'ਆਪ' ਦੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਅੱਜ ਤੋਂ ਦੋ ਰੋਜ਼ਾ ਪੰਜਾਬ ਦੌਰੇ 'ਤੇ
Published : Jan 1, 2021, 3:02 am IST
Updated : Jan 1, 2021, 3:02 am IST
SHARE ARTICLE
image
image

'ਆਪ' ਦੇ ਸੂਬਾ ਸਹਿ-ਇੰਚਾਰਜ ਰਾਘਵ ਚੱਢਾ ਅੱਜ ਤੋਂ ਦੋ ਰੋਜ਼ਾ ਪੰਜਾਬ ਦੌਰੇ 'ਤੇ

ਚੰਡੀਗੜ੍ਹ, 31 ਦਸੰਬਰ (ਸੁਰਜੀਤ ਸਿੰਘ ਸੱਤੀ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਨਵ-ਨਿਯੁਕਤ ਸਹਿ ਇੰਚਾਰਜ ਅਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ ਨਵੇਂ ਸਾਲ ਮੌਕੇ ਦੋ ਰੋਜ਼ਾ ਪੰਜਾਬ ਦੌਰੇ ਉੱਤੇ ਆ ਰਹੇ ਹਨ | ਸਾਂਝੇ ਬਿਆਨ ਰਾਹੀਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੂਬਾ ਸਕੱਤਰ ਗਗਨਦੀਪ ਚੱਢਾ, ਮਾਝਾ ਜੁਆਇੰਟ ਸਕੱਤਰ ਅਸੋਕ ਤਲਵਾਰ ਅਤੇ ਮਾਝਾ ਜੁਆਇੰਟ ਸਕੱਤਰ ਬਲਜੀਤ ਖਹਿਰਾ ਨੇ ਦਸਿਆ ਕਿ ਪਹਿਲੀ ਜਨਵਰੀ ਨੂੰ ਸਹਿ ਇੰਚਾਰਜ ਰਾਘਵ ਚੱਢਾ ਗੁਰੂ ਕੀ ਨਗਰੀ ਅੰਮਿ੍ਤਸਰ 'ਚ ਪੁੱਜ ਕੇ ਸੱਭ ਤੋਂ ਪਹਿਲਾਂ 11.30 ਵਜੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਸੱਚੇ ਪਾਤਸ਼ਾਹ ਦਾ ਸ਼ੁਕਰਾਨਾ ਕਰਨਗੇ | ਸ੍ਰੀ ਹਰਿਮੰਦਰ ਸਾਹਿਬ ਵਿਖੇ ਪੰਜਾਬ, ਪੰਜਾਬੀਅਤ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਨਗੇ | ਇਸ ਤੋਂ ਪਿਛੋਂ ਰਾਘਵ ਚੱਢਾ ਸ੍ਰੀ ਦੁਰਗਿਆਣਾ ਮੰਦਰ ਵਿਚ ਪੰਜਾਬ ਦੀ ਖੁਸ਼ਹਾਲੀ ਲਈ ਪ੍ਰਾਥਨਾ ਕਰਨਗੇ |
'ਆਪ' ਆਗੂਆਂ ਨੇ ਕਿਹਾ ਕਿ ਪਹਿਲੇ ਦਿਨ ਦੇ ਦੌਰੇ ਦੌਰਾਨ ਪਾਰਟੀ ਦੇ ਸਹਿ ਇੰਚਾਰਜ ਰਾਘਵ ਚੱਢਾ ਵਲੋਂ ਮਾਂਝੇ ਖੇਤਰ ਦੇ ਪਾਰਟੀ ਆਗੂਆਂ, ਸੂਬਾ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਜਾਵੇਗੀ | ਮੀਟਿੰਗ ਦੌਰਾਨ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਮਜ਼ਬੂਤ ਕਰਨ ਉਤੇ ਵਿਚਾਰ ਚਰਚਾ ਕਰਨਗੇ¢
imageimage

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement