Congress News: ਸਾਬਕਾ ADGP ਗੁਰਿੰਦਰ ਢਿੱਲੋਂ ਦੀ ਸਿਆਸਤ ਵਿਚ ਐਂਟਰੀ; ਕਾਂਗਰਸ ਵਿਚ ਹੋਏ ਸ਼ਾਮਲ
Published : Apr 30, 2024, 11:29 am IST
Updated : Apr 30, 2024, 1:24 pm IST
SHARE ARTICLE
Former ADGP Gurinder Singh Dhillon joins Congress
Former ADGP Gurinder Singh Dhillon joins Congress

1997 ਬੈਚ ਦੇ IPS ਅਫ਼ਸਰ ਹਨ ਢਿੱਲੋਂ

Congress News:  ਪੰਜਾਬ ਦੇ ਸਾਬਕਾ ਏਡੀਜੀਪੀ ਗੁਰਿੰਦਰ ਢਿੱਲੋਂ ਨੇ ਸਿਆਸਤ ਵਿਚ ਐਂਟਰੀ ਕਰ ਲਈ ਹੈ, ਉਹ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਇੰਚਾਰਜ ਦੇਵੇਂਦਰ ਯਾਦਵ ਨੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ। ਢਿੱਲੋਂ ਨੇ 24 ਅਪ੍ਰੈਲ ਨੂੰ 30 ਸਾਲ ਦੀ ਸੇਵਾ ਤੋਂ ਬਾਅਦ ਵੀਆਰਐਸ ਲਈ ਸੀ ਤੇ ਸਰਕਾਰ ਨੇ ਉਨ੍ਹਾਂ ਦੀ ਵੀਆਰਐਸ ਨੂੰ ਮਨਜ਼ੂਰ ਕਰ ਲਿਆ ਸੀ। ਇਸ ਮੌਕੇ 'ਤੇ ਉਨ੍ਹਾਂ ਦੀ ਪਤਨੀ ਅਤੇ ਬੇਟਾ ਵੀ ਮੌਜੂਦ ਸਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਸੌਂਪੀ ਗਈ ਡਿਊਟੀ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਯਾਦਵ ਨੇ ਕਿਹਾ ਕਿ ਢਿੱਲੋਂ ਕਾਂਗਰਸ ਅਤੇ ਰਾਹੁਲ ਗਾਂਧੀ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ। ਢਿੱਲੋਂ ਨੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਰਾਹੁਲ ਗਾਂਧੀ ਤੋਂ ਪ੍ਰਭਾਵਿਤ ਹਨ।

ਉਨ੍ਹਾਂ ਕਿਹਾ, "ਮੈਂ ਪੁਲਿਸ ਅਧਿਕਾਰੀ ਵਜੋਂ ਲਗਭਗ ਦੋ ਦਹਾਕਿਆਂ ਤਕ ਅਪਣੇ ਸੂਬੇ ਪੰਜਾਬ ਦੀ ਸੇਵਾ ਕੀਤੀ ਹੈ... ਮੈਂ ਅਪਣੀ ਡਿਊਟੀ ਦੌਰਾਨ ਰਾਹੁਲ ਗਾਂਧੀ ਨੂੰ ਦੋ ਵਾਰ ਮਿਲਿਆ ਹਾਂ। ਪਹਿਲੀ ਵਾਰ ਭਾਰਤ ਜੋੜੋ ਯਾਤਰਾ ਦੌਰਾਨ ਅਤੇ ਦੂਜੀ ਵਾਰੀ ਮੁਲਾਕਾਤ ਉਦੋਂ ਹੋਈ ਜਦੋਂ ਉਹ ਸੇਵਾ ਲਈ ਸ੍ਰੀ ਹਰਿਮੰਦਰ ਸਾਹਿਬ ਆਏ ਸਨ"

ਸਾਬਕਾ ਆਈਪੀਐਸ ਅਧਿਕਾਰੀ ਨੇ ਕਿਹਾ ਕਿ ਕਾਂਗਰਸ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਪੰਜਾਬ ਵਿਚ ਅਤਿਵਾਦ ਅਤੇ ਕਈ ਚੁਣੌਤੀਪੂਰਨ ਸਥਿਤੀਆਂ ਵਿਚ ਸੇਵਾ ਨਿਭਾਉਣ ਵਾਲੇ ਸਾਬਕਾ ਏਡੀਜੀਪੀ ਢਿੱਲੋਂ ਨੇ ਖੁਦ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਇਹ ਜਾਣਕਾਰੀ ਦਿਤੀ ਸੀ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ।

 (For more Punjabi news apart from Former ADGP Gurinder Singh Dhillon joins Congress, stay tuned to Rozana Spokesman)

Tags: congress

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM
Advertisement