ਕੜਾਕੇ ਦੀ ਠੰਡ ਨਾਲ ਨਵੇਂ ਸਾਲ ਦਾ ਆਗਾਜ, ਆਉਂਦੇ ਦਿਨਾਂ ਦੌਰਾਨ ਮੀਂਹ ਦੇ ਆਸਾਰ
Published : Jan 1, 2021, 9:57 pm IST
Updated : Jan 1, 2021, 9:57 pm IST
SHARE ARTICLE
weather
weather

ਮੌਸਮ ਵਿਭਾਗ ਮੁਤਾਬਕ 2 ਤੋਂ 4 ਜਨਵਰੀ ਤਕ ਹਲਕੇ ਮੀਂਹ ਦੀ ਸੰਭਾਵਨਾ

ਚੰਡੀਗੜ੍ਹ: ਸਾਲ 2021 ਦੇ ਪਹਿਲੇ ਦਿਨ ਦੀ ਸ਼ੁਰੂਆਤ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਨਾਲ ਹੋ ਚੁਕੀ ਹੈ। ਬੀਤੇ ਦਿਨਾਂ ਤੋਂ ਜਾਰੀ ਠੰਡ ਵਿਚ ਅੱਜ ਅਚਾਨਕ ਵਾਧਾ ਵੇਖਣ ਨੂੰ ਮਿਲਿਆ ਹੈ, ਜਿਸ ਨੂੰ ਮੌਸਮ ਵਿਚ ਆਉਣ ਵਾਲੇ ਵੱਡੇ ਬਦਲਾ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਵੀ ਜਨਵਰੀ ਦੇ ਪਹਿਲੇ ਹਫਤੇ ਦੌਰਾਨ ਮੀਂਹ ਅਤੇ ਗੜ੍ਹੇਮਾਰੀ ਹੋਣ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ 2 ਤੋਂ 4 ਜਨਵਰੀ ਤਕ ਹਲਕੇ ਮੀਂਹ ਦੀ ਸੰਭਾਵਨਾ ਹੈ। ਜਦਕਿ 5 ਤੋਂ 6 ਜਨਵਰੀ ਵਿਚਾਲੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ। ਮੀਂਹ ਦੀ ਆਮਦ ਬਾਅਦ ਆਬੋ-ਹਵਾ ਵਿਚ ਸੁਧਾਰ ਮਿਲਣ ਦੇ ਆਸਾਰ ਹਨ।

cold wavecold wave

ਮੌਸਮ ਵਿਭਾਗ ਮੁਤਾਬਕ 15 ਜਨਵਰੀ ਤੱਕ ਸੀਤ ਲਹਿਰ ਜਾਰੀ ਰਹੇਗੀ ਹਾਲਾਂਕਿ ਦਿਨ ਵੇਲੇ ਧੁੱਪ ਨਾਲ ਇਸ ਤੋਂ ਥੋੜ੍ਹੀ ਰਾਹਤ ਮਿਲੇਗੀ। ਸੀਤ ਲਹਿਰ ਤੇ ਸੰਘਣੀ ਧੁੰਦ ਕਾਰਨ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਠਿੰਡਾ 'ਚ ਰਾਤ ਦਾ ਪਾਰਾ 0 ਡਿਗਰੀ ਤੱਕ ਪਹੁੰਚ ਗਿਆ। ਵੀਰਵਾਰ ਰਾਤ ਨੂੰ ਜਲੰਧਰ 'ਚ ਪਾਰਾ 3.5 ਡਿਗਰੀ ਰਿਹਾ, ਜੋ ਦਿਨ ਵੇਲੇ 14.1 ਡਿਗਰੀ ਸੀ ਪਰ ਮੱਧ ਗਤੀ ਨਾਲ ਚੱਲਣ ਵਾਲੀਆਂ ਹਵਾਵਾਂ ਤੇ ਬੱਦਲਵਾਈ ਨੇ ਲੋਕਾਂ ਨੂੰ ਕਾਂਬਾ ਛੇੜੀ ਰੱਖਿਆ। ਸਵੇਰੇ 10:30 ਵਜੇ ਤੱਕ ਧੁੰਦ ਜਾਰੀ ਰਹੀ ਜਿਸ ਮਗਰੋ ਸ਼ਾਮ 4 ਵਜੇ ਤੋਂ ਬਾਅਦ ਪਾਰਾ ਫਿਰ ਡਿੱਗਾ। ਜਲੰਧਰ ਦਾ ਏਅਰ ਕੁਆਲਟੀ ਇੰਡੈਕਸ 145 ਤੇ ਪਹੁੰਚ ਗਿਆ।

cold chandigarhcold chandigarh

ਰਾਜਸਥਾਨ ਦੇ 11 ਜ਼ਿਲ੍ਹਿਆਂ ਵਿੱਚ ਪਾਰਾ 5 ਡਿਗਰੀ ਤੋਂ ਘੱਟ ਚੱਲ ਰਿਹਾ ਹੈ, ਜਦੋਂਕਿ ਹਰਿਆਣਾ ਦੇ ਹਿਸਾਰ ਵਿੱਚ ਵੀਰਵਾਰ ਨੂੰ ਪਿਛਲੇ 24 ਸਾਲਾਂ ਦੀ ਸਭ ਤੋਂ ਠੰਢੀ ਰਾਤ ਰਹੀ। ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਤੇ ਪੰਜਾਬ ਵਿੱਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਐਮਪੀ ਦੇ ਕਈ ਜ਼ਿਲ੍ਹਿਆਂ ਵਿੱਚ ਵੀ ਮੀਂਹ ਨਾਲ ਗੜੇਮਾਰੀ ਦੀ ਸੰਭਾਵਨਾ ਜ਼ਾਹਰ ਕੀਤੀ ਗਈ ਹੈ।

Cold wave in North IndiaCold wave in North India

ਕਾਂਬਾ ਛੇੜਣ ਵਾਲੀ ਠੰਢ 'ਚ ਹੁਣ ਹਰਿਆਣਾ ਵੀ ਦਸਤਕ ਦੇ ਚੁੱਕਾ ਹੈ। ਰਾਤ ਦਾ ਪਾਰਾ ਆਮ ਨਾਲੋਂ 8 ਡਿਗਰੀ ਹੇਠਾਂ ਪਹੁੰਚ ਗਿਆ ਹੈ। ਹਿਸਾਰ ਵਿੱਚ ਪਾਰਾ ਘੱਟ ਤੋਂ ਘੱਟ 1.2 ਡਿਗਰੀ ਰਿਹਾ। ਇਹ 24 ਸਾਲਾਂ ਵਿੱਚ ਦਸੰਬਰ ਵਿੱਚ ਸਭ ਤੋਂ ਘੱਟ ਹੈ। ਇਸ ਤੋਂ ਪਹਿਲਾਂ 10 ਦਸੰਬਰ 1996 ਨੂੰ ਤਾਪਮਾਨ -1.8 ਡਿਗਰੀ ਸੀ। ਇਸ ਦੇ ਨਾਲ ਹੀ ਕਰਨਾਲ ਵਿੱਚ ਦਿਨ ਦਾ ਤਾਪਮਾਨ 12.9 ਡਿਗਰੀ ਰਿਹਾ ਜੋ ਆਮ ਨਾਲੋਂ 6 ਡਿਗਰੀ ਘੱਟ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement