ਕੈਪਟਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਪੰਜਾਬ ਭਾਜਪਾ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰਿਆ
Published : Jan 1, 2021, 3:04 am IST
Updated : Jan 1, 2021, 3:04 am IST
SHARE ARTICLE
image
image

ਕੈਪਟਨ ਨੇ ਸੂਬੇ ਦੀ ਕਾਨੂੰਨ ਵਿਵਸਥਾ ਬਾਰੇ ਪੰਜਾਬ ਭਾਜਪਾ ਦੇ ਕੂੜ ਪ੍ਰਚਾਰ ਨੂੰ ਸਿਰੇ ਤੋਂ ਨਕਾਰਿਆ

ਐਸ.ਏ.ਐਸ ਨਗਰ, 31 ਦਸੰਬਰ (ਸੁਖਦੀਪ ਸਿੰਘ ਸੋਈ)  ਭਾਜਪਾ ਦੇ ਸੂਬਾ ਪ੍ਰਧਾਨ ਵਲੋਂ ਅਪਣੀ ਪਾਰਟੀ ਦੇ ਸਿਆਸੀ ਏਜੰਡੇ ਨੂੰ ਅੱਗੇ ਵਧਾਉਣ ਲਈ ਫੈਲਾਏ ਜਾ ਰਹੇ ਕੂੜ ਪ੍ਰਚਾਰ ਲਈ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਅਸ਼ਵਨੀ ਸ਼ਰਮਾ ਵਲੋਂ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਝੂਠਾ ਪੇਸ਼ ਕਰਨ ਦੀ ਕੀਤੀ ਇਹ ਬੇਤੁਕੀ ਕੋਸ਼ਿਸ਼ ਦਰਸਾਉਂਦੀ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ ਆਗਾਮੀ ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਵਿਚ ਅਪਣੇ ਖ਼ਾਤਮੇ ਦਾ ਡਰ ਸਤਾ ਰਿਹਾ ਹੈ |
ਚੰਡੀਗੜ੍ਹ-ਖਰੜ ਐਲੀਵੇਟਿਡ ਕੌਰੀਡੋਰ ਨੂੰ ਸੂਬਾ ਵਾਸੀਆਂ ਨੂੰ ਸਮਰਪਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾਈ ਭਾਜਪਾ ਵਲੋਂ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮਾੜੀ ਸਥਿਤੀ ਦਾ ਬੇਬੁਨਿਆਦ ਆਧਾਰ ਬਣਾ ਕੇ ਸ਼ਹਿਰੀ ਚੋਣਾਂ ਨੂੰ ਅੱਗੇ ਪਾਉਣ ਲਈ ਰਾਜਪਾਲ ਨੂੰ ਕੀਤੀ ਬੇਨਤੀ ਦਰਸਾਉਾਂਦੀਹੈ ਕਿ ਪਾਰਟੀ ਲੀਡਰਸ਼ਿਪ ਚੋਣਾਂ ਦੇ ਸਿਰ 'ਤੇ ਆਉਣ ਕਾਰਨ ਪੂਰੀ ਤਰ੍ਹਾਂ ਬੁਖਲਾਹਟ ਵਿੱਚ ਹੈ ਕਿਉਂ ਜੋ ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਵਿਰੁਧ ਲੋਕਾਂ ਵਿਚ ਜਬਰਦਸਤ ਰੋਹ ਹੈ | ਭਾਜਪਾ ਸੂਬਾਈ ਆਗੂਆਂ ਵਲੋਂ ਕਾਂਗਰਸ 'ਤੇ ਮੋਬਾਈਲ ਟਾਵਰਾਂ ਨੂੰ ਨੁਕਸਾਨ ਪਹੁੰਚਾਣ ਅਤੇ ਇਸ ਦੇ ਨਤੀਜੇ ਵਜੋਂ ਵਿਦਿਆਰਥੀਆਂ ਦੀ ਪੜ੍ਹਾਈ ਦੇ ਨੁਕਸਾਨ ਲਈ ਲਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਮੁੱਖ ਮੰਤਰੀ ਨੇ ਪੁਛਿਆ, ''ਕੀ ਕਿਸਾਨਾਂ ਦੇ ਭਾਜਪਾ ਵਿਰੁਧ ਗੁੱਸੇ ਲਈ ਅਸੀਂ ਜ਼ਿੰਮੇਵਾਰ ਹਾਂ?'' ਉਨ੍ਹਾਂ ਕਿਹਾ, ''ਖੇਤੀ ਕਾਨੂੰਨ ਅਸੀਂ ਨਹੀਂ ਬਣਾਏ, ਇਹ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਬਣਾਏ ਗਏ ਹਨ | ਸਗੋਂ ਅਸੀਂ ਤਾਂ ਇਨ੍ਹਾਂ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿਚ ਸੋਧ ਬਿੱਲ ਪਾਸ ਕੀਤੇ |''
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਕੀਤੀ ਅਪੀਲ ਅਤੇ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼ਾਂ ਤੋਂ ਬਾਅਦ ਮੋਬਾਈਲ ਟਾਵਰਾਂ ਦੇ ਮਾਮਲਿਆਂ ਵਿਚ ਭਾਰੀ ਗਿਰਾਵਟ ਆਈ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਅਸ਼ਵਨੀ ਸ਼ਰਮਾ ਵਲੋਂ ਸ਼ਰਮਨਾਕ ਤਰੀਕੇ ਨਾਲ ਬੋਲੇ ਜਾ ਰਹੇ ਝੂਠ ਦਾ ਪਰਦਾਫਾਸ਼ ਹੋ ਗਿਆ | ਉਨ੍ਹਾਂ ਕਿਹਾ ਕਿ ਅੱਜ ਸਿਰਫ ਇੱਕਾ-ਦੁੱਕਾ ਹਲਕੇ 'ਚੋਂ ਨੁਕਸਾਨ ਦੇ ਮਾਮਲੇ ਸਾਹਮਣੇ ਆਏ ਹਨ | ਉਨ੍ਹਾਂ ਦੀ ਸਰਕਾਰ ਆਉਣ ਵਾਲੇ ਦਿਨਾਂ ਵਿਚ ਇਹ ਯਕੀਨੀ ਬਣਾਏਗੀ ਕਿ ਇਕ ਵੀ ਘਟਨਾ ਨੁਕਸਾਨ ਪਹੁੰਚਾਣ ਦਾ ਨਾ ਵਾਪਰੇ | ਸਥਿਤੀ ਹੁਣ ਪੂਰੇ ਨਿਯੰਤਰਨ ਵਿਚ ਹੈ ਅਤੇ ਬਹੁਤੇ ਨੁਕਸਾਨੇ ਹੋਏ ਟਾਵਰਾਂ ਦੀ ਮੁਰੰਮਤ ਪਹਿਲਾਂ ਹੀ ਹੋ ਗਈ ਹੈ |
ਉਨ੍ਹਾਂ ਭਾਜਪਾ ਆਗੂਆਂ ਵਲੋਂ ਕੀਤੇ ਇਹ ਦਾਅਵੇ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਪਹਿਲਾਂ ਹੀ ਮੰਨ ਲਈਆਂ ਗਈਆਂ ਹਨ, ਨੂੰ ਮੁੱਢੋਂ ਹੀ ਖਾਰਜ ਕੀਤਾ | ਜੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਹੁੰਦੀਆਂ ਤਾਂ ਕਿਸਾਨ ਕੜਾਕੇ ਦੀ ਠੰਢ ਵਿੱਚ ਦਿੱਲੀ ਦੇ ਬਾਰਡਰਾਂ ਉਤੇ ਸੜਕਾਂ ਉਤੇ ਖੁੱਲ੍ਹੇ ਅਸਮਾਨ ਹੇਠਾਂ ਨਾ ਬੈਠੇ ਹੁੰਦੇ | ਕੇਂਦਰ ਵਲੋਂ ਪਿਛਲੀ ਮੀਟਿੰਗ ਵਿਚ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਵਿਚੋਂ ਦੋ ਮੰਗਾਂ ਮੰਨ ਲਏ ਜਾਣ ਬਾਰੇ ਪੁੱਛੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਹੁਣ ਕਿਸਾਨਾਂ ਅਤੇ ਭਾਰਤ ਸਰਕਾਰ ਵਿਚਾਲੇ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਕੇਂਦਰ ਕਿਸਾਨਾਂ ਦੀਆਂ ਬਾਕੀ ਬਚਦੀਆਂ ਮੰਗਾਂ ਵੀ ਜਲਦ ਮੰਨ ਲਏਗੀ |
ਸ਼ਹਿਰੀ ਸਥਾਨਕ ਇਕਾਈਆਂ ਦੀਆਂ ਚੋਣਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਹੋ ਗਈ ਹੈ ਅਤੇ ਤਰੀਕਾਂ ਤੈਅ ਹੋ ਰਹੀਆਂ ਹਨ ਜੋ ਜਲਦੀ ਹੀ ਐਲਾਨੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਇਹ ਚੋਣਾਂ ਸਰਕਾਰ ਸੰਵਿਧਾਨਕ ਤੌਰ 'ਤੇ 15 ਫ਼ਰਵਰੀ 2021 ਤੋਂ ਪਹਿਲਾਂ ਕਰਵਾਉਣ ਲਈ ਵਚਨਬੱਧ ਸੀ |
 

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement