ਪੰਜਾਬ ਕਾਂਰਗਸ ਪ੍ਰਧਾਨ ਵਲੋਂ ਟਕਰਾਅ ਪੈਦਾ ਕਰਨ ਵਾਲੀ ਭਾਜਪਾ ਨੀਤੀ ਦੀ ਅਲੋਚਨਾ
Published : Jan 1, 2021, 12:45 am IST
Updated : Jan 1, 2021, 12:45 am IST
SHARE ARTICLE
image
image

ਪੰਜਾਬ ਕਾਂਰਗਸ ਪ੍ਰਧਾਨ ਵਲੋਂ ਟਕਰਾਅ ਪੈਦਾ ਕਰਨ ਵਾਲੀ ਭਾਜਪਾ ਨੀਤੀ ਦੀ ਅਲੋਚਨਾ

ਰਾਜਪਾਲ ਨੂੰ ਯਾਦ ਕਰਵਾਇਆ ਕਿ ਇਹ ਪੰਜਾਬ ਹੈ, ਪਛਮੀ ਬੰਗਾਲ ਜਾਂ ਪੁਡੂਚੇਰੀ ਨਹੀਂ
 

ਚੰਡੀਗੜ੍ਹ, 31 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਭਾਜਪਾ ’ਤੇ ਵਰਦਿਆਂ ਉਸ ਵਲੋਂ ਰਾਜ ਦੇ ਕਿਸਾਨਾਂ ਵਲੋਂ ਕੀਤੇ ਜਾ ਰਹੇ ਸ਼ਾਂਤਮਈ ਅੰਦੋਲਨ ਤੋਂ ਧਿਆਨ ਭਟਕਾਉਣ ਲਈ ਕਿਸਾਨਾਂ ਅਤੇ ਸਥਾਨਕ ਅਧਿਕਾਰੀਆਂ ਵਿਚ ਟਕਰਾਅ ਪੈਦਾ ਕਰਨ ਲਈ ਖੇਡੀ ਜਾ ਰਹੀ ਕੋਝੀ ਖੇਡ ਦੀ ਸਖ਼ਤ ਨਿੰਦਾ ਕੀਤੀ ਹੈ। 
ਅੱਜ ਇਥੋਂ ਜਾਰੀ ਬਿਆਨ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਪਿੱਛੇ ਕੁੱਝ ਸਿਆਸੀ ਪਾਰਟੀਆਂ ਦੇ ਇਸ਼ਾਰੇ ’ਤੇ ਕੰਮ ਕਰਨ ਵਾਲੇ ਲੋਕ ਹੋ ਸਕਦੇ ਹਨ ਜੋ ਕਿ ਕਿਸਾਨਾਂ ਦੇ ਸ਼ਾਂਤਮਈ ਅਤੇ ਕਾਨੂੰਨੀ ਤਰੀਕੇ ਨਾਲ ਕੀਤੇ ਜਾ ਰਹੇ ਘੋਲ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨ੍ਹਾਂ ਭਾਜਪਾ ਆਗੂਆਂ ਵਲੋਂ ਦਿਤੀ ਗਈ ਬੇਬੁਨਿਆਦ ਜਾਣਕਾਰੀ ਦੇ ਆਧਾਰ ਤੇ ਰਾਜਪਾਲ ਵਲੋਂ ਸੂਬੇ ਦੇ ਮੁੱਖ ਸਕੱਤਰ ਅਤੇ ਡੀਜੀਪੀ ਨੂੰ ਤਲਬ ਕਰਨ ਦੇ ਬੇਲੋੜੇ ਫ਼ੈਸਲੇ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਰਾਜਪਾਲ ਵਲੋਂ ਸੂਬੇ ਦੇ ਮਾਮਲਿਆਂ ਵਿਚ ਬਿਨਾਂ ਕਿਸੇ ਕਾਰਨ ਤੋਂ ਦਖ਼ਲ ਦਿਤੇ ਜਾਣ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਦੇਸ਼ ਦੇ ਸੰਘੀ ਢਾਂਚੇ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਹਮੇਸ਼ਾ ਸੰਵਿਧਾਨਕ ਅਹੁਦਿਆਂ ਦੀ ਖ਼ੁਦਮੁਖਤਿਆਰੀ ਦੀ ਸਮਰਥਕ ਰਹੀ ਹੈ। ਪਰ ਰਾਜਪਾਲ ਵਲੋਂ ਰਾਜ ਦੇ ਅਧਿਕਾਰ ਖੇਤਰ ਵਿਚ ਬਿਨ੍ਹਾਂ ਵਜਾਂ ਦਖ਼ਲ ਸਵੀਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾ ਤਾਂ ਪਛਮੀ ਬੰਗਾਲ ਹੈ ਅਤੇ ਨਾ ਹੀ ਪੁਡੁਚੇਰੀ ਜਿਥੇ ਰਾਜਪਾਲ ਸਥਾਨਕ ਰਾਜਨੀਤੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੰਵਿਧਾਨ ਦੇ ਉਲਟ ਜਾ ਕੇ ਕੀਤੀ ਜਾ ਰਹੀ ਅਜਿਹੀ ਕਾਰਵਾਈ ਦਾ ਪੰਜਾਬ ਵਿਚ ਵਿਰੋਧ ਕੀਤਾ ਜਾਵੇਗਾ। 
ਭਾਜਪਾ ਵਲੋਂ ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਪ੍ਰਗਟਾਏ ਖਦਸ਼ਿਆਂ ਸਬੰਧੀ ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਪੂਰੀ ਤਰ੍ਹਾਂ ਨਾਲ ਸ਼ਾਂਤ ਸੂਬਾ ਹੈ ਅਤੇ ਇਥੇ ਕੋਈ ਵੀ ਮਾੜੀ ਘਟਨਾ ਨਹੀਂ ਵਾਪਰੀ ਜਿਸ ਤਰ੍ਹਾਂ ਦੀਆਂ ਘਟਨਾਵਾਂ ਹਰਿਆਣਾ ਵਿਚ ਵਾਪਰਦੀਆਂ ਰਹਿੰਦੀਆਂ ਹਨ। ਜਦਕਿ ਪੰਜਾਬ ਵਿਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਲਗਾਤਾਰ ਅੰਦੋਲਨ ਵੀ ਕਰ ਰਹੇ ਹਨ। 
ਉਨ੍ਹਾਂ ਕਿਹਾ ਕਿ ਜਦੋਂ ਕਿਸਾਨ ਕੜਾਕੇ ਦੀ ਠੰਡ ਵਿਚ ਦੇਸ਼ ਨੂੰ ਬਚਾਉਣ ਲਈ ਸੰਘਰਸ਼ ਕਰ ਰਹੇ ਹਨ ਤਾਂ ਭਾਜਪਾ ਆਗੂਆਂ ਦੀ ਕਾਰਪੋਰੇਟਾਂ ਨਾਲ ਸਾਂਝ ਜੱਗ ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਨੂੰ ਕਾਰਪੋਰੇਟਾਂ ਅਤੇ ਟਾਵਰਾਂ ਦਾ ਜ਼ਿਆਦਾ ਫ਼ਿਕਰ ਹੈ ਜਦਕਿ ਸੰਘਰਸ਼ ਕਰ ਰਹੇ ਕਿਸਾਨਾਂ ਦੀ ਆਵਾਜ਼ ਉਨ੍ਹਾਂ ਦੇ ਕੰਨਾਂ ਤਕ ਪੁੱਜ ਨਹੀਂ ਰਹੀ ਹੈ। 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement