
ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਗੁਰੂਹਰਸਹਾਏ- ਕੇਂਦਰ ਵਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਗੁਰੂਹਰਸਹਾਏ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਕਿਹਾ," ਕੇਂਦਰ ਸਰਕਾਰ ਦੇ ਰਵੱਈਏ ਨੂੰ ਦੇਖਦਿਆਂ ਕਿਸਾਨਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਇਸੇ ਦੇ ਤਹਿਤ ਅੱਜ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। "ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਤਦ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਇਹ ਆਗੂ ਸਨ ਸ਼ਾਮਿਲ
ਇਸ ਮੌਕੇ ਜ਼ੋਨ ਪ੍ਰਧਾਨ ਮੰਗਲ ਸਿੰਘ ਗੁਰਬਖ਼ਸ਼ ਸਿੰਘ ਅਤੇ ਵੱਖ ਵੱਖ ਕਿਸਾਨ ਆਗੂ ਮੌਜੂਦ ਸਨ।