ਜੈਵਿਕ ਖੇਤੀ ਨੂੰ ਉਤਸ਼ਾਹਤ ਕਰਨ ਲਈ ਪੰਜਾਬ 'ਜੈਵਿਕ ਇੰਡੀਆ ਐਵਾਰਡ' ਨਾਲ ਸਨਮਾਨਿਤ
Published : Jan 1, 2019, 6:32 pm IST
Updated : Jan 1, 2019, 6:32 pm IST
SHARE ARTICLE
Punjab Region
Punjab Region

ਜੈਵਿਕ ਖੇਤੀ ਨੂੰ ਵੱਡੀ ਪੱਧਰ 'ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ...

ਨਵੀਂ ਦਿਲੀ (ਸ.ਸ.ਸ) : ਜੈਵਿਕ ਖੇਤੀ ਨੂੰ ਵੱਡੀ ਪੱਧਰ 'ਤੇ ਉਤਸ਼ਾਹਤ ਕਰਨ ਲਈ ਭਾਰਤ ਦੇ ਉੱਤਰੀ ਅਤੇ ਉੱਤਰ-ਪੂਰਬੀ ਸੂਬਿਆਂ ਵਿੱਚੋਂ ਪੰਜਾਬ ਨੇ ਦੂਜਾ ਸਥਾਨ ਹਾਸਲ ਕਰਦਿਆਂ ਵੱਕਾਰੀ 'ਜੈਵਿਕ ਇੰਡੀਆ ਐਵਾਰਡ' ਪ੍ਰਾਪਤ ਕੀਤਾ। ਦਿੱਲੀ ਵਿਖੇ ਹੋਏ ਸਮਾਗਮ ਦੌਰਾਨ ਕੇਂਦਰੀ ਵਪਾਰ ਤੇ ਉਦਯੋਗ ਮੰਤਰੀ ਸੁਰੇਸ਼ ਪ੍ਰਭੂ ਨੇ ਪੰਜਾਬ ਨੂੰ 'ਜੈਵਿਕ ਇੰਡੀਆ ਐਵਾਰਡ' ਪ੍ਰਦਾਨ ਕੀਤਾ ਜੋ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਹਾਸਲ ਕੀਤਾ। ਇਹ ਸਮਾਗਮ ਇੰਟਰਨੈਸ਼ਨਲ ਕੰਪੀਟੈਂਸ ਸੈਂਟਰ ਫਾਰ ਔਰਗੈਨਿਕ ਐਗਰੀਕਲਚਰ (ਆਈ.ਸੀ.ਸੀ.ਓ.ਏ.) ਨੇ ਕਰਨਾਟਕਾ ਸਰਕਾਰ ਦੇ ਸਹਿਯੋਗ ਨਾਲ ਕਰਵਾਇਆ।

ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ 'ਜੈਵਿਕ ਇੰਡੀਆ ਐਵਾਰਡ' ਲਈ ਸੂਬੇ ਦੀ ਚੋਣ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਨੂੰ ਵੱਡੀ ਪੱਧਰ 'ਤੇ ਉਤਸ਼ਾਹਤ ਕਰਨ ਲਈ ਕੀਤੇ ਠੋਸ ਯਤਨਾਂ ਸਦਕਾ ਹੋਈ ਹੈ ਜੋ ਉੱਤਰ ਪੂਰਬੀ ਸੂਬੇ ਮਨੀਪੁਰ ਤੋਂ ਬਾਅਦ ਆਉਂਦਾ ਹੈ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੀ ਏਜੰਸੀ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਰਾਹੀਂ ਭਾਰਤ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਧੀਨ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਨੂੰ ਸੰਸਥਾਗਤ ਮਦਦ ਮੁਹੱਈਆ ਕਰਵਾਉਣ ਲਈ ਔਰਗੈਨਿਕ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ।

ਇਸ ਤਹਿਤ ਕਿਸਾਨਾਂ ਨੂੰ ਜੈਵਿਕ ਖੇਤੀ ਲਾਗਤਾਂ, ਮਾਹਿਰਾਂ ਦੀ ਟੀਮ ਅਧੀਨ ਸਿਖਲਾਈ, ਜੈਵਿਕ ਉਤਪਾਦਨ ਲਈ ਵੀ ਢੁਕਵੀਂ ਮਦਦ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਐਗਰੋ ਵੱਲੋਂ ਕਿਸਾਨਾਂ ਦੀ ਫਸਲ ਦੇ ਮੰਡੀਕਰਨ ਵਿੱਚ ਵੀ ਮਦਦ ਕੀਤੀ ਜਾ ਰਹੀ ਹੈ ਜਿਸ ਤਹਿਤ ਜੈਵਿਕ ਖੇਤੀ ਨਾਲ ਜੁੜੇ ਕਿਸਾਨਾਂ ਪਾਸੋਂ ਲਾਹੇਵੰਦ ਭਾਅ 'ਤੇ ਜੈਵਿਕ ਕਣਕ, ਬਾਸਮਤੀ, ਮੱਕੀ ਅਤੇ ਹੋਰ ਫਸਲਾਂ ਖਰੀਦ ਕੇ ਭਾਰਤ ਤੇ ਬਾਕੀ ਮੁਲਕਾਂ ਵਿੱਚ ਇਨਾਂ ਦੀ ਵਿਕਰੀ ਵਾਸਤੇ ਪ੍ਰਮਾਣੀਕਰਨ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਪ੍ਰਮਾਣਿਕ ਜੈਵਿਕ ਪੈਦਾਵਾਰ ਤਹਿਤ 2100 ਕਿਸਾਨਾਂ ਵੱਲੋਂ 8000 ਏਕੜ ਰਕਬਾ ਜੈਵਿਕ ਖੇਤੀ ਅਧੀਨ ਲਿਆਂਦਾ ਜਾ ਚੁੱਕਾ ਹੈ ਅਤੇ ਇਸ ਨੂੰ ਹੋਰ ਕਿਸਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

ਪੰਜਾਬ ਐਗਰੋ ਵੱਲੋਂ 'ਫਾਈਵ ਰਿਵਰਜ਼' (ਪੰਜ ਦਰਿਆ) ਮਾਅਰਕਾ ਹੇਠ ਪ੍ਰਮਾਣਿਕ ਜੈਵਿਕ ਪੈਦਾਵਾਰ ਦੀ ਪ੍ਰੋਸੈਸਿੰਗ ਸ਼ੁਰੂ ਕਰ ਦਿੱਤੀ ਗਈ ਹੈ। ਜੈਵਿਕ ਉਤਪਾਦਾਂ ਨੂੰ ਹੁਲਾਰਾ ਦੇਣ ਅਤੇ ਮੰਡੀਕਰਨ ਲਈ ਸੂਬੇ ਦੇ ਸਾਰੇ ਜ਼ਿਲਿ•ਆਂ ਅਤੇ ਕੌਮੀ ਰਾਜਧਾਨੀ ਤੇ ਹੋਰ ਸੂਬਿਆਂ ਵਿੱਚ 'ਔਰਗੈਨਿਕ ਹੱਟ' ਸਥਾਪਤ ਕੀਤੇ ਜਾ ਰਹੇ ਹਨ।
ਇਸ ਸਮਾਗਮ ਵਿੱਚ ਕਰਨਾਟਕਾ ਦੇ ਖੇਤੀਬਾੜੀ ਮੰਤਰੀ ਐਨ.ਐਚ. ਸ਼ਿਵਾਸ਼ੰਕਰ ਰੈਡੀ, ਭਾਰਤ ਸਰਕਾਰ ਦੇ ਖੇਤੀਬਾੜੀ ਸਕੱਤਰ ਸੰਜੇ ਅਗਰਵਾਲ, ਕਰਨਾਟਕਾ ਦੇ ਖੇਤੀਬਾੜੀ ਸਕੱਤਰ ਮਹੇਸ਼ਵਰ ਰਾਓ ਅਤੇ ਕਰਨਾਟਕਾ ਦੇ ਖੇਤੀਬਾੜੀ ਕਮਿਸ਼ਨਰ ਡਾ. ਕੇ.ਜੀ. ਜਗਦੇਸ਼ਾ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement