Jharkhand Chief Minister: ਚੰਪਾਈ ਸੋਰੇਨ ਹੋਣਗੇ ਝਾਰਖੰਡ ਦੇ ਨਵੇਂ ਮੁੱਖ ਮੰਤਰੀ; ਹੇਮੰਤ ਸੋਰੇਨ ਨੇ ਦਿਤਾ ਅਸਤੀਫ਼ਾ
Published : Jan 31, 2024, 8:55 pm IST
Updated : Jan 31, 2024, 10:12 pm IST
SHARE ARTICLE
Champai Soren to be Jharkhand Chief Minister in place of Hemant Soren
Champai Soren to be Jharkhand Chief Minister in place of Hemant Soren

ਹੇਮੰਤ ਸੋਰੇਨ ਈ.ਡੀ. ਦੀ ਹਿਰਾਸਤ ’ਚ ਹਨ : ਰਾਜ ਸਭਾ ਮੈਂਬਰ ਮਹੂਆ ਮਾਜੀ

Jharkhand Chief Minister: ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਨਫ਼ੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵਲੋਂ ਜ਼ਮੀਨ ਘਪਲੇ ਨਾਲ ਜੁੜੇ ਕਾਲੇ ਧਨ ਨੂੰ ਚਿੱਟਾ ਕਰਨ ਦੇ ਮਾਮਲੇ ’ਚ 7 ਘੰਟਿਆਂ ਤਕ ਚੱਲੀ ਪੁੱਛ-ਪੜਤਾਲ ਤੋਂ ਬਾਅਦ ਉਨ੍ਹਾਂ ਨੇ ਰਾਤ 8 ਕੁ ਵਜੇ ਰਾਜਪਾਲ ਸੀ.ਪੀ. ਰਾਧਾਕ੍ਰਿਸ਼ਣਨ ਨੂੰ ਅਸਤੀਫ਼ਾ ਸੌਂਪ ਦਿਤਾ ਜਿਨ੍ਹਾਂ ਨੇ ਅਸਤੀਫ਼ਾ ਮਨਜ਼ੂਰ ਕਰ ਲਿਆ। ਰਾਜ ਸਭਾ ਮੈਂਬਰ ਮਹੂਆ ਮਾਜੀ ਨੇ ਕਿਹਾ ਕਿ ਉਨ੍ਹਾਂ ਨੂੰ ਈ.ਡੀ. ਨੇ ਹਿਰਾਸਤ ’ਚ ਲੈ ਲਿਆ। ਦੇਰ ਰਾਤ ਉਨ੍ਹਾਂ ਨੂੰ ਰਾਂਚੀ ਸਥਿਤ ਈ.ਡੀ. ਦੇ ਦਫ਼ਤਰ ਲਿਆਂਦਾ ਗਿਆ।

ਇਸ ਬਾਰੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਝਾਰਖੰਡ ’ਚ ਸੱਤਾਧਾਰੀ ਗਠਜੋੜ ’ਚ ਭਾਈਵਾਲੀ ਪਾਰਟੀ ਕਾਂਗਰਸ ਦੇ ਸੂਬਾ ਪ੍ਰਧਾਨ ਰਾਜੇਸ਼ ਠਾਕੁਰ ਨੇ ਕਿਹਾ, ‘‘ਹੇਮੰਤ ਸੋਰੇਨ ਨੇ ਝਾਰਖੰਡ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਸੀਨੀਅਰ ਆਗੂ ਚੰਪਈ ਸੋਰੇਨ ਦੇ ਨਾਂ ਦੀ ਨਵੇਂ ਮੁੱਖ ਮੰਤਰੀ ਲਈ ਸਿਫ਼ਾਰਸ਼ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਝਾਰਖੰਡ ਮੁਕਤੀ ਮੋਰਚਾ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ।’’ ਸੱਤਾਧਾਰੀ ਗਠਜੋੜ ਦੇ ਵਿਧਾਇਕਾਂ ਨੇ ਹੇਮੰਤ ਸੋਰੇਨ ਦੀ ਰਿਹਾਇਸ਼ ’ਤੇ ਬੈਠਕ ਕੀਤੀ ਅਤੇ ਚੰਪਈ ਸੋਰੇਨ ਨੂੰ ਅਪਣਾ ਨੇਤਾ ਚੁਣਿਆ। ਇਸ ਮਗਰੋਂ ਉਹ ਤਿੰਨ ਬਸਾਂ ’ਚ ਬੈਠ ਕੇ ਝਾਰਖੰਡ ਦੇ ਮੁੱਖ ਮੰਤਰੀ ਰਿਹਾਇਸ਼ ਤੋਂ ਨਿਕਲ ਕੇ ਰਾਜਭਵਨ ਪੁੱਜੇ। ਚੰਪਈ ਸੋਰੇਨ ਨੇ 43 ਵਿਧਾਇਕਾਂ ਦੇ ਸਮਰਥਨ ਵਾਲਾ ਪੱਤਰ ਰਾਜਪਾਲ ਨੂੰ ਸੌਂਪਿਆ। 80 ਮੈਂਬਰੀ ਵਿਧਾਨ ਸਭਾ ਵਿਚ ਬਹੁਮਤ ਦਾ ਅੰਕੜਾ 41 ਹੈ।

ਚੰਪਾਈ ਸੋਰੇਨ ਨੂੰ ਹੇਮੰਤ ਸੋਰੇਨ ਦਾ ਕਰੀਬੀ ਮੰਨਿਆ ਜਾਂਦਾ ਹੈ। ਚੰਪਾਈ ਸੋਰੇਨ ਇਸ ਸਮੇਂ ਝਾਰਖੰਡ ਸਰਕਾਰ ਦੇ ਟਰਾਂਸਪੋਰਟ, ਅਨੁਸੂਚਿਤ ਜਾਤੀਆਂ, ਕਬੀਲਿਆਂ ਅਤੇ ਪੱਛੜੀਆਂ ਸ਼੍ਰੇਣੀਆਂ ਭਲਾਈ ਮੰਤਰੀ ਹਨ। ਉਹ ਝਾਰਖੰਡ ਮੁਕਤੀ ਮੋਰਚਾ ਦੇ ਉਪ ਪ੍ਰਧਾਨ ਵੀ ਹਨ। ਉਨ੍ਹਾਂ ਨੇ ਝਾਰਖੰਡ ਸੂਬੇ ਦੇ ਗਠਨ ਦੇ ਅੰਦੋਲਨ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ। 

ਸੋਰੇਨ ਨੇ ਛਾਪੇਮਾਰੀ ਨੂੰ ਲੈ ਕੇ ਈ.ਡੀ. ਅਧਿਕਾਰੀਆਂ ਵਿਰੁਧ ਐਫ.ਆਈ.ਆਰ. ਦਰਜ ਕਰਵਾਈ

ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸੀਨੀਅਰ ਕਰਮਚਾਰੀਆਂ ਵਿਰੁਧ ਐਸ.ਸੀ./ਐਸ.ਟੀ. ਥਾਣੇ ’ਚ ਐਫ.ਆਈ.ਆਰ. ਦਰਜ ਕਰਵਾਈ ਹੈ। ਇਕ ਅਧਿਕਾਰੀ ਨੇ ਬੁਧਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਕੇਂਦਰੀ ਜਾਂਚ ਏਜੰਸੀ ਵਲੋਂ ਸੋਰੇਨ ਦੀ ਦਿੱਲੀ ਰਿਹਾਇਸ਼ ’ਤੇ ਹਾਲ ਹੀ ’ਚ ਕੀਤੀ ਗਈ ਤਲਾਸ਼ੀ ਮੁਹਿੰਮ ਦੇ ਸਬੰਧ ’ਚ ਪੁਲਿਸ ਸ਼ਿਕਾਇਤ ਦਰਜ ਕੀਤੀ ਗਈ ਸੀ। ਰਾਂਚੀ ਦੇ ਸੀਨੀਅਰ ਪੁਲਿਸ ਸੁਪਰਡੈਂਟ ਚੰਦਨ ਕੁਮਾਰ ਸਿਨਹਾ ਨੇ ਦਸਿਆ, ‘‘ਈ.ਡੀ. ਦੇ ਕੁੱਝ ਸੀਨੀਅਰ ਅਧਿਕਾਰੀਆਂ ਵਿਰੁਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਸਾਨੂੰ ਮੁੱਖ ਮੰਤਰੀ ਦੀ ਅਰਜ਼ੀ ਮਿਲੀ ਹੈ।’’ ਸਿਨਹਾ ਨੇ ਐਫ.ਆਈ.ਆਰ. ਬਾਰੇ ਕੋਈ ਹੋਰ ਵੇਰਵਾ ਨਹੀਂ ਦਿਤਾ।

ਈ.ਡੀ. ਦੀ ਇਕ ਟੀਮ ਨੇ ਸੋਮਵਾਰ ਨੂੰ ਸੋਰੇਨ ਦੀ ਦਿੱਲੀ ਸਥਿਤ ਰਿਹਾਇਸ਼ ਦੀ ਤਲਾਸ਼ੀ ਲਈ ਅਤੇ ਝਾਰਖੰਡ ਵਿਚ ਕਥਿਤ ਜ਼ਮੀਨ ਸੌਦੇ ਨਾਲ ਜੁੜੇ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ਵਿਚ ਉਨ੍ਹਾਂ ਤੋਂ ਪੁੱਛ-ਪੜਤਾਲ ਕਰਨ ਲਈ ਲਗਭਗ 13 ਘੰਟੇ ਉਥੇ ਡੇਰਾ ਲਾਇਆ। ਏਜੰਸੀ ਨੇ ਤਲਾਸ਼ੀ ਦੌਰਾਨ 36 ਲੱਖ ਰੁਪਏ ਨਕਦ, ਇਕ ਐਸ.ਯੂ.ਵੀ. ਅਤੇ ਕੁੱਝ ਇਤਰਾਜ਼ਯੋਗ ਦਸਤਾਵੇਜ਼ ਜ਼ਬਤ ਕਰਨ ਦਾ ਦਾਅਵਾ ਕੀਤਾ ਹੈ। ਈ.ਡੀ. ਦੇ ਅਧਿਕਾਰੀ ਇਸ ਸਮੇਂ ਇਸੇ ਮਾਮਲੇ ਦੇ ਸਬੰਧ ’ਚ ਸੋਰੇਨ ਤੋਂ ਉਨ੍ਹਾਂ ਦੀ ਰਾਂਚੀ ਰਿਹਾਇਸ਼ ’ਤੇ ਪੁੱਛ-ਪੜਤਾਲ ਕਰ ਰਹੇ ਹਨ।

ਇਸ ਤੋਂ ਪਹਿਲਾਂ ਹੇਮੰਤ ਸੋਰੇਨ ਤੋਂ ਈ.ਡੀ. ਦੀ ਜਾਰੀ ਪੁੱਛ-ਪੜਤਾਲ ਵਿਚਕਾਰ ਰਾਂਚੀ ਦੇ ਪ੍ਰਮੁੱਖ ਇਲਾਕਿਆਂ ’ਚ ਪਾਬੰਦੀ ਦੇ ਹੁਕਮ ਲਾਗੂ ਕਰ ਦਿਤੇ ਗਏ ਅਤੇ ਸੂਬੇ ਦੀ ਰਾਜਧਾਨੀ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਨਜ਼ਰ ਰੱਖਣ ਲਈ ਤਿੰਨ ਮੈਂਬਰੀ ਟੀਮ ਦਾ ਗਠਨ ਕੀਤਾ ਗਿਆ। ਜ਼ਮੀਨ ਘਪਲੇ ’ਚ ਕਥਿਤ ਮਨੀ ਲਾਂਡਰਿੰਗ (ਕਾਲੇ ਧਨ ਨੂੰ ਚਿੱਟਾ ਕਰਨ) ਦੇ ਮਾਮਲੇ ’ਚ ਹੇਮੰਤ ਸੋਰੇਨ ਦਾ ਬਿਆਨ ਦਰਜ ਕਰਨ ਲਈ ਈ.ਡੀ. ਦੇ ਅਧਿਕਾਰੀ ਦੁਪਹਿਰ 1:20 ਵਜੇ ਮੁੱਖ ਮੰਤਰੀ ਰਿਹਾਇਸ਼ ਪੁੱਜੇ ਸਨ।     (ਏਜੰਸੀ)
 

(For more Punjabi news apart from Champai Soren to be Jharkhand Chief Minister in place of Hemant Soren , stay tuned to Rozana Spokesman)

Location: India, Jharkhand, Ranchi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਢੀਂਡਸਾ ਦੀ ਟਿਕਟ ਕਟਵਾਉਣ ਵਾਲੇ ਝੂੰਦਾਂ ਨੇ ‘ਮਾਨ’ ਨੂੰ ਦੱਸਿਆ ਗਰਮਖਿਆਲੀ..

29 Apr 2024 2:33 PM

Simranjit Singh Maan ਨੇ Lakha Sidhana ਤੇ Amritpal ਨੂੰ ਲੈਕੇ ਕਰਤਾ ਐਲਾਨ, Valtoha ਸਣੇ ਅਕਾਲੀਆਂ ਨੂੰ ਠੋਕਿਆ!

29 Apr 2024 2:24 PM

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM
Advertisement