ਦੇਸ਼ ਨੂੰ ਨਾ ਮੋਦੀ ਚਾਹੀਦੈ, ਨਾ ਰਾਹੁਲ : ਅੰਨਾ ਹਜ਼ਾਰੇ
Published : Dec 12, 2017, 10:44 pm IST
Updated : Jul 21, 2018, 12:11 pm IST
SHARE ARTICLE
Anna Hazare
Anna Hazare

ਸਮਾਜ ਸੇਵਕ ਅੰਨਾ ਹਜ਼ਾਰੇ ਨੇ ਅੱਜ ਕਿਹਾ ਕਿ ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਅਦ ਵੀ ਦੇਸ਼ ਵਿਚ ਜਮਹੂਰੀਅਤ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਨਾ ਤਾਂ ਨ

ਆਗਰਾ, 12 ਦਸੰਬਰ : ਸਮਾਜ ਸੇਵਕ ਅੰਨਾ ਹਜ਼ਾਰੇ ਨੇ ਅੱਜ ਕਿਹਾ ਕਿ ਆਜ਼ਾਦੀ ਦੇ 70 ਸਾਲ ਬੀਤ ਜਾਣ ਦੇ ਬਾਅਦ ਵੀ ਦੇਸ਼ ਵਿਚ ਜਮਹੂਰੀਅਤ ਨਹੀਂ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਨਾ ਤਾਂ ਨਰਿੰਦਰ ਮੋਦੀ ਦੀ ਲੋੜ ਹੈ ਅਤੇ ਨਾ ਹੀ ਰਾਹੁਲ ਗਾਂਧੀ ਦੀ ਕਿਉਂਕਿ ਦੋਵੇਂ ਉਦਯੋਗਪਤੀਆਂ ਦੇ ਹਿਸਾਬ ਨਾਲ ਕੰਮ ਕਰਦੇ ਹਨ। ਇਸ ਵਾਰ ਕਿਸਾਨ ਦੇ ਹਿੱਤ ਵਿਚ ਸੋਚਣ ਵਾਲੀ ਸਰਕਾਰ ਚਾਹੀਦੀ ਹੈ। 23 ਮਾਰਚ ਤੋਂ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਨਵੇਂ ਅੰਦੋਲਨ ਦੀ ਲੋੜ 

ਦਸਦਿਆਂ ਅੰਨਾ ਨੇ ਕਿਹਾ ਕਿ ਦੋਹਾਂ ਸਰਕਾਰਾਂ ਨੇ ਲੋਕਪਾਲ ਨੂੰ ਕਮਜ਼ੋਰ ਕੀਤਾ ਹੈ। ਇਸ ਲਈ ਇਕ ਵਾਰ ਫਿਰ ਅੰਦੋਲਨ ਦੀ ਲੋੜ ਹੈ। ਅੰਨਾ ਨੇ ਦਾਅਵਾ ਕੀਤਾ ਕਿ ਦੇਸ਼ ਵਿਚ 22 ਸਾਲ ਵਿਚ 12 ਲੱਖ ਕਿਸਾਨ ਖ਼ੁਦਕੁਸ਼ੀ ਕਰ ਚੁਕੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਲੜਾਈ ਫ਼ੈਸਲਾਕੁਨ ਹੋਵੇਗੀ। ਇਹ ਅੰਦੋਲਨ 23 ਮਾਰਚ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਉਦਯੋਗਪਤੀਆਂ ਦੀ ਸਰਕਾਰ ਨਹੀਂ ਚਾਹੀਦੀ। ਉਨ੍ਹਾਂ ਕਿਹਾ ਕਿ ਸਾਲ 2011 ਵਿਚ ਭ੍ਰਿਸ਼ਟਾਚਾਰ ਵਿਰੁਧ ਉਨ੍ਹਾਂ ਦੇ ਅੰਦੋਲਨ ਮਗਰੋਂ ਅਰਵਿੰਦ ਕੇਜਰੀਵਾਲ ਨੇ ਜਦ ਆਮ ਆਦਮੀ ਪਾਰਟੀ ਬਣਾ ਲਈ ਤਾਂ ਉਨ੍ਹਾਂ ਨੇ ਇਸ


ਨਾਲ ਕੋਈ ਵਾਸਤਾ ਨਹੀਂ ਰਖਿਆ। ਉਨ੍ਹਾਂ ਕਿਹਾ ਕਿ ਨਵਾਂ ਅੰਦੋਲਨ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਉਮੀਦ ਕਰਦੇ ਹਾਂ ਕਿ ਇਸ ਅੰਦੋਲਨ ਵਿਚੋਂ ਕੋਈ ਨਵਾਂ 'ਕੇਜਰੀਵਾਲ' ਪੈਦਾ ਨਹੀਂ ਹੋਵੇਗਾ।
ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਜਿਹੜੇ ਵੀ ਕਾਰਕੁਨ ਅੰਦੋਲਨ ਦੌਰਾਨ ਉਨ੍ਹਾਂ ਨੂੰ ਮਿਲਣਗੇ, ਉਹ ਸਟੈਂਪ ਪੇਪਰ 'ਤੇ ਲਿਖ ਕੇ ਦੇਣਗੇ ਕਿ ਉਹ ਕੋਈ ਪਾਰਟੀ ਨਹੀਂ ਬਣਾਉਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਨਾ ਤਾਂ ਕਿਸੇ ਪਾਰਟੀ ਦੀ ਹਮਾਇਤ ਕਰਨਗੇ ਤੇ ਨਾ ਹੀ ਕਿਸੇ ਪਾਰਟੀ ਤੋਂ ਕਿਸੇ ਨੂੰ ਚੋਣ ਲੜਾਉਣਗੇ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement