ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ : ਅਮਨ ਅਰੋੜਾ
Published : Sep 30, 2022, 6:12 pm IST
Updated : Sep 30, 2022, 6:27 pm IST
SHARE ARTICLE
Pratap Singh Bajwa has now become Pratap Singh 'BJP': Aman Arora
Pratap Singh Bajwa has now become Pratap Singh 'BJP': Aman Arora

ਕਿਹਾ - ਭਾਜਪਾ ਨਾਲ ਮਿਲ ਕੇ ਕਾਂਗਰਸ ਕਰ ਰਹੀ 'ਆਪ' ਦੇ ਲੋਕ-ਪੱਖੀ ਕੰਮਾਂ ਨੂੰ ਰੋਕਣ ਦੀ ਕੋਸ਼ਿਸ਼ 

ਚੰਡੀਗੜ੍ਹ : ਪੰਜਾਬ ਦੇ ਨਵੇਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਸ਼ੁੱਕਰਵਾਰ ਨੂੰ ਸਦਨ ਵਿਚ ਹੰਗਾਮਾ ਕਰ ਕਾਰਵਾਈ ਪ੍ਰਭਾਵਿਤ ਕਰਨ ਲਈ ਵਿਰੋਧੀ ਧਿਰ 'ਤੇ ਵਰ੍ਹਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਭਾਜਪਾ ਨਾਲ ਮਿਲ ਕੇ ਪੰਜਾਬ ਵਿੱਚ ਉਨ੍ਹਾਂ ਦੇ ਨਾਪਾਕ ਏਜੰਡੇ ਨੂੰ ਲਾਗੂ ਕਰਨ ਲਈ ਕੰਮ ਰਹੇ ਹਨ। 

ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਨੇ ਵਿਧਾਨ ਸਭਾ ਵਿੱਚ ਹੰਗਾਮਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਸਦਨ ਵਿੱਚ ਦੁਪਹਿਰ 3.30 ਵਜੇ ਤੱਕ ਕੰਮਕਾਜ ਚੱਲਣਾ ਸੀ ਪਰ ਕਾਂਗਰਸ ਸੈਸ਼ਨ ਵਿੱਚ ਕੋਈ ਮੁੱਦਾ ਉਠਾਉਣ ਵਿੱਚ ਅਸਫਲ ਰਹੀ ਅਤੇ ਉਨ੍ਹਾਂ ਨੇ ਬੇਲੋੜੇ ਹੰਗਾਮੇ ਨੂੰ ਤਰਜੀਹ ਦਿੱਤੀ। ਇਹ ਉਨ੍ਹਾਂ ਦੀ ਲੋਕਾਂ ਦੇ ਮੁੱਦਿਆਂ ਪ੍ਰਤੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਉਨ੍ਹਾਂ ਦੇ ਆਪਣੇ ਸੌੜੇ ਨਿੱਜੀ ਹਿੱਤਾਂ ਦੇ ਮੱਦੇਨਜ਼ਰ ਉਹ 'ਆਪ' ਨੂੰ ਲੋਕ-ਪੱਖੀ ਕੰਮ ਕਰਨ ਤੋਂ ਰੋਕਣਾ ਚਾਹੁੰਦੇ ਹਨ। ਵਿਰੋਧੀ ਧਿਰ ਦੀ ਮੰਗ ਅਨੁਸਾਰ ਸੈਸ਼ਨ ਇੱਕ ਤੋਂ ਵਧਾ ਕੇ ਚਾਰ ਦਿਨ ਦਾ ਕੀਤਾ ਗਿਆ ਸੀ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੀ ਲੋਕ-ਹਿੱਤ ਲਈ ਕੋਈ ਸਾਰਥਿਕ ਵਰਤੋਂ ਨਹੀਂ ਕੀਤੀ।  

ਵਿਰੋਧੀ ਧਿਰ ਦੇ ਨੇਤਾ 'ਤੇ ਚੁਟਕੀ ਲੈਂਦਿਆਂ ਮੰਤਰੀ ਨੇ ਕਿਹਾ, "ਮੈਨੂੰ ਲੱਗਦਾ ਹੈ ਕਿ ਪ੍ਰਤਾਪ ਸਿੰਘ ਬਾਜਵਾ ਹੁਣ ਪ੍ਰਤਾਪ ਸਿੰਘ 'ਭਾਜਪਾ' ਬਣ ਗਏ ਹਨ। ਉਹ ਭਾਜਪਾ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਹਨ ਅਤੇ 'ਆਪ੍ਰੇਸ਼ਨ ਲੋਟਸ' ਨੂੰ ਲਾਗੂ ਕਰਵਾਉਣਾ ਚਾਹੁੰਦੇ ਹਨ। ਬਾਜਵਾ ਦੀ ਅਗਵਾਈ 'ਚ ਵਿਰੋਧੀ ਧਿਰ ਨੇ ਸੈਸ਼ਨ ਦੇ ਤਿੰਨ ਦਿਨ ਬਰਬਾਦ ਕਰ ਦਿੱਤੇ। ਹਰ ਰੋਜ਼ ਸਦਨ ਨੂੰ ਚਲਾਉਣ 'ਤੇ 70 ਤੋਂ 80 ਲੱਖ ਰੁਪਏ ਖਰਚ ਹੁੰਦੇ ਪਰ ਵਿਰੋਧੀ ਧਿਰ ਨੇ ਇਸ ਸਮੇਂ ਦੌਰਾਨ ਲੋਕ ਪੱਖੀ ਮੁੱਦੇ ਉਠਾਉਣ ਦੀ ਬਜਾਏ ਭਾਜਪਾ ਦੇ ਇਸ਼ਾਰੇ 'ਤੇ ਸੈਸ਼ਨ 'ਚ ਸਿਰਫ ਵਿਘਨ ਪਾਇਆ। ਅਰੋੜਾ ਨੇ ਕਿਹਾ ਕਿ ਪੰਜਾਬ ਦੀ ਰਾਜਨੀਤੀ ਦੇ ਇਤਿਹਾਸ ਵਿੱਚ ਸ਼ਾਇਦ ਇਹ ਪਹਿਲੀ ਵਾਰ ਹੈ ਕਿ ਸੱਤਾਧਾਰੀ ਸਰਕਾਰ ਸਦਨ ਵਿੱਚ ਚਰਚਾ ਕਰਵਾਉਣ ਲਈ ਤਿਆਰ ਹੈ ਪਰ ਵਿਰੋਧੀ ਧਿਰ ਚਰਚਾ ਤੋਂ ਭੱਜ ਰਹੀ ਹੈ। 

ਅਮਨ ਅਰੋੜਾ ਨੇ ਮੰਤਰੀ ਫੌਜਾ ਸਿੰਘ ਸਰਾਰੀ ਦਾ ਮੁੱਦਾ ਚੁੱਕਣ 'ਤੇ ਵੀ ਕਾਂਗਰਸ ਨੂੰ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਦੱਸ ਚੁੱਕੇ ਹਨ ਕਿ ਅੰਦਰੂਨੀ ਜਾਂਚ ਚੱਲ ਰਹੀ ਹੈ, ਜਦੋਂ ਜਾਂਚ ਪੂਰੀ ਹੋ ਜਾਵੇਗੀ ਤਾਂ ਇਸ ਮੁੱਦੇ 'ਤੇ ਫੈਸਲਾ ਲਿਆ ਜਾਵੇਗਾ। ਫਿਰ ਵੀ ਵਿਰੋਧੀ ਧਿਰ ਸਦਨ 'ਚ ਇਸ ਮੁੱਦੇ 'ਤੇ ਹੰਗਾਮਾ ਕਰਕੇ ਕਾਰਵਾਈ ਨੂੰ ਰੋਕ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ‘ਆਪ’ ਦੀ ਵੱਧ ਰਹੀ ਲੋਕਪ੍ਰਿਅਤਾ ਅਤੇ ਪੰਜਾਬ ਵਿੱਚ ਮਾਨ ਸਰਕਾਰ ਦੇ ਚੰਗੇ ਕੰਮਾਂ ਤੋਂ ਹੈਰਾਨ ਹੈ ਅਤੇ ਉਹ ਦੇਸ਼ ਭਰ ਵਿੱਚ ‘ਆਪ’ ਦੀ ਤਰੱਕੀ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਅੱਗੇ ਕਿਹਾ, 'ਆਪ' ਨੇ ਪੰਜਾਬ 'ਚ 'ਆਪ੍ਰੇਸ਼ਨ ਲੋਟਸ' ਨੂੰ ਲਾਗੂ ਕਰਨ ਦੇ ਭਾਜਪਾ ਦੇ ਏਜੰਡੇ ਨੂੰ ਨਾਕਾਮ ਕਰ ਦਿੱਤਾ ਪਰ ਹੁਣ ਕਾਂਗਰਸ ਸੂਬੇ ਵਿੱਚ ਸਰਕਾਰ ਡੇਗਣ ਲਈ ਭਾਜਪਾ ਨਾਲ ਮਿਲ ਕੇ ਘਟੀਆ ਰਾਜਨੀਤੀ ਕਰ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement