉਨ੍ਹਾਂ ਕਿਹਾ ਕਿ ਜਲੰਧਰ ਦੇ ਵੋਟਰ ਮਰਹੂਮ ਸੰਤੋਖ ਸਿੰਘ ਚੌਧਰੀ ਵੱਲੋਂ ਹਲਕੇ ਦੇ ਸਰਵਪੱਖੀ ਵਿਕਾਸ ਲਈ ਪਾਏ ਯੋਗਦਾਨ ਤੋਂ ਚੰਗੀ ਤਰ੍ਹਾਂ ਜਾਣੂ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਉਮੀਦਵਾਰ ਮਰਹੂਮ ਚੌਧਰੀ ਸਾਹਿਬ ਦੀ ਧਰਮ ਪਤਨੀ ਸ੍ਰੀਮਤੀ ਕਰਮਜੀਤ ਕੌਰ ਚੌਧਰੀ ਪੜ੍ਹੀ-ਲਿਖੀ ਔਰਤ ਹੀ ਨਹੀਂ ਸਗੋਂ ਹਲਕੇ ਦੇ ਲੋਕਾਂ ਪ੍ਰਤੀ ਵਚਨਬੱਧਤਾ, ਸੇਵਾ, ਯੋਗਦਾਨ ਅਤੇ ਸਮਰਪਣ ਦੀ ਅਮੀਰ ਵਿਰਾਸਤ ਨੂੰ ਵੀ ਨਾਲ ਲੈ ਕੇ ਚੱਲ ਰਹੀ ਹੈ। ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਉਹ ਜਲੰਧਰ ਵਾਸੀਆਂ ਲਈ ਸਭ ਤੋਂ ਬਿਹਤਰ ਵਿਕਲਪ ਹਨ। ਜਲੰਧਰ ਦੇ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਹੱਕ 'ਚ ਵੋਟਾਂ ਪਾ ਕੇ ਇਸ ਦਾ ਸਬੂਤ ਦੇਣਗੇ ਅਤੇ ਹਲਕੇ 'ਚੋਂ 'ਆਪ' ਦਾ ਸਫਾਇਆ ਕਰ ਦੇਣਗੇ।

ਇਹ ਵੀ ਪੜ੍ਹੋ: ਸ਼ਹੀਦ ਕੁਲਵੰਤ ਸਿੰਘ ਫ਼ੌਜੀ ਦੀ ਅੰਤਿਮ ਅਰਦਾਸ ਮੌਕੇ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ ਨੇ ਦਿਤੀ ਸ਼ਰਧਾਂਜਲੀ 

ਸੂਬਾ ਪ੍ਰਧਾਨ ਨੇ ‘ਬਦਲਾਵ’ ਦੀ ਆੜ ਵਿੱਚ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਨ ਲਈ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੀ ਆਲੋਚਨਾ ਕੀਤੀ। “ਆਮ ਆਦਮੀ ਪਾਰਟੀ ਨੇ ਆਪਣੇ ਝੂਠੇ ਦਾਅਵਿਆਂ ਨੂੰ ਪ੍ਰਮਾਣਿਤ ਕਰਨ ਲਈ ਵੱਡੇ-ਵੱਡੇ ਵਾਅਦੇ ਕੀਤੇ ਅਤੇ ਟੈਕਸ ਦਾਤਾਵਾਂ ਦਾ ਪੈਸਾ ਬਰਬਾਦ ਕੀਤਾ। ਇਹ ਨਸ਼ਾਖੋਰੀ ਨੂੰ ਖਤਮ ਕਰਨ, ਰੇਤ ਮਾਫੀਆ ਨੂੰ ਕੁਚਲਣ, ਬੇਅਦਬੀ ਕਾਂਡ ਵਿੱਚ ਨਿਆਂ ਯਕੀਨੀ ਬਣਾਉਣ, ਕਿਸਾਨਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ, ਠੇਕੇ 'ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ, ਬੁਢਾਪਾ ਪੈਨਸ਼ਨ ਵਧਾਉਣ, ਗੈਂਗਸਟਰ ਕਲਚਰ ਨੂੰ ਖਤਮ ਕਰਨ, ਸੂਬੇ ਵਿੱਚ ਵੀਆਈਪੀ ਕਲਚਰ ਨੂੰ ਖਤਮ ਕਰਨ ਦੇ ਸਾਰੇ ਮੋਰਚਿਆਂ 'ਤੇ ਬੁਰੀ ਤਰ੍ਹਾਂ ਅਸਫਲ ਰਹੀ ਹੈ। ਇਹ ਪੰਜਾਬ ਦੇ ਲੋਕਾਂ ਨਾਲ ਕੀਤੇ ਗਏ ਹੋਰ ਵਾਅਦਿਆਂ ਅਤੇ ਗਾਰੰਟੀਆਂ ਤੋਂ ਪਿੱਛੇ ਹਟ ਗਏ ਹਨ। 

ਜਲੰਧਰ ਵਿੱਚ ਚੋਣ ਪ੍ਰਚਾਰ ਦੌਰਾਨ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਵੋਟਰਾਂ ਖਾਸਕਰ ਨੌਜਵਾਨਾਂ ਅਤੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ 10 ਮਈ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਣ ਸਮੇਂ ‘ਆਪਣੀ ਇਸ਼ਤਿਹਾਰ ਪਾਰਟੀ’ ਦੀਆਂ ਸਾਰੀਆਂ ਝੂਠੀਆਂ ਅਤੇ ਫਰਜ਼ੀ ਗਾਰੰਟੀਆਂ ਨੂੰ ਧਿਆਨ ਵਿੱਚ ਰੱਖਣ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਸੱਚ ਅਤੇ ਧਰਮ ਦੇ ਮਾਰਗ 'ਤੇ ਚੱਲਦੇ ਹੋਏ ਦੇਸ਼ ਅਤੇ ਇਸ ਦੇ ਨਾਗਰਿਕਾਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਹਮੇਸ਼ਾ ਕੰਮ ਕੀਤਾ ਹੈ। ਇਸ ਨੇ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਕਾਇਮ ਰੱਖ ਕੇ ਰਾਸ਼ਟਰ ਨਿਰਮਾਣ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।

ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ 'ਆਪ' ਨੇ ਸੂਬੇ ਦੀਆਂ ਔਰਤਾਂ ਨਾਲ ਕੀਤੇ ਵਾਅਦੇ 'ਤੇ ਝੂਠ ਬੋਲਿਆ ਹੈ, ਜਿਸ ਕਾਰਨ ਉਹ ਝੂਠ ਬੋਲਣ ਵਾਲੀ ਪਾਰਟੀ ਨੂੰ ਵੋਟਾਂ ਦੀ ਲੜਾਈ 'ਚ ਸਬਕ ਸਿਖਾਉਣਗੇ। ਉਨ੍ਹਾਂ ਅੱਗੇ ਕਿਹਾ ਕਿ 'ਆਪ' ਔਰਤਾਂ ਦੀਆਂ ਉੱਠਦੀਆਂ ਆਵਾਜ਼ਾਂ ਤੋਂ ਹੈਰਾਨ ਹੈ। 

ਕਾਂਗਰਸ ਪ੍ਰਧਾਨ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਵਿੱਚ ਆਪਣਾ ਅਟੁੱਟ ਵਿਸ਼ਵਾਸ ਪ੍ਰਗਟ ਕੀਤਾ ਹੈ, ਉਨ੍ਹਾਂ ਕਿਹਾ ਕਿ ਉਹ ਸੂਬੇ ਨੂੰ ਮੁੜ ਗੁਲਾਮੀ ਅਤੇ ਖਾੜਕੂਵਾਦ ਦੇ ਦਿਨਾਂ ਵਿੱਚ ਧੱਕਣ ਲਈ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਉਣਗੇ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਉਹ 10 ਮਈ ਨੂੰ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਵੋਟ ਪਾ ਕੇ 'ਆਪ' ਲੀਡਰਸ਼ਿਪ ਨੂੰ ਮੂੰਹ ਤੋੜਵਾਂ ਜਵਾਬ ਦੇਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM

Punjab Vidhan Sabha Session live : ਅਮਨ ਅਰੋੜਾ ਤੇ ਬਾਜਵਾ ਦੀ ਬਹਿਸ ਮਗਰੋਂ CM ਮਾਨ ਹੋ ਗਏ ਖੜ੍ਹੇ

11 Jul 2025 12:15 PM

Abohar Tailor Murder Case Sanjay Verma, photo of Sandeep Jakhar with the accused in the Abohar case

10 Jul 2025 9:04 PM

'ਮੁੱਖ ਮੰਤਰੀ ਸਿਹਤ ਯੋਜਨਾ' ਹੋਵੇਗੀ ਉੱਤਮ ਯੋਜਨਾ?...10 ਲੱਖ ਦੇ ਕੈਸ਼ਲੈੱਸ ਇਲਾਜ ਨਾਲ ਮਿਲੇਗੀ ਰਾਹਤ?....

10 Jul 2025 9:02 PM

'Beadbi ਕਰਨ ਵਾਲਿਆਂ ਲਈ ਮੌਤ ਦੀ ਸਜ਼ਾ' - ਹੰਗਾਮੇਦਾਰ ਹੋਵੇਗਾ Vidhan Sabha ਦਾ ਵਿਸ਼ੇਸ਼ ਇਜਲਾਸ | Spokesman Debate

10 Jul 2025 5:46 PM
Advertisement