
ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕੀਤੇ ਜਾਣ ਵਿਰੁੱਧ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ।
ਚੰਡੀਗੜ੍ਹ : ਕੇਂਦਰ ਵਲੋਂ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਕੀਤੇ ਜਾਣ ਵਿਰੁੱਧ ਅੱਜ ਪੰਜਾਬ ਵਿਧਾਨ ਸਭਾ ਵਿਚ ਮਤਾ ਪੇਸ਼ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕੀਤਾ ਗਿਆ ਹੈ। ਇਸ ਮਤੇ ਬਾਰੇ ਐਮਪੀ ਰਾਘਵ ਚੱਢਾ ਨੇ ਬੋਲਦਿਆਂ ਇਸ ਨੂੰ ਇੱਕ ਚੰਗਾ ਕਦਮ ਦੱਸਿਆ ਅਤੇ ਇਸ ਮਤੇ ਦਾ ਸਮਰਥਨ ਕੀਤਾ ਹੈ।
tweet
ਰਾਘਵ ਚੱਢਾ ਨੇ ਇਸ ਬਾਰੇ ਇੱਕ ਟਵੀਟ ਕਰਦਿਆਂ ਲਿਖਿਆ, ''ਕੇਂਦਰ ਸਰਕਾਰ ਪੰਜਾਬ ਨੂੰ ਆਪਣੀ ਵਿਰਾਸਤ ਤੋਂ ਵਾਂਝਾ ਕਰਨ ਦੀ ਕੋਸ਼ਿਸ਼ 'ਚ PU ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਤਬਦੀਲ ਕਰਨ ਬਾਰੇ ਵਿਚਾਰ ਕਰ ਰਹੀ ਹੈ। ਅੱਜ ਪੰਜਾਬ ਵਿਧਾਨ ਸਭਾ 'ਚ CM ਮਾਨ ਨੇ ਪੰਜਾਬ ਦੇ ਹੱਕਾਂ ਨੂੰ ਹੜੱਪਣ ਦੇ ਇਸ ਕਦਮ ਦਾ ਵਿਰੋਧ ਕਰਦਿਆਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ।''