ਚੀਫ਼ ਖ਼ਾਲਸਾ ਦੀਵਾਨ ਨੇ 'ਅਲੌਕਿਕ ਕੀਰਤਨ ਦਰਬਾਰ' ਸਜਾਇਆ
Published : Jul 23, 2017, 6:09 pm IST
Updated : Jun 25, 2018, 11:53 am IST
SHARE ARTICLE
incarnation of Sri Guru Har Krishan Sahib
incarnation of Sri Guru Har Krishan Sahib

ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ....

ਅੰਮ੍ਰਿਤਸਰ : ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਅਵਤਾਰ ਪੁਰਬ ਸਿੱਖ ਜਗਤ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਤੇ ਇਸ ਦੇ ਅਧੀਨ ਚੱਲ ਰਹੇ ਸਮੂੰਹ ਅਦਾਰਿਆਂ ਵਲੋਂ ਬੜੀ ਸ਼ਰਧਾ ਨਾਲ ਇਕ ਵਿਸ਼ਾਲ ਅਲੌਕਿਕ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿਚ ਹਜ਼ਾਰਾਂ ਸਿੱਖ ਸੰਗ਼ਤਾਂ ਨੇ ਹਾਜਰੀ ਭਰੀ ਅਤੇ ਵੱਖ ਵੱਖ ਸ਼ਖਸ਼ੀਅਤਾਂ ਸ਼ਮੂਲੀਅਤ ਕੀਤੀ।

ਇਸ ਕੀਰਤਨ ਦਰਬਾਰ 'ਚ ਆਈਆਂ ਸੰਗਤਾਂ ਨੂੰ ਭਾਈ ਅਜੀਤ ਸਿੰਘ ਸੁਖਮਨੀ ਸੇਵਾ ਸੁਸਾਇਟੀ ਵਾਲੇ, ਬੀਬੀ ਪ੍ਰਭਜੋਤ ਕੌਰ, ਭਾਈ ਸੁਰਿੰਦਰ ਸਿੰਘ ਜੋਧਪੁਰੀ, ਭਾਈ ਗੁਰਇਕਬਾਲ ਸਿੰਘ, ਭਾਈ ਮਨਪ੍ਰੀਤ ਸਿੰਘ ਕਾਨਪੁਰੀ ਕੀਰਤਨੀ ਜੱਥਿਆਂ ਵੱਲੋ ਕੀਰਤਨ ਸੁਣਾ ਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਿੱਖ ਇਤਿਹਾਸ ਸਬੰਧੀ ਜਾਣੂੰ ਕਰਵਾਇਆ। ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਪ੍ਰਦਰਸ਼ਨੀ ਵੀ ਲਾਈ ਗਈ। ਸਿੱਖ ਕੌਮ ਦੀਆਂ ਕੁਝ ਪ੍ਰਮੁੱਖ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਹਾਜ਼ਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੀਫ ਖਾਲਸਾ ਦੀਵਾਨ ਵਲੋਂ ਗੌਰਵਮਈ ਸਿੱਖ ਵਿਰਸੇ ਅਤੇ ਪਰੰਪਰਾਵਾਂ ਨੂੰ ਸੁਰਜੀਤ ਰੱਖਣ ਲਈ ਗੁਰੂ ਸਾਹਿਬਾਨ ਨਾਲ ਸਬੰਧਤ ਦਿਹਾੜੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾਂਦੇ ਹਨ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement