
ਸ਼ਾਹਕੋਟ 'ਚ ਕਾਂਗਰਸੀਆਂ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਕ੍ਰਾਂਤੀਕਾਰੀ ਬਿਆਨ ਸ਼ੁਰੂ ਹੋ ਗਏ ਹਨ।
ਸ਼ਾਹਕੋਟ/ਜਲੰਧਰ, ਸ਼ਾਹਕੋਟ 'ਚ ਕਾਂਗਰਸੀਆਂ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਕ੍ਰਾਂਤੀਕਾਰੀ ਬਿਆਨ ਸ਼ੁਰੂ ਹੋ ਗਏ ਹਨ। ਸ਼ਾਹਕੋਟ ਜ਼ਿਮਨੀ ਚੋਣਾਂ 'ਚ ਹਰਦੇਵ ਸਿੰਘ ਲਾਡੀ ਦੀ 38801 ਵੋਟਾਂ ਦੀ ਜਿੱਤ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਨੂੰ ਸੰਚਾਲਿਤ ਕਰਨ ਦਾ ਦੋਸ਼ ਲਗਾਇਆ ਹੈ।
Hardev Singh Ladi ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਪਾਰਟੀ ਨੇ ਸਲਾਹ ਨਹੀਂ ਮੰਨੀ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਚੋਣ ਨਾ ਲੜਨ ਦਾ ਸੁਝਾਅ ਦਿੱਤਾ ਸੀ ਪਰ ਭਗਵੰਤ ਮਾਨ ਵੱਲੋਂ ਖਹਿਰਾ ਦੀ ਇਸ ਗੱਲ 'ਤੇ ਅਮਲ ਨਹੀਂ ਕੀਤਾ ਗਿਆ। ਖਹਿਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਾਰਟੀ ਦੀ ਇੱਕ ਵੀ ਮੀਟਿੰਗ ਸ਼ਾਹਕੋਟ 'ਚ ਨਹੀਂ ਹੋਈ ਅਤੇ ਅਖੀਰਲੇ ਦੋ ਦਿਨ ਹੀ ਪ੍ਰਚਾਰ ਕੀਤਾ ਗਿਆ। ਚੋਣ ਦੌਰਾਨ 'ਆਪ' ਵੱਲੋਂ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ।
Congressਉਨ੍ਹਾਂ ਕਿਹਾ ਮਜੀਠੀਆ ਤੋਂ ਅਰਵਿੰਦ ਕੇਜਰੀਵਾਲ ਦੀ ਮੁਆਫੀ ਮੰਗਣ ਦਾ ਮਾਮਲਾ ਇਨ੍ਹਾਂ ਚੋਣਾਂ ਦੀ ਹਾਰ ਦਾ ਕਾਰਨ ਬਣਿਆ ਹੈ। ਫਿਲਹਾਲ ਉਨ੍ਹਾਂ ਨੇ ਹਾਰ ਸਵੀਕਾਰ ਕਰ ਲਈ ਹੈ ਅਤੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਜਿੱਤ ਲਈ ਮੀਟਿੰਗ ਕਰਕੇ ਹਾਰ ਦੇ ਕਾਰਨਾਂ 'ਤੇ ਵਿਚਾਰ ਕਰਨਗੇ।