ਪੰਚਾਇਤੀ ਚੋਣ ਨਤੀਜਿਆਂ ਨੇ ਕਾਂਗਰਸ ਨੀਤੀਆਂ 'ਤੇ ਮੋਹਰ ਲਾਈ : ਜਾਖੜ
Published : Jan 1, 2019, 1:39 pm IST
Updated : Jan 1, 2019, 1:39 pm IST
SHARE ARTICLE
Sunil Kumar Jakhar
Sunil Kumar Jakhar

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਚਾਇਤੀ ਚੋਣਾਂ ਉਤੇ ਟਿਪਣੀ ਕਰਦਿਆਂ ਕਿਹਾ ਹੈ........

ਚੰਡੀਗੜ੍ਹ (ਨੀਲ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਚਾਇਤੀ ਚੋਣਾਂ ਉਤੇ ਟਿਪਣੀ ਕਰਦਿਆਂ ਕਿਹਾ ਹੈ ਕਿ ਬੇਸ਼ਕ ਇਹ ਚੋਣਾਂ ਪਾਰਟੀ ਚੋਣ ਨਿਸ਼ਾਨ ਉਤੇ ਨਹੀਂ ਲੜੀਆਂ ਗਈਆਂ ਸਨ ਪਰ ਫਿਰ ਵੀ ਜਿਸ ਤਰਾਂ ਲੋਕਾਂ ਨੇ ਕਾਂਗਰਸ ਨਾਲ ਸਬੰਧਤ ਉਮੀਦਵਾਰਾਂ ਨੂੰ ਜਿਤਾਇਆ ਹੈ ਉਸਨੇ ਤਸਦੀਕ ਕੀਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਨਾਲ ਨੇੜਿਉਂ ਜੁੜੇ ਹੋਏ ਹਨ ਅਤੇ ਉਹ ਜਾਣਦੇ ਹਨ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੀ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਉਤੇ ਲੈ ਕੇ ਜਾਵੇਗੀ। 

ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਲੋਕ ਇਛਾਵਾਂ ਅਨੁਸਾਰ ਪ੍ਰਭਾਵੀ ਪ੍ਰਸਾਸ਼ਨ ਦਿਤਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਦ੍ਰਿੜਤਾ ਨਾਲ ਕਾਂਗਰਸ ਦੇ ਹੱਕ ਵਿਚ ਅਪਣਾ ਮਤ ਦਿਤਾ ਹੈ। ਜਾਖੜ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਗੁਰਦਾਸਪੁਰ ਦੀ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ, ਸ਼ਾਹਕੋਟ ਹਲਕੇ ਦੀ ਜ਼ਿਮਨੀ ਚੋਣ ਹੋਵੇ ਜਾਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣ ਤੇ ਭਾਵੇਂ ਨਗਰ ਨਿਗਮਾਂ ਦੀਆਂ ਚੋਣਾਂ, ਹਰ ਚੋਣ ਵਿਚ ਕਾਂਗਰਸ ਨੂੰ ਲੋਕਾਂ ਨੇ ਜਿਤਾਇਆ ਹੈ ਜਿਸ ਲਈ ਉਹ ਪੰਜਾਬ ਦੇ ਵੋਟਰਾਂ ਦੇ ਧਨਵਾਦੀ ਹਨ। 

ਲੋਕ ਸਭਾ ਮੈਂਬਰ ਜਾਖੜ ਨੇ ਇਹ ਵੀ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੰਦੇ ਹਨ ਕਿ ਕਾਂਗਰਸ ਪਾਰਟੀ ਉਹਨਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਪ੍ਰਸਾਸ਼ਨ ਮੁਹਈਆ ਕਰਵਾ ਕੇ ਵਿਕਸਤ ਪੰਜਾਬ ਦੇ ਉਹਨਾਂ ਦੇ ਸੁਪਨਿਆਂ ਨੂੰ ਪੂਰਾ ਕਰੇਗੀ। ਜਾਖੜ ਨੇ ਇਹ ਵੀ ਕਿਹਾ ਕਿ ਇਸ ਸਮੇਂ ਪੰਜਾਬ ਦੇ ਸਿਆਸੀ ਦ੍ਰਿਸ਼ ਉਤੇ ਕਾਂਗਰਸ ਤੋਂ ਇਲਾਵਾ ਹੋਰ ਕੋਈ ਪਾਰਟੀ ਵਿਖਾਈ ਨਹੀਂ ਦੇ ਰਹੀ ਹੈ। 

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤਾਂ ਟਕਸਾਲੀ ਅਕਾਲੀ ਦਲ ਦੇ ਗਠਨ ਤੋਂ ਬਾਅਦ ਅਪਣੇ ਵਜੂਦ ਨੂੰ ਬਚਾਈ ਰੱਖਣ ਦੀ ਲੜਾਈ ਲੜ ਰਿਹਾ ਹੈ ਜਦ ਕਿ ਆਮ ਆਦਮੀ ਪਾਰਟੀ ਵੀ ਖੇਰੂ-ਖੇਰੂ ਹੋ ਚੁੱਕੀ ਹੈ। ਉਹਨਾਂ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਲੋਕ ਕੇਂਦਰ ਵਿਚੋਂ ਮੋਦੀ ਸਰਕਾਰ ਨੂੰ ਚਲਦਾ ਕਰਨ ਲਈ ਕਾਹਲੇ ਹਨ ਅਤੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਕਾਂਗਰਸ ਜਿੱਤ ਦਰਜ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement