
ਕਿਸਾਨ ਸ਼ਾਂਤਮਈ ਅੰਦੋਲਨ ਕਰਨ: ਰਾਮਪਾਲ ਜਾਟ
ਜੈਪੁਰ, 31 ਦਸੰਬਰ: ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁਧ ਜੈਪੁਰ-ਦਿੱਲੀ ਰਾਸ਼ਟਰੀ ਰਾਜਮਾਰਗ ’ਤੇ ਸ਼ਾਹਜਹਾਨਪੁਰ ਵਿਚ ਰਾਜਸਥਾਨ-ਹਰਿਆਣਾ ਸਰਹੱਦ ’ਤੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਅੰਦੋਲਨ ਕਰ ਰਹੇ ਕੁਝ ਕਿਸਾਨਾਂ ਨੇ ਵੀਰਵਾਰ ਨੂੰ ਰਾਜਸਥਾਨ ਸਰਹੱਦ ਤੋਂ ਹਰਿਆਣਾ ਸਰਹੱਦ ਵਿਚ ਕਥਿਤ ਤੌਰ ਉੱਤੇ ਜ਼ਬਰਦਸਤੀ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਸੀ ਜਿਸ ਤੋਂ ਬਾਅਦ ਕਿਸਾਨ ਆਗੂਆਂ ਨੇ ਅੰਦੋਲਨਕਾਰੀ ਕਿਸਾਨਾਂ ਨੂੰ ਸ਼ਾਂਤੀਪੂਰਨ ਅੰਦੋਲਨ ਕਰਨ ਦੀ ਅਪੀਲ ਕੀਤੀ ਹੈ। ਕਿਸਾਨ ਮਹਾਪੰਚਾਇਤ ਦੇ ਪ੍ਰਧਾਨ ਰਾਮਪਾਲ ਜਾਟ ਨੇ ਕਿਹਾ ਕਿ ਅੰਦੋਲਨ ਸ਼ਾਂਤੀਪੂਰਵਕ ਚੱਲ ਰਿਹਾ ਹੈ ਪਰ ਕੁਝ ਕਿਸਾਨਾਂ ਨੇ ਜ਼ਬਰਦਸਤੀ ਹਰਿਆਣਾ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ, ਉਨ੍ਹਾਂ ਨੂੰ ਅਜਿਹੀ ਉਮੀਦ ਨਹÄ ਸੀ।
ਨਾਗੌਰ ਤੋਂ ਸੰਸਦ ਮੈਂਬਰ ਹਨੁਮਾਨ ਬੈਨੀਵਾਲ ਨੇ ਵੀ ਕਿਹਾ ਕਿ ਇਹ ਕਾਰਵਾਈ ਕੁਝ ਬਹੁਤ ਹੀ ਉਤਸ਼ਾਹੀ ਨੌਜਵਾਨਾਂ ਦੀ ਹੈ। ਉਨ੍ਹਾਂ ਨੂੰ ਇਹ ਨਹÄ ਕਰਨਾ ਚਾਹੀਦਾ ਸੀ। ਜਾਟ ਨੇ ਕਿਹਾ ਕਿ ਅਸÄ ਸ਼ਾਂਤਮਈ ਢੰਗ ਨਾਲ ਬੈਠੇ ਹਾਂ ਅਤੇ ਅਪਣੇ ਮੈਂਬਰਾਂ ਨੂੰ ਹਿੰਸਾ ਨਾ ਕਰਨ ਦੀ ਅਪੀਲ ਕਰ ਰਹੇ ਹਾਂ। ਅਸÄ ਅਪਣੇ ਕੁਝ ਸਾਥੀਆਂ ਨੂੰ ਹਰਿਆਣਾ ਸਰਹੱਦ ਵਿਚ ਦਾਖ਼ਲ ਮੈਂਬਰਾਂ ਨਾਲ ਗੱਲਬਾਤ ਅਤੇ ਉਨ੍ਹਾਂ ਨੂੰ ਸੰਤੁਸ਼ਟ ਕਰਨ ਲਈ ਭੇਜਿਆ ਹੈ।
ਨੈਸ਼ਨਲ ਲੋਕਤਾਂਤਿਕ ਪਾਰਟੀ ਦੇ ਕਨਵੀਨਰ ਹਨੁਮਾਨ ਬੇਨੀਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਵਿਚ ਸ਼ਾਂਤੀ ਨਾਲ ਹਿੱਸਾ ਲੈ ਰਹੇ ਹਨ ਅਤੇ ਕੁਝ ਬਹੁਤ ਉਤਸ਼ਾਹੀ ਨੌਜਵਾਨਾਂ ਨੇ ਹਰਿਆਣਾ ਦੀ ਸਰਹੱਦ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਨੂੰ ਪੁਲਿਸ ਕਾਰਵਾਈ ਦਾ ਸਾਹਮਣਾ ਕਰਨਾ ਪਿਆ। (ਪੀਟੀਆਈ)