CM ਚੰਨੀ ਸਮੇਤ ਕਾਂਗਰਸ ਦੇ ਇਹਨਾਂ ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ 
Published : Jan 31, 2022, 1:14 pm IST
Updated : Jan 31, 2022, 4:51 pm IST
SHARE ARTICLE
CM Charanjit Singh Channi filed nomination papers for Bhadaur constituency
CM Charanjit Singh Channi filed nomination papers for Bhadaur constituency

ਕਿਹਾ- ਸੁਦਾਮਾ ਬਣ ਕੇ ਆਇਆ ਹਾਂ, ਲੋਕ ਮੇਰੇ 'ਤੇ ਭਰੋਸਾ ਕਰਨਗੇ

ਬਰਨਾਲਾ : ਪੰਜਾਬ ਵਿਧਾਨ ਸਭਾ ਚੋਣਾਂ ਲਈ ਵੱਡੀਆਂ ਸ਼ਖ਼ਸੀਅਤਾਂ ਨੇ ਨਾਮਜ਼ਦਗੀਆਂ ਭਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਰਨਾਲਾ ਜ਼ਿਲ੍ਹੇ ਦੀ ਭਦੌੜ ਵਿਧਾਨ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ।  ਸੀ.ਐਮ. ਚੰਨੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਯਮਾਂ ਦੀ ਪਾਲਣਾ ਕਰਦੇ ਹੋਏ ਤਹਿਸੀਲ ਕੰਪਲੈਕਸ ਦਫ਼ਤਰ ਤਪਾ ਵਿਖੇ ਪਹੁੰਚ ਕੇ ਰਿਟਰਨਿੰਗ ਅਫ਼ਸਰ-ਕਮ ਐੱਸ.ਡੀ.ਐਮ ਮੈਡਮ ਸਿਮਰਪ੍ਰੀਤ ਕੌਰ ਅਤੇ ਏ.ਆਰ.ਓ ਬਾਦਲਦੀਨ ਕੋਲ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਇਸ ਮੌਕੇ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਮੈਂ ਸੁਦਾਮਾ ਬਣ ਕੇ ਆਇਆ ਹਾਂ ਅਤੇ ਲੋਕ ਮੇਰੇ 'ਤੇ ਭਰੋਸਾ ਕਰਨਗੇ। 

CM Charanjit Singh Channi filed nomination papers for Bhadaur constituencyCM Charanjit Singh Channi filed nomination papers for Bhadaur constituency

ਉਨ੍ਹਾਂ ਕਿਹਾ ਕਿ ਇਹ ਇਲਾਕਾ ਬਹੁਤ ਵੱਡਾ ਹੈ ਅਤੇ ਇੱਥੋਂ ਦੇ ਕਈ ਜ਼ਿਲ੍ਹੇ ਵਿਕਾਸ ਪੱਖੋਂ ਪਛੜ ਚੁੱਕੇ ਹਨ। ਕੈਪਟਨ ਤੇ ਬਾਦਲ ਸਾਬ੍ਹ ਵੀ ਇਥੇ ਹੀ ਰਹੇ, ਪਰ ਵਿਕਾਸ ਨਹੀਂ ਹੋਇਆ। ਮੈਂ ਇਸ ਪੂਰੇ ਖੇਤਰ ਦਾ ਵਿਕਾਸ ਕਰਨਾ ਚਾਹੁੰਦਾ ਹਾਂ। ਦੱਸ ਦੇਈਏ ਕਿ ਸੀਐਮ ਚੰਨੀ ਚਮਕੌਰ ਸਾਹਿਬ ਦੇ ਨਾਲ-ਨਾਲ ਭਦੌੜ ਤੋਂ ਵੀ ਚੋਣ ਲੜ ਰਹੇ ਹਨ। 

CM Charanjit Singh Channi filed nomination papers for Bhadaur constituencyCM Charanjit Singh Channi filed nomination papers for Bhadaur constituency

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣੀਆਂ ਸਨ ਪਰ ਸਿਆਸੀ ਪਾਰਟੀਆਂ ਦੇ ਕਹਿਣ 'ਤੇ ਚੋਣ ਕਮਿਸ਼ਨ ਨੇ ਤਰੀਕ ਬਦਲ ਦਿੱਤੀ ਸੀ। ਹੁਣ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਵੋਟਿੰਗ ਹੋਵੇਗੀ। ਨਤੀਜੇ 10 ਮਾਰਚ ਨੂੰ ਐਲਾਨੇ ਜਾਣਗੇ। 

ਵਿਧਾਨ ਸਭਾ ਹਲਕਾ ਸੁਨਾਮ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵਿੰਦਰ ਸਿੰਘ ਧੀਮਾਨ ਵਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਵਿਧਾਨ ਸਭਾ ਹਲਕਾ ਸੁਨਾਮ-101 ਦੇ ਚੋਣਕਾਰ ਅਫ਼ਸਰ/ਐੱਸ ਡੀ ਐਮ ਸੁਨਾਮ ਜਸਪ੍ਰੀਤ ਸਿੰਘ ਦੇ ਦਫ਼ਤਰ ਵਿਚ ਦਾਖਲ ਕੀਤੇ ਗਏ।

ਹਲਕਾ ਵਿਧਾਇਕ ਨਾਭਾ ਅਤੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਉਪ ਮੰਡਲ ਮਜਿਸਟਰੇਟ ਕਨੂੰ ਗਰਗ ਦੇ ਦਫ਼ਤਰ ਵਿਚ ਹਲਕਾ ਨਾਭਾ ਤੋਂ ਕਾਂਗਰਸੀ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

PHOTOPHOTO

ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਨਾਮਜ਼ਦਗੀ ਪੱਤਰ ਐਸ਼ ਡੀ ਐਮ ਕਮ ਚੋਣ ਰਿਟਰਨਿੰਗ ਅਫ਼ਸਰ ਭੁਲੱਥ ਸ਼ਾਇਰੀ ਮਲਹੋਤਰਾ ਕੋਲ ਦਾਖ਼ਲ ਕੀਤੇ | ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨੇ ਹਲਕਾ ਅਮਲੋਹ ਤੋਂ ਨਾਮਜ਼ਦਗੀ ਪੱਤਰ ਭਰੇ।

ਪੰਜਾਬੀ ਗਾਇਕ ਤੇ ਗੀਤਕਾਰ ਸਿੱਧੂ ਮੂਸੇ ਵਾਲਾ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਾਨਸਾ ਤੋਂ ਅੱਜ ਨਾਮਜ਼ਦਗੀ ਪੱਤਰ ਭਰਿਆ ਹੈ। ਇਸ ਗੱਲ ਦੀ ਜਾਣਕਾਰੀ ਸਿੱਧੂ ਮੂਸੇ ਵਾਲਾ ਨੇ ਆਪਣੇ ਫੇਸਬੁੱਕ ਪੇਜ ’ਤੇ ਦਿੱਤੀ ਹੈ।

 

Sidhu Moose WalaSidhu Moose Wala

ਸਿੱਧੂ ਮੂਸੇ ਵਾਲਾ ਨੇ ਨਾਮਜ਼ਦਗੀ ਪੱਤਰ ਭਰਨ ਮੌਕੇ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਤਸਵੀਰਾਂ ਨਾਲ ਕੈਪਸ਼ਨ ’ਚ ਸਿੱਧੂ ਨੇ ਲਿਖਿਆ, ‘ਮਾਨਸਾ ਵਿਧਾਨ ਸਭਾ ਸੀਟ ਤੋਂ ਆਪਣੀ ਉਮੀਦਵਾਰੀ ਲਈ ਨਾਮਜ਼ਦਗੀ ਪੱਤਰ ਦਿੱਤਾ ਤਾਂ ਮੇਰੇ ਲਈ ਇਹ ਬਹੁਤ ਹੀ ਖ਼ੁਸ਼ੀ ਦੀ ਗੱਲ ਸੀ ਕਿ ਮੈਂ ਇਹ ਪਲ ਆਪਣੇ ਪਰਿਵਾਰ ਨਾਲ ਸਾਂਝਾ ਕਰ ਸਕਿਆ।’

 

Sidhu Moose WalaSidhu Moose Wala

 

SHARE ARTICLE

ਏਜੰਸੀ

Advertisement

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM

Giani Harpreet Singh Speech LIVE-ਪ੍ਰਧਾਨ ਬਣਨ ਮਗਰੋ ਹਰਪ੍ਰੀਤ ਸਿੰਘ ਦਾ ਸਿੱਖਾਂ ਲਈ ਵੱਡਾ ਐਲਾਨ| Akali Dal News

11 Aug 2025 3:14 PM

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM
Advertisement