ਜਿਹੜਾ ਸੰਕਲਪ ਘਰ ਤੋਂ ਲੈ ਕੇ ਆਏ ਹਾਂ ਉਸ ਸੰਕਲਪ ‘ਤੇ ਹੀ ਖਰ੍ਹੇ ਉਤਰਾਂਗੇ-ਕਿਸਾਨ ਆਗੂ
Published : Jan 31, 2021, 2:22 pm IST
Updated : Jan 31, 2021, 2:22 pm IST
SHARE ARTICLE
Farmer protest
Farmer protest

ਕਿਹਾ ਕਿ ਰਾਕੇਸ਼ ਟਿਕੈਤ ਦੇ ਹੰਝੂ ਹੰਝੂਆਂ ਨੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਗੁੱਸੇ ਦੀ ਹਨੇਰੀ ਲਿਆ ਦਿੱਤੀ ਹੈ ।

ਨਵੀਂ ਦਿੱਲੀ , ( ਸੈਸ਼ਵ ਨਾਗਰਾ ) :  ਜਿਹੜਾ ਸੰਕਲਪ ਘਰ ਤੋਂ ਲੈ ਕੇ ਆਏ ਹਾਂ ਉਸ ਸੰਕਲਪ ‘ਤੇ ਹੀ ਖਰ੍ਹੇ ਉਤਰਾਂਗੇ , ਹੁਣ ਜਾਂ ਕਾਨੂੰਨ ਰੱਦ ਹੋਣਗੇ ਜਾਂ ਸਾਡੀ ਲਾਸ਼ ਘਰ ਜਾਊਗੀ, ਦੋਨਾਂ ਵਿੱਚੋਂ ਇੱਕ ਫ਼ੈਸਲਾ ਕੇਂਦਰ ਸਰਕਾਰ ਨੇ ਕਰਨਾ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਆਗੂ  ਤੇਜਿੰਦਰਪਾਲ ਸਿੰਘ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ ।

Farmer pFarmer pਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਤ ਦੇ ਹੰਝੂ ਹੰਝੂਆਂ ਨੇ ਪੂਰੇ ਦੇਸ਼ ਵਿੱਚ ਮੋਦੀ ਸਰਕਾਰ ਦੇ ਖ਼ਿਲਾਫ਼ ਗੁੱਸੇ ਦੀ ਹਨੇਰੀ ਲਿਆ ਦਿੱਤੀ ਹੈ , ਹੁਣ ਦੇਸ਼ ਦਾ ਹਰ ਵਰਗ ਕੇਂਦਰ ਸਰਕਾਰ ਦੀਆਂ ਫ਼ਿਰਕੂ ਚਾਲਾਂ ਨੂੰ ਸਮਝ ਚੁੱਕਿਆ ਹੈ , ਜਿਸ ਦੇ ਖ਼ਿਲਾਫ਼ ਦੇਸ਼ ਦੇ ਲੋਕ ਇਕਜੁੱਟ ਹੋ ਚੁੱਕੇ ਹਨ , ਸੰਘਰਸ਼ ਹੋਰ ਵੀ ਮਜ਼ਬੂਤ ਹੋ ਗਿਆ ਹੈ । ਕਿਸਾਨ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਡਰਾਉਣ ਅਤੇ ਧਮਕਾਉਣ ਦੀ ਨੀਤੀ ਨੂੰ ਅਪਣਾਇਆ ਗਿਆ ਪਰ ਸਦਕੇ ਜਾਈਏ ਦੇਸ਼ ਦੇ ਲੋਕਾਂ ਨੇ ਕੇਂਦਰ ਸਰਕਾਰ ਦੀ ਇਸ ਕੋਝੀ ਚਾਲ ਨੂੰ ਵੀ ਫੇਲ੍ਹ ਕਰਕੇ ਰੱਖ ਦਿੱਤਾ ।

Rakesh TikaitRakesh Tikaitਉਨ੍ਹਾਂ ਕਿਹਾ ਕਿ ਰਾਕੇਸ਼ ਟਿਕੈਤ ਦੀ ਭਾਵਨਾਤਮਕ ਅਪੀਲ ਨੇ ਕੁਝ ਹੀ ਘੰਟਿਆਂ ਵਿੱਚ ਕਿਸਾਨੀ ਅੰਦੋਲਨ ਦੀ ਤਸਵੀਰ ਹੀ ਬਦਲ ਕੇ ਰੱਖ ਦਿੱਤੀ । ਉਨ੍ਹਾਂ ਕਿਹਾ ਕਿ ਟਿਕੈਤ ਦੀ ਇਸ ਭਾਵੁਕ ਅਪੀਲ ਨੇ ਸੰਘਰਸ਼ ਨੂੰ ਮੁੜ ਪੈਰਾਂ ਸਿਰ ਖੜ੍ਹਾ ਕਰ ਦਿੱਤਾ ਹੈ , ਉਨ੍ਹਾਂ ਕਿਹਾ ਕਿ ਦੇਸ਼ ਦਾ ਗੋਦੀ ਮੀਡੀਆ ਉਸ ਰਾਤ ਧਰਨੇ ਖ਼ਤਮ ਹੁੰਦਿਆਂ ਦੇਖਣ ਲਈ ਤਮਾਸ਼ਬੀਨ ਬਣਕੇ ਪਹੁੰਚਿਆ ਹੋਇਆ ਸੀ ਪਰ ਦੇਸ਼ ਦੇ ਲੋਕਾਂ ਨੇ ਪਾਸਾ ਬਦਲ ਕੇ ਹੀ ਰੱਖ ਦਿੱਤਾ । 

farmer protest farmer protestਉਨ੍ਹਾਂ ਕਿਹਾ ਕਿ ਲਗਪਗ ਇੱਕ ਹਜਾਰ ਦੇ ਕਰੀਬ ਭਾਰਤੀ ਜਨਤਾ ਪਾਰਟੀ ਦੇ ਗੁੰਡੇ ਗੁੰਡਾਗਰਦੀ ਕਰਨ ਲਈ ਪਹੁੰਚੇ ਹੋਏ ਸਨ, ਦਿੱਲੀ ਪੁਲੀਸ ਉਨ੍ਹਾਂ ਦੀ ਸੁਰੱਖਿਆ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਅੱਗੇ ਵਧਣ ਲਈ ਉਤਸ਼ਾਹਤ ਵੀ ਕਰ ਰਹੀ ਸੀ , ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਪਹਿਲੇ ਦਿਨ ਤੋਂ ਲੈ ਕੇ ਹੁਣ ਤਕ ਸ਼ਾਂਤਮਈ ਸੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਸ਼ਾਂਤਮਈ ਹੀ ਰਹੇਗਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement