ਕੁਝ ਸਿਆਸਤਦਾਨਾਂ ਦੇ ਘਰਾਂ 'ਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਤੋਂ ਮੁੱਖ ਮੰਤਰੀ ਖਫਾ, ਲਿਆ ਨੋਟਿਸ
Published : Jan 1, 2021, 10:19 pm IST
Updated : Jan 1, 2021, 10:19 pm IST
SHARE ARTICLE
Capt Amrinder Singh
Capt Amrinder Singh

ਕਿਹਾ, ਲੋਕਾਂ ਨੂੰ ਤੰਗ-ਪ੍ਰੇਸ਼ਾਨ ਅਤੇ ਨਿੱਜਤਾ ਦੀ ਉਲੰਘਣ ਕਰਨ ਦੀ ਆਗਿਆ ਨਹੀਂ ਦਿਤੀ ਜਾ ਸਕਦੀ

ਚੰਡੀਗੜ੍ਹ : ਸੰਘਰਸ਼ਸ਼ੀਲ ਕਿਸਾਨਾਂ ਦੇ ਸਮਰਥਨ ਵਿੱਚ ਕੁਝ ਪ੍ਰਦਰਸ਼ਨਕਾਰੀਆਂ ਵੱਲੋਂ ਸਿਆਸੀ ਨੇਤਾਵਾਂ ਅਤੇ ਵਰਕਰਾਂ ਦੇ ਘਰਾਂ ਵਿੱਚ ਜਬਰੀ ਦਾਖ਼ਲ ਹੋਣ ਦੀਆਂ ਕੋਸ਼ਿਸ਼ਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਅਜਿਹੀਆਂ ਕਾਰਵਾਈਆਂ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਉਲਟ ਹਨ ਅਤੇ ਇਸ ਨੂੰ ਅਣਡਿੱਠ ਨਹੀਂ ਕੀਤਾ ਜਾ ਸਕਦਾ। ਇਸ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਇਸ ਕਿਸਮ ਦੀਆਂ ਕਾਰਵਾਈਆਂ ਨਾਲ ਕਿਸੇ ਵੀ ਪਾਰਟੀ ਦੇ ਸਿਆਸੀ ਅਹੁਦੇਦਾਰਾਂ ਦੇ ਪਰਿਵਾਰ ਨੂੰ ਤੰਗ-ਪ੍ਰੇਸ਼ਾਨ ਕਰਨ ਜਾਂ ਅਸੁਵਿਧਾ ਪੈਦਾ ਨਾ ਕਰਨ ਦੀ ਅਪੀਲ ਕੀਤੀ ਹੈ।

Capt Amrinder SinghCapt Amrinder Singh

ਉਨ੍ਹਾਂ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਲੋਕਾਂ ਦੀ ਨਿੱਜਤਾ ਦੇ ਉਲੰਘਣ ਨਾਲ ਕਿਸਾਨਾਂ ਦੇ ਸ਼ਾਂਤਮਈ ਸੰਘਰਸ਼ ਦੇ ਵੱਕਾਰ ਨੂੰ ਸੱਟ ਵੱਜੇਗੀ ਅਤੇ ਇਸ ਅੰਦੋਲਨ ਦੇ ਮਕਸਦ ਨੂੰ ਵੀ ਢਾਹ ਲੱਗੇਗੀ। ਉਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨਾਂ ਦੇ ਹੱਕਾਂ ਲਈ ਆਪਣੀ ਲੜਾਈ ਦੌਰਾਨ ਕਾਨੂੰਨ ਨੂੰ ਹੱਥਾਂ ਵਿੱਚ ਨਾ ਲੈਣ ਲਈ ਆਖਿਆ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਮਹੀਨਿਆਂਬੱਧੀ ਸੰਘਰਸ਼ ਦੌਰਾਨ ਲਾਮਿਸਾਲ ਸੰਜਮ ਦਿਖਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਅਤੇ ਅਰਾਜਕਤਾ ਵਿੱਚ ਗਲਤਾਨ ਨਾ ਹੋਣ ਤੋਂ ਬਾਅਦ ਕੁਝ ਪ੍ਰਦਰਸ਼ਨਕਾਰੀ ਜ਼ਾਬਤਾ ਗੁਆ ਰਹੇ ਹਨ ਜਦੋਂਕਿ ਕਿਸਾਨ ਨੇਤਾ ਅੰਦੋਲਨ ਨੂੰ ਸ਼ਾਂਤਮਈ ਰੱਖਣ ਲਈ ਵਾਰ-ਵਾਰ ਸਪੱਸ਼ਟ ਕਰ ਚੁੱਕੇ ਹਨ।

Captain Amarinder Singh Captain Amarinder Singh

ਉਨ੍ਹਾਂ ਨੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਸੰਜਮ ਤੋਂ ਕੰਮ ਲੈਣ ਅਤੇ ਉਸੇ ਸਵੈ-ਜ਼ਾਬਤੇ ਦੀ ਭਾਵਨਾ ਨਾਲ ਕਿਸਾਨਾਂ ਪ੍ਰਤੀ ਇਕਜੁਟਤਾ ਪ੍ਰਗਟਾਉਣ ਦੀ ਅਪੀਲ ਕੀਤੀ ਹੈ ਜੋ ਹੁਣ ਤੱਕ ਕਿਸਾਨ ਜਥੇਬੰਦੀਆਂ ਅਤੇ ਉਨ੍ਹਾਂ ਦੇ ਲੱਖਾਂ ਸਮਰਥਕਾਂ ਨੇ ਦਿਖਾਇਆ ਹੈ। ਮੁੱਖ ਮੰਤਰੀ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਸਿਆਸੀ ਕਾਰਕੁੰਨ ਦੇ ਘਰ ਵਿੱਚ ਜ਼ੋਰ-ਜ਼ਬਰਦਸਤੀ ਨਾਲ ਦਾਖ਼ਲ ਹੋਣ ਦੀਆਂ ਕੋਸ਼ਿਸ਼ ਕਰਨ ਜਾਂ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰਨ ਨਾਲ ਅਮਨ-ਚੈਨ ਦਾ ਮਾਹੌਲ ਖਰਾਬ ਹੋ ਸਕਦਾ ਹੈ ਅਤੇ ਵੱਖੋ-ਵੱਖ ਧਰਮਾਂ, ਜਾਤਾਂ ਅਤੇ ਭਾਈਚਾਰਿਆਂ ਦਰਮਿਆਨ ਇਕਜੁਟਤਾ ਨੂੰ ਢਾਹ ਲੱਗ ਸਕਦੀ ਹੈ ਜੋ ਕਿ ਸਦਭਾਵਨਾ ਅਤੇ ਏਕਤਾ ਦੇ ਰੰਗ ਵਿੱਚ ਰੰਗੀ ਪੰਜਾਬੀਅਤ ਦੀ ਭਾਵਨਾ ਦੇ ਬਿਲਕੁਲ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਸਿਆਸਤ ਆਪਣੀ ਥਾਂ ਹੈ ਪਰ ਸਾਨੂੰ ਪੰਜਾਬੀਅਤ ਦੀ ਭਾਵਨਾ ਬੁਲੰਦ ਰੱਖਣੀ ਚਾਹੀਦੀ ਹੈ।

Captian Amrinder singhCaptian Amrinder singh

ਮੁੱਖ ਮੰਤਰੀ ਨੇ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਆਗੂਆਂ ਦੀ ਅਗਵਾਈ ਵਿੱਚ ਵਿਸ਼ਵਾਸ ਰੱਖਣ ਲਈ ਆਖਿਆ ਜੋ ਕੇਂਦਰ ਸਰਕਾਰ ਨਾਲ ਕਾਲੇ ਖੇਤੀ ਕਾਨੂੰਨਾਂ ਤੋਂ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਤੰਗ-ਪ੍ਰੇਸ਼ਾਨ ਕਰਨ ਜਾਂ ਹਿੰਸਕ ਕਾਰਵਾਈਆਂ ਉਨ੍ਹਾਂ ਦੇ ਸ਼ਾਂਤਮਈ ਮੁਜ਼ਾਹਰਾ ਕਰਨ ਦੇ ਹੱਕ ਦੇ ਵਿਰੁੱਧ ਭੁਗਤਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੀਆਂ ਕਾਰਵਾਈਆਂ ਕਰਕੇ ਸਿਆਸੀ ਆਗੂਆਂ ਜਾਂ ਕਾਰਕੁੰਨਾਂ ਨੂੰ ਪ੍ਰੇਸ਼ਾਨ ਕਰਨ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਵਿੱਚ ਵਿਗਾੜ ਪੈਦਾ ਕਰ ਸਕਦਾ ਹੈ ਜਦਕਿ ਪੰਜਾਬ ਨੂੰ ਬੀਤੇ ਕੁਝ ਵਰ੍ਹਿਆਂ ਵਿੱਚ ਮੁਲਕ ਦਾ ਸਭ ਤੋਂ ਸ਼ਾਂਤਮਈ ਸੂਬਾ ਬਣ ਦਾ ਮਾਣ ਹਾਸਲ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement