Sukhbir Badal: ਦਸੰਬਰ 2017 ’ਚ ਹਰੀਕੇ ਪੱਤਣ ਬੰਗਾਲੀ ਵਾਲੇ ਪੁਲ ’ਤੇ ਧਰਨੇ ਦੌਰਾਨ ਦਰਜ ਕੇਸ ਵਿਚੋਂ ਸੁਖਬੀਰ ਬਾਦਲ ਹੋਏ ਬਰੀ
Published : Nov 30, 2023, 8:15 am IST
Updated : Nov 30, 2023, 8:19 am IST
SHARE ARTICLE
Sukhbir Singh Badal acquitted in National Highway blocking case
Sukhbir Singh Badal acquitted in National Highway blocking case

ਅੱਜ ਇਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ : ਸੁਖਬੀਰ ਬਾਦਲ

Sukhbir Badal News:  ਜ਼ੀਰਾ ਦੀ ਅਦਾਲਤ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਰੀ ਕਰ ਦਿਤਾ ਹੈ। ਦਰਅਸਲ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਹੋਰ ਅਕਾਲੀ ਆਗੂਆਂ ਵਲੋਂ ਦਸੰਬਰ 2017 ਦੌਰਾਨ ਹਰੀਕੇ ਪੱਤਣ ਨੈਸ਼ਨਲ ਹਾਈਵੇ ’ਤੇ ਧਰਨਾ ਦਿਤਾ ਗਿਆ ਸੀ।

ਇਹ ਧਰਨਾ ਸਾਰੀ ਰਾਤ ਚਲਦਾ ਰਿਹਾ ਸੀ। ਇਸ ਦੇ ਚਲਦੇ ਪੁਲਿਸ ਵਲੋਂ ਸੁਖਬੀਰ ਸਿੰਘ ਬਾਦਲ ਅਤੇ ਹੋਰਾਂ ਵਿਰੁਧ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਅਦਾਲਤ ਨੇ ਇਸ ਮਾਮਲੇ ਵਿਚ ਸੁਖਬੀਰ ਬਾਦਲ ਨੂੰ ਬਰੀ ਕਰ ਦਿਤਾ ਹੈ। ਅਦਾਲਤ ਦੇ ਇਸ ਫ਼ੈਸਲੇ ’ਤੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਨੂੰ ਕਾਨੂੰਨ ਪ੍ਰਕਿਰਿਆ ’ਤੇ ਪੂਰਾ ਭਰੋਸਾ ਹੈ ਅਤੇ ਅੱਜ ਇਹ ਭਰੋਸਾ ਹੋਰ ਵੀ ਪੱਕਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਇਕ ਵਾਰ ਫਿਰ ਸੱਚਾਈ ਦੀ ਜਿੱਤ ਹੋਈ ਹੈ।

ਦੂਜੇ ਪਾਸੇ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦੇ ਫ਼ੈਸਲੇ ਨੂੰ ਸੱਚਾਈ ਦੀ ਜਿੱਤ ਦਸਦਿਆਂ ਕਿਹਾ ਕਿ ਇਹ ਪਰਚਾ ਸਿਆਸੀ ਰੰਜਿਸ਼ ਦੇ ਚਲਦਿਆਂ ਨਜਾਇਜ਼ ਤੌਰ ’ਤੇ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਕਾਂਗਰਸ ਪਾਰਟੀ ਨੇ ਧੱਕਾ ਕੀਤਾ ਸੀ, ਜਿਸ ਕਾਰਨ ਸਾਨੂੰ ਧਰਨਾ ਲਗਾਉਣਾ ਪਿਆ। ਅਸੀਂ ਸ਼ਾਂਤਮਈ ਵਾਹਿਗੁਰੂ ਜਾਪ ਕਰਦਿਆਂ ਧਰਨਾ ਦਿਤਾ ਸੀ ਪਰ ਸਾਡੇ ’ਤੇ ਝੂਠਾ ਪਰਚਾ ਦਰਜ ਕੀਤਾ ਗਿਆ।

(For more news apart from Sukhbir Singh Badal acquitted in National Highway blocking case, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement