ਆਪ 'ਚ ਮਾਨ ਦੇ ਅਸਤੀਫ਼ੇ ਤੋਂ ਬਾਅਦ ਹੋ ਸਕਦਾ ਹੈ ਵੱਡਾ ਸਿਆਸੀ ਧਮਾਕਾ: ਮਲੂਕਾ
Published : Mar 17, 2018, 1:35 am IST
Updated : Jul 11, 2018, 1:06 pm IST
SHARE ARTICLE
Maluka
Maluka

ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਉਪਰ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ 'ਚ ਮੁਆਫ਼ੀ ਮੰਗਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ....

ਬਠਿੰਡਾ, 16 ਮਾਰਚ (ਸੁਖਜਿੰਦਰ ਮਾਨ) : ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਉਪਰ ਨਸ਼ਾ ਤਸਕਰੀ ਦੇ ਲਗਾਏ ਦੋਸ਼ਾਂ 'ਚ ਮੁਆਫ਼ੀ ਮੰਗਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸ. ਮਲੂਕਾ ਨੇ ਦਾਅਵਾ ਕੀਤਾ ਕਿ ਜਲਦੀ ਹੀ ਆਪ 'ਚ ਵੱਡਾ ਸਿਆਸੀ ਧਮਾਕਾ ਹੋ ਸਕਦਾ ਹੈ। ਸਾਬਕਾ ਮੰਤਰੀ ਮਲੂਕਾ ਨੇ ਇਹ ਵੀ ਦਾਅਵਾ ਕੀਤਾ ਕਿ ਜਿਆਦਾ  ਕੇਜ਼ਰੀਵਾਲ ਨਾਲ ਜੁੜੇ ਰਹਿ ਸਕਦੇ ਹਨ। ਅੱਜ ਸਥਾਨਕ ਪ੍ਰੈਸ ਕਲੱਬ 'ਚ ਸੂਬੇ ਦੀ ਕਾਂਗਰਸ ਸਰਕਾਰ ਦੇ ਪਹਿਲੇ ਸਾਲ ਦਾ ਲੇਖਾ-ਜੋਖਾ ਕਰਦਿਆਂ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਨੇ ਅਸਿੱਧੇ ਢੰਗ ਨਾਲ ਆਪ ਦੇ ਕੁੱਝ ਵਿਧਾਇਕਾਂ ਨਾਲ ਸਿਆਸੀ ਪੱਧਰ 'ਤੇ ਗੱਲਬਾਤ ਚੱਲਦੀ ਹੋਣ ਦਾ ਇਸ਼ਾਰਾ ਕਰਦਿਆਂ ਕਿਹਾ ਕਿ ਸਮਾਂ ਆਉਣ ਉਪਰ ਸਭ ਕੁੱਝ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਆਗੂ ਨੂੰ ਸਿਆਸੀ ਨੁਕਸਾਨ ਪਹੁੰਚਾਉਣ ਲਈ ਝੂਠੀ ਬਿਆਨਬਾਜ਼ੀ ਤੋਂ ਬਚਣਾ ਚਾਹੀਦਾ। ਅਕਾਲੀ ਜਥੇਬੰਦੀ ਦੇ ਜ਼ਿਲ੍ਹਾ ਜਥੇਦਾਰ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਦਾਅਵਾ ਕੀਤਾ ਕਿ ਕੈਪਟਨ ਸਰਕਾਰ ਵਲੋਂ ਇਸ ਇਕ ਸਾਲ 'ਚ ਲਏ ਲੋਕ ਵਿਰੋਧੀ ਫੈਸਲਿਆਂ ਕਾਰਨ ਸਮੂਹ ਵਰਗ ਦੁਖੀ ਹੈ। ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ, ਮੇਅਰ ਬਲਵੰਤ ਰਾਏ ਨਾਥ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ 

ਹਾਜ਼ਰੀ 'ਚ ਕਾਂਗਰਸ ਸਰਕਾਰ ਉਪਰ ਇਕ ਸਾਲ 'ਚ ਬੁਰੀ ਤਰ੍ਹਾਂ ਫ਼ੇਲ ਹੋਣ ਦਾ ਦੋਸ਼ ਲਗਾਉਂਦਿਆਂ ਉੁਨ੍ਹਾਂ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੁਆਰਾ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਵੀ ਠੱਪ ਕਰ ਦਿਤਾ ਗਿਆ ਹੈ। ਥਰਮਲ ਬੰਦ ਕਰਨ ਤੋਂ ਇਲਾਵਾ ਸੁਵਿਧਾ ਕੇਂਦਰ ਤੇ ਆਂਗਨਵਾੜੀ ਕੇਂਦਰ ਬੰਦ ਕਰਨ ਦੇ ਦੋਸ਼ ਲਗਾਉਂਦਿਆਂ ਸ: ਮਲੂਕਾ ਨੇ ਦਾਅਵਾ ਕੀਤਾ ਕਿ ਨਸ਼ਾ ਖ਼ਤਮ ਕਰਨ, ਕਿਸਾਨਾਂ ਦੀ ਕਰਜ਼ਾ ਮੁਆਫ਼ੀ, ਬੁਢਾਪਾ ਤੇ ਵਿਧਵਾ ਪੈਨਸਨਾਂ ਵਿਚ ਵਾਧਾ ਆਦਿ ਦੇ ਝੂਠੇ ਵਾਅਦੇ ਕੀਤੇ ਗਏ।  ਸਰਕਾਰ ਦੇ ਇਕ ਸਾਲ ਦੇ ਕਾਰਜ਼ਕਾਲ 'ਚ ਮੰਤਰੀਆਂ ਤੇ ਵਿਧਾਇਕਾਂ ਉਪਰ ਗੁੰਡਾ ਟੈਕਸ, ਨਜਾਇਜ਼ ਮਾਈਨਿੰਗ ਅਤੇ ਹੋਰਨਾਂ ਕੇਸਾਂ 'ਚ ਫ਼ਸਣ ਦੀ ਗੱਲ ਕਰਦਿਆਂ ਕਿਹਾ ਕਿ ਕਾਂਗਰਸੀਆਂ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ। ਵਿਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵਲੋਂ ਆਈਏਐਸ ਅਫ਼ਸਰਾਂ ਦੀ ਅੰਗਰੇਰਜੀ ਬਾਰੇ ਕੀਤੀ ਟਿੱਪਣੀ ਨੂੰ ਵੀ ਬਚਕਾਨਾ ਹਰਕਤ ਦਸਦਿਆਂ ਸ: ਮਲੂਕਾ ਨੇ ਉਨ੍ਹਾਂ ਨੂੰ ਸਲਾਹ ਦਿੱਤੀ ਕਿ ਉਹ ਪੰਜਾਬ 'ਚ ਉਰਦੂ ਤੇ ਅੰਗਰੇਜ਼ੀ ਦੀ ਫਿਕਰ ਕਰਨ ਦੀ ਬਜਾਏ ਪੰਜਾਬੀ ਦੀ ਚਿੰਤਾ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement