ਮੋਹਾਲੀ 'ਚ ਗੁਰਦੁਆਰਾ ਸਾਹਿਬ ਨੇੜੇ ਵਾਪਰਿਆ ਭਿਆਨਕ ਹਾਦਸਾ
Published : Aug 14, 2017, 6:32 am IST
Updated : Aug 14, 2017, 1:02 am IST
SHARE ARTICLE

ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾ ਨੇੜੇ ਐਤਵਾਰ ਰਾਤ ਜ਼ਬਰਦਸਤ ਹਾਦਸਾ ਵਾਪਰਿਆ। ਜਿਸ ਦੌਰਾਨ 2 ਲੜਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।

ਮੋਹਾਲੀ : ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾ ਨੇੜੇ ਐਤਵਾਰ ਰਾਤ ਜ਼ਬਰਦਸਤ ਹਾਦਸਾ ਵਾਪਰਿਆ। ਜਿਸ ਦੌਰਾਨ 2 ਲੜਕੇ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਇਕ ਪ੍ਰਾਈਵੇਟ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ ਦੋਵੇਂ ਲੜਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਹਨ ਅਤੇ ਦੋਵੇਂ ਐਤਵਾਰ ਰਾਤ ਨੂੰ ਪਿੰਜੌਰ ਤੋਂ ਏਅਰਪੋਰਟ ਰੋਡ 'ਤੇ ਆ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਕਾਰ ਦੀ ਰਫਤਾਰ ਬਹੁਤ ਤੇਜ਼ ਸੀ। ਜਿਵੇਂ ਹੀ ਇਹ ਲੜਕੇ ਸੋਹਾਣਾ ਗੁਰਦੁਆਰਾ ਸਾਹਿਬ ਨੇੜੇ ਪੁੱਜੇ ਤਾਂ ਕਾਰ ਨੂੰ ਅੱਗ ਲੱਗ ਗਈ। ਇਹ ਦੇਖ ਕੇ ਆਸ-ਪਾਸ ਦੇ ਲੋਕਾਂ ਨੇ ਇਕੱਠੇ ਹੋ ਕੇ ਦੋਵਾਂ ਲੜਕਿਆਂ ਨੂੰ ਕਾਰ 'ਚੋਂ ਬਾਹਰ ਕੱਢਿਆ।

ਸੂਚਨਾ ਮਿਲਣ 'ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਪੁੱਜ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੌਕੇ 'ਤੇ ਆ ਕੇ ਅੱਗ ਬੁਝਾਈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਰ 'ਚੋਂ ਪੁਲਿਸ ਨੂੰ ਤਲਵਾਰ ਅਤੇ ਹਾਕੀ ਮਿਲੀ ਹੈ।

SHARE ARTICLE
Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement