
ਖ਼ਬਰਾਂ ਅਨੁਸਾਰ ਉਨ੍ਹਾਂ ਨੇ ਇਹ ਫੈਸਲਾ ਅਪਣੇ ਸਮਰਥਕਾਂ ਦੀ ਰਾਏ 'ਤੇ ਲਿਆ ਹੈ।
Vijender Singh News: ਅਪ੍ਰੈਲ ਵਿਚ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਓਲੰਪੀਅਨ ਮੁੱਕੇਬਾਜ਼ ਵਿਜੇਂਦਰ ਸਿੰਘ ਜਲਦੀ ਹੀ ਮੁੜ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ। ਖ਼ਬਰਾਂ ਅਨੁਸਾਰ ਉਨ੍ਹਾਂ ਨੇ ਇਹ ਫੈਸਲਾ ਅਪਣੇ ਸਮਰਥਕਾਂ ਦੀ ਰਾਏ 'ਤੇ ਲਿਆ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਪੰਜ-ਛੇ ਸਾਲਾਂ ਤੋਂ ਕਾਂਗਰਸ 'ਚ ਰਹੇ ਵਿਜੇਂਦਰ ਸਿੰਘ 3 ਅਪ੍ਰੈਲ ਨੂੰ ਭਾਜਪਾ 'ਚ ਸ਼ਾਮਲ ਹੋਏ ਸਨ। ਇਹ ਵੀ ਕਿਆਸ ਲਗਾਏ ਜਾ ਰਹੇ ਸਨ ਕਿ ਉਹ ਕਿਸੇ ਲੋਕ ਸਭਾ ਹਲਕੇ ਤੋਂ ਚੋਣ ਲੜਨਗੇ ਪਰ ਅਜਿਹਾ ਨਹੀਂ ਹੋਇਆ। ਹੁਣ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੇ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਹ ਪਹਿਲਾਂ ਵੀ ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਕਾਫੀ ਕਰੀਬ ਹਨ।
ਵਿਜੇਂਦਰ ਦੇ ਭਰਾ ਮਨੋਜ ਬੈਨੀਵਾਲ ਨੇ ਦਸਿਆ ਕਿ ਉਨ੍ਹਾਂ ਦੇ ਸਮਰਥਕਾਂ ਦੀ ਰਾਏ 'ਤੇ ਉਨ੍ਹਾਂ ਨੇ ਭਾਜਪਾ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਅਜੇ ਇਹ ਨਹੀਂ ਕਿਹਾ ਜਾ ਸਕਦਾ ਕਿ ਉਹ ਕਾਂਗਰਸ 'ਚ ਕਦੋਂ ਸ਼ਾਮਲ ਹੋਣਗੇ। ਸੰਭਾਵਨਾ ਹੈ ਕਿ ਉਹ 7 ਜੂਨ ਜਾਂ ਇਸ ਤੋਂ ਪਹਿਲਾਂ ਕਾਂਗਰਸ ਵਿਚ ਸ਼ਾਮਲ ਹੋ ਸਕਦੇ ਹਨ।
ਅੰਤਰਰਾਸ਼ਟਰੀ ਮੁੱਕੇਬਾਜ਼ ਵਿਜੇਂਦਰ ਸਿੰਘ, ਜਿਸ ਦਾ ਜਨਮ 29 ਅਕਤੂਬਰ 1985 ਨੂੰ ਭਿਵਾਨੀ ਜ਼ਿਲ੍ਹੇ ਦੇ ਪਿੰਡ ਕਾਲੂਵਾਸ ਵਿਚ ਹੋਇਆ ਸੀ, ਨੇ ਕਾਂਗਰਸ ਦੀ ਟਿਕਟ 'ਤੇ ਸਾਲ 2019 ਵਿਚ ਦੱਖਣੀ ਦਿੱਲੀ ਤੋਂ ਲੋਕ ਸਭਾ ਚੋਣ ਲੜੀ ਸੀ। ਹਾਲਾਂਕਿ ਇਸ 'ਚ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ।
(For more Punjabi news apart from Olympian boxer Vijender Singh may join Congress again, stay tuned to Rozana Spokesman)