ਨਵੇਂ ਸਾਲ ਮੌਕੇ ਕੈਪਟਨ ਨੇ ਟਵੀਟ ਰਾਹੀਂ ਸੂਬਾ ਵਾਸੀਆਂ ਨੂੰ ਦਿੱਤੀ ਵਧਾਈ
Published : Jan 1, 2021, 10:56 am IST
Updated : Jan 1, 2021, 10:56 am IST
SHARE ARTICLE
Punjab CM Amarinder Singh
Punjab CM Amarinder Singh

ਅਸੀਂ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ।"

ਚੰਡੀਗੜ੍ਹ- ਨਵੇਂ ਸਾਲ ਦੇ ਆਗਮਨ ਤੇ ਸ਼ੁਭਕਾਮਨਾਵਾਂ ਦਾ ਦੌਰ ਚੱਲ ਰਿਹਾ ਹੈ। ਇਸ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰਾਜ ਦੇ ਲੋਕਾਂ ਨੂੰ ਨਵੇਂ ਸਾਲ ਤੇ ਸੂਬਾ ਵਾਸੀਆਂ ਨੂੰ ਨਵੇਂ ਵਰ੍ਹੇ ਦੀ ਆਮਦ 'ਤੇ ਵਧਾਈ ਦਿੱਤੀ। ਉਨ੍ਹਾਂ ਟਵੀਟ 'ਚ ਲਿਖਿਆ, "ਮੈਂ ਤਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨਵੇਂ ਸਾਲ ਦੀ ਵਧਾਈ ਦਿੰਦਾਂ ਹਾਂ। ਵਾਹਿਗੁਰੂ ਤਹਾਨੂੰ ਸਾਰਿਆਂ ਨੂੰ ਚੰਗੀ ਸਿਹਤ ਤੇ ਖੁਸ਼ਹਾਲੀ ਦੇਵੇ। ਮੈਂ ਅਰਦਾਸ ਕਰਦਾ ਹਾਂ ਕਿ 2021 ਸਾਡੀ ਜ਼ਿੰਦਗੀ 'ਚ ਸਧਾਰਨਤਾ ਲਿਆਵੇ। ਅਸੀਂ ਕੋਵਿਡ ਕਾਰਨ ਗੁਆਚੇ ਸਮੇਂ ਨੂੰ ਮੁੜ ਲਿਆਉਣ ਦੀ ਹਰ ਕੋਸ਼ਿਸ਼ ਕਰਾਂਗੇ।"

cm

ਜਿਕਰਯੋਗ ਹੈ ਕਿ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ। ਵੀਰਵਾਰ ਨੂੰ, ਸਾਲ ਦੇ ਆਖਰੀ ਦਿਨ ਮੁੱਖ ਮੰਤਰੀ ਨੇ ਖਰੜ-ਮੁਹਾਲੀ ਰਾਜ ਮਾਰਗ 'ਤੇ ਬਣੇ ਚੰਡੀਗੜ੍ਹ-ਖਰੜ ਐਲੀਵੇਟਿਡ ਗਲਿਆਰੇ ਦਾ ਉਦਘਾਟਨ ਕੀਤਾ। ਸਾਢੇ 10 ਕਿਲੋਮੀਟਰ ਲੰਬੇ ਇਸ ਫਲਾਈਓਵਰ ਉੱਤੇ ਤਕਰੀਬਨ 400 ਕਰੋੜ ਰੁਪਏ ਦੀ ਲਾਗਤ ਆਈ ਹੈ। 


Captain Amarinder Singh

ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਫਲਾਈਓਵਰ ਦੇ ਨਿਰਮਾਣ ਨਾਲ ਅੰਦੋਲਨ ਸਚਾਰੂ ਢੰਗ ਨਾਲ ਅੱਗੇ ਵਧੇਗਾ। ਪਹਿਲਾਂ ਇਥੇ ਬਹੁਤ ਸਾਰਾ ਟ੍ਰੈਫਿਕ ਜਾਮ ਸੀ ਅਤੇ ਹੁਣ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਜਾਣ ਵਾਲੇ ਵਾਹਨਾਂ ਨੂੰ ਫਲਾਈਓਵਰ ਬਣਨ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement