ਹਿਮਾਚਲ ਪ੍ਰਦੇਸ਼ ਤੇ ਗੁਜਰਾਤ 'ਚ ਕਾਂਗਰਸ ਦੀ ਜਿੱਤ ਪੱਕੀ : ਕੈਪਟਨ
Published : Nov 7, 2017, 11:44 pm IST
Updated : Jul 21, 2018, 5:25 pm IST
SHARE ARTICLE
Amarinder Singh
Amarinder Singh

ਨੋਟਬੰਦੀ ਅਤੇ ਜੀ.ਐਸ.ਟੀ. ਦੇ ਮਾਰੂ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019

 

ਪਛਾੜ/ਲਾਲੜੀ, 7 ਨਵੰਬਰ (ਸਸਸ): ਨੋਟਬੰਦੀ ਅਤੇ ਜੀ.ਐਸ.ਟੀ. ਦੇ ਮਾਰੂ ਪ੍ਰਭਾਵਾਂ ਦਾ ਜ਼ਿਕਰ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੇ ਲੋਕ ਸਭਾ ਚੋਣਾਂ ਵਿਚ ਭਾਰਤੀ ਜਨਤਾ ਪਾਰਟੀ ਦੇ ਮੁਕੰਮਲ ਸਫ਼ਾਏ ਦਾ ਰਾਹ ਪੱਧਰਾ ਕਰਨ ਲਈ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਹੂੰਝਾ ਫੇਰ ਜਿੱਤ ਦਿਵਾਉਣ ਦਾ ਸੱਦਾ ਦਿਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਭਾਜਪਾ ਦੇ 2019 ਵਿਚ ਮੁਕੰਮਲ ਸਫ਼ਾਏ ਦਾ ਰਾਹ ਤਿਆਰ ਹੋ ਜਾਵੇਗਾ। ਉਨ੍ਹਾਂ ਨੇ ਨੋਟਬੰਦੀ ਅਤੇ ਜੀ.ਐਸ.ਟੀ. ਵਰਗੇ ਮਾਰੂ ਫ਼ੈਸਲਿਆਂ ਦੇ ਨਾਲ ਲੋਕਾਂ ਦੇ ਜੀਵਨ ਨੂੰ ਢਾਹ ਲਾਉਣ ਲਈ ਮੋਦੀ ਸਰਕਾਰ ਨੂੰ ਸਬਕ ਸਿਖਾਉਣ ਦਾ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੱਦਾ ਦਿਤਾ।ਕਾਂਗਰਸ ਦੇ ਹੱਕ ਵਿਚ ਹਿਮਾਚਲ ਪ੍ਰਦੇਸ਼ 'ਚ ਅੱਜ ਅਪਣੀਆਂ ਆਖ਼ਰੀ ਰੈਲੀਆਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨੋਟਬੰਦੀ ਦੀ ਇਸ ਵਰ੍ਹੇਗੰਢ ਮੌਕੇ ਦੇਸ਼ ਅਤੇ ਇਥੋਂ ਦੇ ਲੋਕਾਂ ਦੇ ਭਵਿੱਖ ਨੂੰ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਤੋਂ ਬਚਾਉਣ ਜਾਣ ਦੀ ਵੱਡੀ ਲੋੜ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਨੋਟਬੰਦੀ ਤੋਂ ਲੈ ਕੇ ਜੀ.ਐਸ.ਟੀ. ਤਕ ਅਤੇ ਬੇਰੁਜ਼ਗਾਰੀ ਤੋਂ ਭ੍ਰਿਸ਼ਟਾਚਾਰ ਤਕ ਨਰਿੰਦਰ ਮੋਦੀ ਸਰਕਾਰ ਦਾ ਦੇਸ਼ 'ਤੇ ਪ੍ਰਭਾਵ ਵਿਨਾਸ਼ਕਾਰੀ ਹੈ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੂੰ ਸੂਬੇ ਦੇ ਵਿਕਾਸ ਦੇ ਹਿੱਤਾਂ ਦੇ ਮੱਦੇਨਜ਼ਰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਤਿੰਨ ਦਿਨਾਂ ਤੋਂ ਕਾਂਗਰਸ ਦੀਆਂ ਰੈਲੀਆਂ ਨੂੰ ਪਾਰਟੀ ਦੇ ਸਟਾਰ ਪ੍ਰਚਾਰਕ ਵਜੋਂ ਸੰਬੋਧਨ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਜਪਾ ਦੀਆਂ ਸਫ਼ਾਂ ਵਿਚ ਪੂਰੀ ਤਰ੍ਹਾਂ ਬੇਚੈਨੀ ਪੈਦਾ ਹੋ ਚੁੱਕੀ ਹੈ। ਇਸ ਹੜਬੜਾਹਟ ਦੇ ਕਾਰਨ ਮੋਦੀ ਵਲੋਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿਚ ਧੜਾ-ਧੜ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੂਰੇ ਵਿਸ਼ਵਾਸ ਨਾਲ ਆਖਿਆ ਕਿ ਇਨ੍ਹਾਂ ਦੋਵਾਂ ਸੂਬਿਆਂ ਵਿਚ ਕਾਂਗਰਸ ਪਾਰਟੀ ਜਿੱਤ ਹਾਸਲ ਕਰੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਕਾਂਗਰਸ ਦੀ ਲਹਿਰ ਸਿਖਰਾਂ 'ਤੇ ਹੈ ਅਤੇ ਇਥੇ ਭਾਜਪਾ ਦੀ ਕੋਈ ਹੋਂਦ ਨਹੀਂ ਹੈ।ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਪਛਾੜ (ਜ਼ਿਲ੍ਹਾ ਸਿਰਮੌਰ) ਤੋਂ ਕਾਂਗਰਸ ਦੇ ਉਮੀਦਵਾਰ ਗੰਗੂ ਰਾਮ ਮੁਸਾਫਰ ਅਤੇ ਲਾਲੜੀ ਤੋਂ ਮੁਕੇਸ਼ ਅਗਨੀਹੋਤਰੀ ਨੂੰ ਸੂਬੇ ਦੇ ਵਿਕਾਸ ਦੇ ਹਿੱਤ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਪਿਛਲੀਆਂ ਕਾਂਗਰਸੀ ਸਰਕਾਰਾਂ ਅਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਸੂਬੇ ਦੇ ਵਿਆਪਕ ਵਿਕਾਸ ਵਿਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਸੜਕਾਂ ਤੋਂ ਸਨਅਤ ਤੱਕ, ਸਿੱਖਿਆ ਤੋਂ ਸਿਹਤ ਤੱਕ ਹਿਮਾਚਲ ਪ੍ਰਦੇਸ਼ ਪੂਰੇ ਮੁਲਕ ਲਈ ਮਿਸਾਲ ਬਣ ਕੇ ਉਭਰਿਆ ਹੈ ਜਿਸ ਦਾ ਸਿਹਰਾ ਸਿੱਧੇ ਤੌਰ 'ਤੇ ਵੀਰਭੱਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਜਾਂਦਾ ਹੈ ਜਿਨ੍ਹਾਂ ਨੇ ਅਪਣੀ ਸਮੁੱਚੀ ਜ਼ਿੰਦਗੀ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਿਹਤਰੀਨ ਸਕੂਲਾਂ, ਕਾਲਜਾਂ ਅਤੇ ਯੂਨੀਵਰਸਟੀਆਂ ਦੀ ਸਥਾਪਨਾ ਨਾਲ ਵੀਰਭੱਦਰ ਸਿੰਘ ਦੀ ਸਰਕਾਰ ਨੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਬਣਾਇਆ ਅਤੇ ਕਾਂਗਰਸ ਦੇ ਹੱਕ ਵਿਚ ਵੋਟ ਪਾ ਕੇ ਇਸ ਏਜੰਡੇ ਨੂੰ ਮੁਕੰਮਲਤਾ ਤਕ ਲਿਜਾਣ ਅਤੇ ਸੂਬੇ ਦੇ ਵਿਕਾਸ ਨੂੰ ਗਤੀ ਹੋਰ ਤੇਜ਼ ਕੀਤੀ ਜਾ ਸਕੇ।
ਰੈਲੀਆਂ ਵਿਚ ਵੱਡੀ ਗਿਣਤੀ 'ਚ ਪਹੁੰਚੇ ਲੋਕਾਂ ਵਲੋਂ ਗਰਮਜੋਸ਼ੀ ਨਾਲ ਕੀਤੇ ਸੁਆਗਤ ਨੂੰ ਕਬੂਲਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਭਾਸ਼ਣ ਦੇ ਅਖ਼ੀਰ ਵਿਚ ਆਖਿਆ ਕਿ ਅਗਲੇ ਪੰਜ ਸਾਲ ਦੇ ਵਿਕਾਸ ਪ੍ਰੋਗਰਾਮਾਂ ਨੂੰ ਅੱਗੇ ਲਿਜਾਣ ਲਈ ਸੂਬੇ ਵਿਚ ਵੀਰਭੱਦਰ ਸਿੰਘ ਵਰਗਾ ਹੋਰ ਕੋਈ ਲੀਡਰ ਨਹੀਂ ਹੋ ਸਕਦਾ।  

 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement