ਹਰਮਨਪ੍ਰੀਤ ਕੌਰ ਨੂੰ ਮੁੱਖ ਮੰਤਰੀ ਨੇ ਪੰਜ ਲੱਖ ਦਾ ਚੈੱਕ ਸੌਂਪਿਆ
Published : Aug 2, 2017, 5:56 pm IST
Updated : Jun 25, 2018, 11:59 am IST
SHARE ARTICLE
Harmanpreet Kaur
Harmanpreet Kaur

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੀ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿਚ ਡੀ.ਐਸ.ਪੀ. ਵਜੋਂ ਨਿਯੁਕਤ ਕਰਨ ਲਈ ਰਸਮੀ ਪ੍ਰਕ੍ਰਿਆ

ਮੋਗਾ, 2 ਅਗੱਸਤ (ਅਮਜਦ ਖ਼ਾਨ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੋਗਾ ਦੀ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ ਨੂੰ ਪੰਜਾਬ ਪੁਲਿਸ ਵਿਚ ਡੀ.ਐਸ.ਪੀ. ਵਜੋਂ ਨਿਯੁਕਤ ਕਰਨ ਲਈ ਰਸਮੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਅੱਜ ਉਸ ਨਾਲ ਮੁਲਾਕਾਤ ਕੀਤੀ।
ਮੁੱਖ ਮੰਤਰੀ ਨੇ ਸੂਬੇ ਦੀ ਪੁਲਿਸ ਮੁਖੀ ਸੁਰੇਸ਼ ਅਰੋੜਾ ਨੂੰ ਹਰਮਨਪ੍ਰੀਤ ਕੌਰ ਦੀ ਨਿਯੁਕਤੀ ਲਈ ਲੋੜੀਂਦੀਆਂ ਰਸਮਾਂ ਪੂਰੀਆਂ ਕਰਨ ਦੀ ਹਦਾਇਤ ਕੀਤੀ ਅਤੇ ਉਨ੍ਹਾਂ ਕਿਹਾ ਕਿ ਉਸ ਨੂੰ ਸਿਖਲਾਈ ਬਾਅਦ ਵਿਚ ਦਿਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਹਰਮਨਪ੍ਰੀਤ ਕੌਰ ਇਸ ਵੇਲੇ ਕੇਂਦਰੀ ਰੇਲਵੇ ਮੰਤਰਾਲੇ ਵਿਚ ਨੌਕਰੀ ਕਰ ਰਹੀ ਹੈ ਜਦਕਿ ਉਹ ਇਸ ਪ੍ਰਤੀਭਾਸ਼ੀਲ ਨੌਜਵਾਨ ਕ੍ਰਿਕਟ ਖਿਡਾਰਨ ਨੂੰ ਪੰਜਾਬ ਲਿਆਉਣਾ ਚਾਹੁੰਦੇ ਹਨ।
ਉਨ੍ਹਾਂ ਨੇ ਹਰਮਨਪ੍ਰੀਤ ਕੌਰ ਨੂੰ ਭਰੋਸਾ ਦਿਤਾ ਕਿ ਰੇਲਵੇ ਮੰਤਰਾਲੇ ਨਾਲ ਰੁਜ਼ਗਾਰ ਸਬੰਧੀ ਇਕਰਾਰਨਾਮੇ ਨੂੰ ਖ਼ਤਮ ਕਰਨ ਦਾ ਮਾਮਲਾ ਉਹ ਰੇਲਵੇ ਮੰਤਰਾਲੇ ਕੋਲ ਉਠਾਉਣਗੇ ਤਾਕਿ ਉਹ ਛੇਤੀ ਤੋਂ ਛੇਤੀ ਪੰਜਾਬ ਪੁਲਿਸ ਦੀ ਨੌਕਰੀ ਜੁਆਇਨ ਕਰ ਸਕੇ ਅਤੇ ਇਸ ਦੇ ਨਾਲ ਕ੍ਰਿਕਟਰ ਵਜੋਂ ਉਹ ਅਪਣਾ ਖੇਡ ਕਰੀਅਰ ਜਾਰੀ ਰੱਖੇ। ਕ੍ਰਿਕਟ ਖਿਡਾਰਨ ਦੀ ਕਾਰਗੁਜ਼ਾਰੀ ਦੀ ਭਰਵੀਂ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਹਰਮਨਪ੍ਰੀਤ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ ਜੋ ਅੱਜ ਇਥੇ ਮੁੱਖ ਮੰਤਰੀ ਨੂੰ ਮਿਲਣ ਆਈ ਸੀ। ਮੁੱਖ ਮੰਤਰੀ ਨੇ ਭਰੋਸਾ ਜ਼ਾਹਰ ਕੀਤਾ ਕਿ ਉਹ ਭਵਿੱਖ ਵਿਚ ਹੋਰ ਵਧੇਰੇ ਸ਼ਾਨਦਾਰ ਤਰੀਕੇ ਨਾਲ ਅਪਣਾ ਖੇਡ ਸਫ਼ਰ ਜਾਰੀ ਰੱਖੇਗੀ।
ਮੁੱਖ ਮੰਤਰੀ ਨੇ ਆਖਿਆ ਕਿ ਹਰਮਨਪ੍ਰੀਤ ਨੇ ਕੌਮੀ ਪੱਧਰ 'ਤੇ ਅਪਣੀ ਧਮਾਕੇਦਾਰ ਖੇਡ ਦਾ ਪ੍ਰਦਰਸ਼ਨ ਕਰ ਕੇ ਸਾਰੇ ਪੰਜਾਬੀਆਂ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਸ ਦੀ ਸ਼ਾਨਦਾਰ ਕਾਰਗੁਜ਼ਾਰੀ ਤੋਂ ਪ੍ਰੇਰਨਾ ਲੈ ਕੇ ਪੰਜਾਬ ਦੇ ਮੁੰਡੇ-ਕੁੜੀਆਂ ਖੇਡਾਂ ਵਿਚ ਨਵੀਂਆਂ ਮੱਲਾਂ ਮਾਰਨਗੇ ਅਤੇ ਖੇਡਾਂ ਨੂੰ ਉਤਸ਼ਾਹਤ ਕਰਨਾ ਉਨ੍ਹਾਂ ਦੀ ਸਰਕਾਰ ਦੀ ਵੱਡੀ ਤਰਜੀਹ ਹੈ।
ਮੀਟਿੰਗ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕਰਵਾਈ। ਮੀਟਿੰਗ ਤੋਂ ਬਾਅਦ ਸ੍ਰੀ ਠੁਕਰਾਲ ਨੇ ਦਸਿਆ ਕਿ ਮੁੱਖ ਮੰਤਰੀ ਨੇ ਮਹਿਲਾ ਕ੍ਰਿਕਟਰ ਨੂੰ ਦਸਿਆ ਕਿ ਮੈਚ ਦੌਰਾਨ ਉਸ ਦੀ ਧਮਾਕੇਦਾਰ ਖੇਡ ਨੇ ਉਨ੍ਹਾਂ ਨੂੰ ਬਹੁਤ ਪ੍ਰਭਾਵਤ ਕੀਤਾ ਅਤੇ ਉਨ੍ਹਾਂ ਦੀ ਸਰਕਾਰ ਉਸ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਹਰ ਸੰਭਵ ਸਹਾਇਤਾ ਜਾਰੀ ਰਖੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਹਰਮਨਪ੍ਰੀਤ ਨੂੰ ਦਸਿਆ ਕਿ ਉਸ ਨੇ ਅਪਣੀ ਨਿਵੇਕਲੀ ਪ੍ਰਾਪਤੀ ਨਾਲ ਪੰਜਾਬ ਦਾ ਮਾਣ ਵਧਾਇਆ ਅਤੇ ਉਸ ਦੀ ਬਿਹਤਰੀਨ ਖੇਡ ਲੱਖਾਂ ਨੌਜਵਾਨਾਂ ਨੂੰ ਖੇਡਾਂ ਦੇ ਖੇਤਰ ਵਿਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿਚ ਖੇਡਾਂ ਨੂੰ ਉਤਸ਼ਾਹਤ ਕਰਨ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਉੱਭਰਦੇ ਖਿਡਾਰੀਆਂ ਦੀ ਮਦਦ ਕਰੇਗੀ ਤਾਕਿ ਇਹ ਖਿਡਾਰੀ ਕੌਮਾਂਤਰੀ ਪੱਧਰ 'ਤੇ ਸਫ਼ਲਤਾ ਦੇ ਝੰਡੇ ਗੱਡ ਕੇ ਪੰਜਾਬ ਦਾ ਨਾਮ ਰੌਸ਼ਨ ਕਰਨ।
ਬੀਤੇ ਮਹੀਨੇ ਮਹਿਲਾ ਕ੍ਰਿਕਟ ਵਿਸ਼ਵ ਕੱਪ ਵਿਚ ਹਰਮਨਪ੍ਰੀਤ ਵਲੋਂ ਨਾਬਾਦ ਰਹਿੰਦਿਆਂ 115 ਗੇਂਦਾਂ 'ਤੇ 171 ਦੌੜਾਂ ਬਣਾਉਣ ਅਤੇ ਮਹਿਲਾ ਕ੍ਰਿਕਟ ਵਿਚ ਸੱਭ ਤੋਂ ਵੱਧ ਦੌੜਾਂ ਬਣਾਈਆਂ ਅਤੇ ਉਸ ਦੇ ਇਸ ਵਿਲੱਖਣ ਪ੍ਰਦਰਸ਼ਨ ਸਦਕਾ ਹੀ ਭਾਰਤ ਵਿਸ਼ਵ ਕੱਪ ਦੇ ਫ਼ਾਈਨਲ ਵਿਚ ਪਹੁੰਚਿਆ। ਕ੍ਰਿਕਟ ਖਿਡਾਰਨ ਨੇ ਪੁਲਿਸ ਫ਼ੋਰਸ ਵਿਚ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦਾ ਧਨਵਾਦ ਕੀਤਾ। ਉਨ੍ਹਾਂ ਆਖਿਆ ਕਿ ਉਹ ਪਿਛਲੇ ਨੌਂ ਸਾਲਾਂ ਤੋਂ ਖੇਡ ਰਹੀ ਹੈ ਅਤੇ ਇਹ ਪਹਿਲੀ ਵਾਰ ਹੈ ਜਦੋਂ ਸੂਬਾ ਸਰਕਾਰ ਨੇ ਉਸ ਦੀਆਂ ਆਸਾਂ ਨੂੰ ਬੂਰ ਪਾਇਆ ਹੈ।
ਹਰਮਨਪ੍ਰੀਤ ਨੇ ਆਖਿਆ ਕਿ ਉਸ ਦੀ ਇੱਛਾ ਹੈ ਕਿ ਪੰਜਾਬ ਵਿਚ ਹੋਰ ਕ੍ਰਿਕਟ ਅਕੈਡਮੀਆਂ ਬਣਾਈਆਂ ਜਾਣ ਤਾਂ ਕਿ ਜੋ ਦਿੱਕਤਾਂ ਉਸ ਨੂੰ ਪੇਸ਼ ਆਈਆਂ, ਉਹ ਉੱਭਰਦੇ ਖਿਡਾਰੀਆਂ ਨੂੰ ਪੇਸ਼ ਨਾ ਆਉਣ। ਡੀ.ਜੀ.ਪੀ. ਨੇ ਆਖਿਆ ਕਿ ਹਰਮਨਪ੍ਰੀਤ ਦੇ ਪੁਲਿਸ ਫ਼ੋਰਸ ਵਿਚ ਆਉਣ ਨਾਲ ਪੁਲਿਸ ਵਿਭਾਗ ਵਿੱਚ ਵੀ ਇਕ ਕ੍ਰਿਕਟ ਅਕੈਡਮੀ ਸਥਾਪਤ ਕੀਤੀ ਜਾਵੇਗੀ। ਇਸ ਮੌਕੇ ਹਰਮਨਪ੍ਰੀਤ ਕੌਰ ਦੇ ਮਾਤਾ ਪਿਤਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Karamjit Anmol Latest Interview- ਦਿਲ ਬਹਿਲਾਨੇ ਕੇ ਲਿਏ ਖਿਆਲ ਅੱਛਾ ਹੈ ਗਾਲਿਬ | Latest Punjab News

24 Apr 2024 9:33 AM

Big Breaking: ਸਾਂਪਲਾ ਪਰਿਵਾਰ 'ਚ ਆਪ ਨੇ ਲਾਈ ਸੰਨ, ਦੇਖੋ ਕੌਣ ਚੱਲਿਆ 'ਆਪ' 'ਚ, ਵੇਖੋ LIVE

24 Apr 2024 9:10 AM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM
Advertisement