ਰਾਹੁਲ ਦਾ ਮਜ਼ਾਕ ਉਡਾਉਣ ਦੀ ਭਾਜਪਾ ਦੀ ਤਰਕੀਬ ਹੁਣ ਕਾਰਗਰ ਨਹੀਂ ਰਹੀ: ਥਰੂਰ
Published : Oct 23, 2017, 12:09 am IST
Updated : Jul 24, 2018, 1:40 pm IST
SHARE ARTICLE
Shashi Tharoor
Shashi Tharoor

ਸਾਬਕਾ ਮੰਤਰੀ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਭਾਜਪਾ ਰਾਹੁਲ ਗਾਂਧੀ ਦਾ 'ਮਜ਼ਾਕ' ਉਡਾਉਣ ਵਿਚ ਕਾਫ਼ੀ ਹੱਦ ਤਕ ਸਫ਼ਲ ਰਹੀ

ਨਵੀਂ ਦਿੱਲੀ, 22 ਅਕਤੂਬਰ : ਸਾਬਕਾ ਮੰਤਰੀ ਸ਼ਸ਼ੀ ਥਰੂਰ ਨੇ ਕਿਹਾ ਹੈ ਕਿ ਭਾਜਪਾ ਰਾਹੁਲ ਗਾਂਧੀ ਦਾ 'ਮਜ਼ਾਕ' ਉਡਾਉਣ ਵਿਚ ਕਾਫ਼ੀ ਹੱਦ ਤਕ ਸਫ਼ਲ ਰਹੀ ਪਰ ਇਹ ਤਰੀਕਾ ਹੁਣ ਕਾਰਗਰ ਨਹੀਂ ਰਿਹਾ ਕਿਉਂਕਿ ਲੋਕ ਕਾਂਗਰਸ ਮੀਤ ਪ੍ਰਧਾਨ ਨੂੰ ਹੁਣ 'ਪ੍ਰਭਾਵਸ਼ਾਲੀ ਵਿਰੋਧੀ' ਵਜੋਂ ਵੇਖ ਰਹ ੇਹਨ। ਕਾਂਗਰਸ ਦੇ ਸੰਸਦ ਮੈਂਬਰ ਨੇ ਕਿਹਾ ਕਿ ਪਿਛਲੇ ਕੁੱਝ ਮਹੀਨਿਆਂ ਵਿਚ ਮਾਹੌਲ ਵਿਚ ਸਪੱਸ਼ਟ ਫ਼ਰਕ ਪਿਆ ਹੈ ਅਤੇ ਲੋਕ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਖੁਲੇਆਮ ਅਪਣੇ ਆਲੋਚਨਾਤਮਕ ਵਿਚਾਰ ਪ੍ਰਗਟ ਕਰ ਰਹੇ ਹਨ। ਥਰੂਰ ਨੇ ਕਿਹਾ ਕਿ ਲੋਕ ਕਾਂਗਰਸ ਨੂੰ ਭਾਜਪਾ ਦੇ ਬਦਲ ਵਜੋਂ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ, 

'ਭਾਜਪਾ ਪਹਿਲਾਂ ਰਾਹੁਲ ਗਾਂਧੀ ਦਾ ਮਜ਼ਾਕ ਉਡਾਉਣ ਵਿਚ ਕਾਫ਼ੀ ਹੱਦ ਤਕ ਸਫ਼ਲ ਰਹੀ ਸੀ। ਇਹ ਗੱਲ ਹੁਣ ਬਹੁਤੀ ਕਾਰਗਰ ਨਹੀਂ ਰਹੀ ਕਿਉਂਕਿ ਰਾਹੁਲ ਗਾਂਧੀ ਨੂੰ ਭਾਜਪਾ ਦੇ ਪ੍ਰਭਾਵਸ਼ਾਲੀ ਵਿਰੋਧੀ ਵਜੋਂ ਵੇਖਿਆ ਜਾ ਰਿਹਾ ਹੈ। ਸੋਚ ਵਿਚ ਜੋ ਬਦਲਾਅ ਆਇਆ ਹੈ, ਉਹ ਜੇ ਜਾਰੀ ਰਿਹਾ ਤਾਂ ਹਾਲਾਤ ਕਾਂਗਰਸ ਦੇ ਹੱਕ ਵਿਚ ਜਾ ਸਕਦੇ ਹਨ।'
ਥਰੂਰ ਨੇ ਕਿਹਾ ਕਿ ਪੰਜਾਬ ਦੇ ਗੁਰਦਾਸਪੁਰ ਵਿਚ ਕਾਂਗਰਸ ਅਤੇ ਕੇਰਲਾ ਦੇ ਵੇਂਗਾਰਾ ਵਿਚ ਉਸ ਦੇ ਸਹਿਯੋਗੀ ਦਲ ਦੀ ਹਾਲੀਆ ਜਿੱਤ ਤੋਂ ਬਦਲਾਅ ਨਜ਼ਰ ਆ ਰਿਹਾ ਹੈ। ਉਨ੍ਹਾਂ ਕਿਹਾ, 'ਮੈਂ ਵੀ ਇਹ ਮਹਿਸੂਸ ਕਰ ਰਿਹਾ ਹਾਂ ਕਿ ਲੋਕਾਂ ਨੇ ਇਹ ਪੁਛਣਾ ਸ਼ੁਰੂ ਕਰ ਦਿਤਾ ਹੈ ਕਿ ਸਰਕਾਰ ਅਪਣੇ ਵਾਅਦਿਆਂ ਨੂੰ ਪੂਰਾ ਕਰਨ ਲਈ ਕੀ ਕਰ ਰਹੀ ਹੈ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement