
ਸਾਰੇ ਸੂਬਿਆਂ, ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਦੋ ਜਨਵਰੀ ਤੋਂ ਹੋਵੇਗਾ ਕੋਵਿਡ-19 ਟੀਕਾਕਰਨ ਦਾ ਅਭਿਆਸ
ਨਵÄ ਦਿੱਲੀ, 31 ਦਸੰਬਰ : ਕੇਂਦਰ ਨੇ ਵੀਰਵਾਰ ਨੂੰ ਕਿਹਾ ਕਿ 2 ਜਨਵਰੀ ਤੋਂ ਸਾਰੇ ਸੂਬਿਆਂ ਅਤੇ ਕੇਂਦਰ ਸਾਸ਼ਤ ਪ੍ਰਦੇਸ਼ਾਂ ਵਲੋਂ ਕੋਵਿਡ-19 ਟੀਕਾਕਰਨ ਦਾ ਅਭਿਆਸ ਕੀਤਾ ਜਾਵੇਗਾ।ਇਹ ਅਭਿਆਸ ਨੂੰ ਸਾਰੇ ਸੂਬਿਆਂ ਦੀਆਂ ਰਾਜਧਾਨੀਆਂ ਵਿਚ ਘੱਟੋ ਘੱਟ ਤਿੰਨ ਸੈਸ਼ਨ ਸਾਈਟਾਂ ’ਤੇ ਕੀਤੇ ਜਾਣ ਦਾ ਪ੍ਰਸਤਾਵ ਹੈ। ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ ਕੁਝ ਰਾਜਾਂ ਵਿਚ ਇਹ ਅਭਿਆਸ ਉਨ੍ਹਾਂ ਜ਼ਿਲਿ੍ਹਆਂ ਵਿਚ ਵੀ ਕੀਤਾ ਜਾਏਗਾ, ਜਿਥੇ ਪਹੁੰਚ ਅਸਾਨ ਨਹÄ ਹੈ ਅਤੇ ਜਿਥੇ ਸਾਜੋ ਸਾਮਾਨ ਸਬੰਧੀ ਸਹੂਲਤਾਂ ਦਾ ਵਧੀਆ ਪ੍ਰਬੰਧ ਨਹÄ ਹੈ। ਇਸ ਵਿਚ ਕਿਹਾ ਗਿਆ ਹੈ ਕਿ ਮਹਾਰਾਸ਼ਟਰ ਅਤੇ ਕੇਰਲ ਦੀਆਂ ਰਾਜਧਾਨੀਆਂ ਤੋਂ ਇਲਾਵਾ ਵੱਡੇ ਸ਼ਹਿਰਾਂ ਵਿਚ ਟੀਕਾਕਰਨ ਦੀ ਰਿਹਰਸਲ ਕੀਤੀ ਜਾ ਸਕਦੀ ਹੈ।ਕੇਂਦਰ ਸਰਕਾਰ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ -19 ਟੀਕਾਕਰਨ ਦੀ ਰਿਹਰਸਲ ਸ਼ੁਰੂ ਕਰਨ ਲਈ ਪ੍ਰਭਾਵੀ ਤਿਆਰੀ ਸ਼ੁਰੂ ਕਰਨ ਲਈ ਵੀ ਕਿਹਾ ਹੈ। ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਵੀਰਵਾਰ ਨੂੰ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਮੁੱਖ ਸਿਹਤ ਸਕੱਤਰਾਂ ਅਤੇ ਹੋਰ ਸਿਹਤ ਅਧਿਕਾਰੀਆਂ ਨਾਲ ਇਕ ਉੱਚ ਪਧਰੀ ਮੀਟਿੰਗ ਕੀਤੀ ਅਤੇ ਕੋਵਿਡ-19 ਟੀਕਾਕਰਨ ਲਈ ਸੈਸ਼ਨ ਸਥਾਨਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। (ਪੀਟੀਆਈ)