ਭੂਮੀ ਅਤੇ ਜਲ ਸੰਭਾਲ ਵਿਭਾਗ 'ਚ ਡਿਜ਼ਾਈਨ, ਨਿਗਰਾਨੀ ਤੇ ਮੁਲਾਂਕਣ ਵਿੰਗ ਸਥਾਪਤ ਕਰਨ ਨੂੰ ਦਿੱਤੀ ਮਨਜ਼ੂਰੀ
Published : Jan 1, 2022, 9:30 pm IST
Updated : Jan 1, 2022, 9:30 pm IST
SHARE ARTICLE
Charanjeet Channi
Charanjeet Channi

ਉਪਰਾਲੇ ਦਾ ਮੁੱਖ ਉਦੇਸ਼ ਪਾਰਦਰਸ਼ੀ ਢੰਗ ਨਾਲ ਜਨਤਕ ਕੰਮਾਂ ਨੂੰ ਯੋਜਨਾਬਧ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣਾ

 

ਚੰਡੀਗੜ : ਜਨਤਕ ਕੰਮਾਂ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਢੰਗ ਨਾਲ ਲਾਗੂ ਕਰਨ ਤੋਂ ਇਲਾਵਾ ਸਟੀਕ ਯੋਜਨਾਬੰਦੀ, ਡਿਜਾਈਨਿੰਗ, ਅਨੁਮਾਨ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੀ ਕੈਬਨਿਟ ਨੇ ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਡਿਜਾਈਨ, ਗੁਣਵੱਤਾ ਨਿਯੰਤਰਣ, ਨਿਗਰਾਨੀ ਤੇ ਮੁਲਾਂਕਣ ਵਿੰਗ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫੈਸਲਾ ਅੱਜ ਸ਼ਾਮ ਪੰਜਾਬ ਭਵਨ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ।

ਮੁੱਖ ਮੰਤਰੀ ਦਫਤਰ ਦੇ ਬੁਲਾਰੇ ਅਨੁਸਾਰ ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੁੱਖ ਦਫਤਰ ਵਿਖੇ ਡਿਜ਼ਾਈਨ, ਗੁਣਵੱਤਾ ਨਿਯੰਤਰਣ, ਨਿਗਰਾਨੀ ਅਤੇ ਮੁਲਾਂਕਣ ਵਿੰਗ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਵਿੰਗ ਨੂੰ ਬਣਾਉਣ ਨਾਲ ਕੋਈ ਵਾਧੂ ਸਰਕਾਰੀ ਖਰਚ ਨਹੀਂ ਆਵੇਗਾ ਪਰ ਵਿਭਾਗੀ ਅਧਿਕਾਰੀਆਂ/ਕਰਮਚਾਰੀਆਂ ਦੀ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਸਹੀ ਯੋਜਨਾਬੰਦੀ, ਡਿਜਾਈਨਿੰਗ ਅਤੇ ਅਨੁਮਾਨ ਲਾਗੂ ਕਰਕੇ ਜਨਤਾ ਦੇ ਪੈਸਿਆਂ ਦੀ ਬੱਚਤ ਕਰਨ ਵਿੱਚ ਮਦਦ ਮਿਲੇਗੀ। ਇਹ ਕਿਸਾਨ ਭਾਈਚਾਰੇ ਵਿਸ਼ੇਸ਼ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਲਈ ਵੀ ਮਦਦਗਾਰ ਹੋਵੇਗਾ

Punjab Cabinet meetingPunjab Cabinet meeting

ਜੋ ਅਕਸਰ ਸਰਕਾਰੀ ਲਾਭਾਂ ਤੋਂ ਵਾਂਝੇ ਰਹਿੰਦੇ ਹਨ, ਕਿਉਂਕਿ ਸੁਚੱਜੀ ਨੇਮਬੱਧ ਯੋਜਨਾਬੰਦੀ ਅਤੇ ਡਿਜਾਈਨਿੰਗ ਕਾਰਨ ਕੋਈ ਵੀ ਕਿਸਾਨ ਸਰਕਾਰੀ ਪ੍ਰੋਜੈਕਟਾਂ ਤੋਂ ਮਹਿਰੂਮ ਨਹੀਂ ਰਹੇਗਾ। ਜ਼ਿਕਰਯੋਗ ਹੈ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਵਲੋਂ ਸਿੰਚਾਈ ਦੇ ਪਾਣੀ ਦੀ ਵਰਤੋਂ ਕੁਸ਼ਲਤਾ ਵਧਾਉਣ ਦੇ ਮੱਦਨਜ਼ਰ ਜ਼ਮੀਨ ਦੋਜ਼ ਪਾਈਪਲਾਈਨਾਂ, ਤੁਪਕਾ ਅਤੇ ਸਪਰਿੰਕਲਰ ਸਿਸਟਮ ਵਿਛਾਉਣ ਲਈ ਵੱਖ-ਵੱਖ ਸਰਕਾਰੀ ਪ੍ਰੋਗਰਾਮਾਂ ਨੂੰ ਲਾਗੂ  ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਮੀਨ ਹੇਠਲੇ ਪਾਣੀ ਨੂੰ ਵਧਾਉਣ ਲਈ ਵਾਟਰ ਹਾਰਵੈਸਟਿੰਗ ਢਾਂਚੇ, ਛੱਤਾਂ ਦੇ ਉੱਪਰ ਮੀਂਹ ਦੇ ਪਾਣੀ ਦੀ ਸੰਭਾਲ ਵਾਲੇ ਢਾਂਚੇ, ਚੈੱਕ ਡੈਮ ਆਦਿ ਦੀ ਉਸਾਰੀ ਕੀਤੀ ਜਾ ਰਹੀ ਹੈ।

ਇਹਨਾਂ ਸਾਰੇ ਕੰਮਾਂ ਲਈ ਸਹੀ ਡਿਜਾਈਨਿੰਗ, ਅਨੁਮਾਨ ਦੀ ਲੋੜ ਹੁੰਦੀ ਹੈ ਤਾਂ ਜੋ ਸਰਕਾਰੀ ਫੰਡਾਂ ਨੂੰ ਸੁਚੱਜੇ ਤਰੀਕੇ ਨਾਲ ਖਰਚਿਆ ਜਾ ਸਕੇ ਅਤੇ ਇਹਨਾਂ ਪ੍ਰੋਜੈਕਟਾਂ ਦਾ ਲਾਭ ਇੱਕ ਅਨੁਕੂਲ ਤਰੀਕੇ ਨਾਲ ਪ੍ਰਾਪਤ ਕੀਤਾ ਜਾ ਸਕੇ। ਇਸ ਸਮੇਂ ਵਿਭਾਗ ਕੋਲ ਜਨਤਕ ਕੰਮਾਂ ਨੂੰ ਲਾਗੂ ਕਰਨ ਵਾਲੇ ਰਾਜ ਅਤੇ ਕੇਂਦਰ ਸਰਕਾਰ ਦੇ ਵਿਭਾਗਾਂ ਦੀ ਤਰਜ਼ ‘ਤੇ ਸਮਰਪਿਤ ਡਿਜ਼ਾਈਨ ਅਤੇ ਗੁਣਵੱਤਾ ਨਿੰਯਤਰਣ ਵਿੰਗ ਮੌਜੂਦ ਨਹੀਂ ਹੈ।

ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਸੁਚੱਜੀ ਸਿੰਚਾਈ ਪ੍ਰਣਾਲੀ ਲਈ ਐਮਆਈ-ਐਸਪੀਵੀ ਦੀ ਸਥਾਪਨਾ ਨੂੰ ਮਨਜੂਰੀ
ਇੱਕ ਸਮਰਪਿਤ ਅਤੇ ਕੇਂਦ੍ਰਿਤ ਪਹੁੰਚ ਵੱਲ ਕਦਮ ਵਧਾਉਂਦਿਆਂ ਕੈਬਨਿਟ ਨੇ ਸੂਬੇ ਵਿੱਚ ਸੁਚੱਜੀਆਂ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਮਾਈਕਰੋ ਇਰੀਗੇਸ਼ਨ (ਐਮਆਈ)-ਸਪੈਸ਼ਲ ਪਰਪਜ਼ ਵਹੀਕਲ (ਐਸਪੀਵੀ) ਸਥਾਪਤ ਕਰਨ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ।    

ਬੁਲਾਰੇ ਨੇ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਵਿੱਚ ਇਸ ਟੀਚੇ ਦੀ ਪ੍ਰਾਪਤੀ ਲਈ ਵਿਭਾਗ ਅੰਦਰ ਸੰਗਠਨਾਤਮਕ ਤਬਦੀਲੀਆਂ ਦੀ ਲੋੜ ਹੈ ਅਤੇ ਮਾਈਕਰੋ ਇਰੀਗੇਸ਼ਨ ਖੇਤਰ ਵਿੱਚ ਲੋੜੀਂਦੀ ਯੋਗਤਾ ਅਤੇ ਤਜਰਬਾ ਰੱਖਣ ਵਾਲੇ ਵਿਅਕਤੀ ਨੂੰ ਭੂਮੀ ਅਤੇ ਜਲ ਸੰਭਾਲ ਵਿਭਾਗ ਵਿੱਚ ਨਾਮਜ਼ਦਗੀ/ਵਾਧੂ ਚਾਰਜ ਦੇ ਰੂਪ ਵਿੱਚ ਨਿਯੁਕਤ ਕੀਤਾ ਜਾਵੇਗਾ। ਜੋ ਇਸ ਐਸਵੀਪੀ ਦਾ ਮੁਖੀ ਹੋਵੇਗਾ ਅਤੇ ਰਾਜ ਵਿੱਚ ਮਾਈਕਰੋ ਸਿੰਚਾਈ ਪ੍ਰੋਗਰਾਮ ਨੂੰ ਲਾਗੂ ਕਰਨ ਲਈ ਇਸ ਸਮਰਪਿਤ ਵਿੰਗ ਦੇ ਲੋੜੀਂਦੇ ਸੰਗਠਨਾਤਮਕ ਢਾਂਚੇ ਦੀ ਸਥਾਪਨਾ ਕਰੇਗਾ।

ਜ਼ਿਕਰਯੋਗ ਹੈ ਕਿ ਪੰਜਾਬ ਪਿਛਲੇ 15 ਸਾਲਾਂ ਤੋਂ ਮਾਈਕਰੋ ਸਿੰਚਾਈ ਪ੍ਰੋਗਰਾਮ ਨੂੰ ਲਾਗੂ ਕਰ ਰਿਹਾ ਹੈ ਅਤੇ ਇਨਾਂ ਪ੍ਰਣਾਲੀਆਂ ਲਈ ਕਿਸਾਨਾਂ ਨੂੰ 80-90 ਫੀਸਦੀ ਸਬਸਿਡੀ ਦੇਣ ਦੇ ਬਾਵਜੂਦ, ਇਹਨਾਂ ਪ੍ਰਣਾਲੀਆਂ ਨੂੰ ਅਪਨਾਉਣ ਦੀ ਸਥਿਤੀ ਤਸੱਲੀਬਖਸ ਨਹੀਂ ਹੈ ਅਤੇ ਸਿਰਫ 1.2 ਫੀਸਦੀ ਰਕਬਾ ਹੀ ਇਸ ਸਿੰਚਾਈ ਪ੍ਰਣਾਲੀ ਅਧੀਨ ਆਉਂਦਾ ਹੈ।

ਗੌਰਤਲਬ ਹੈ ਕਿ ਜਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਵਧਾਉਣ ਬਾਰੇ ਪੰਜਾਬ ਵਿਧਾਨ ਸਭਾ ਕਮੇਟੀ ਨੇ ਸੂਬੇ ਵਿੱਚ ਇੰਟੈਲੀਜੈਂਟ ਸਿੰਚਾਈ ਪ੍ਰਣਾਲੀਆਂ ਜਿਵੇਂ ਕਿ ਤੁਪਕਾ ਐਤ ਸਪਰਿੰਕਲ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨ ਲਈ ਭੂਮੀ ਅਤੇ ਜਲ ਸੰਭਾਲ ਵਿਭਾਗ ਅਧੀਨ ਐਸਵੀਪੀ ਗਠਿਤ ਕਰਨ ਦੀ ਸਿਫਾਰਸ਼ ਕੀਤੀ ਹੈ। ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਮਾਈਕਰੋ ਸਿੰਚਾਈ ਨੂੰ ਲਾਗੂ ਕਰਨ ਲਈ ਸਮਰਪਿਤ ਪਹੁੰਚ ਅਪਣਾਏ ਜਾਣ ਕਾਰਨ ਕਿਸਾਨਾਂ ਵਲੋਂ ਮਾਈਕਰੋ ਸਿੰਚਾਈ ਪ੍ਰਣਾਲੀਆਂ ਨੂੰ ਅਪਣਾਉਣ ਵਿੱਚ ਵੱਡਾ ਵਾਧਾ ਦੇਖਿਆ ਗਿਆ ਹੈ।

subsidiesubsidie

ਉਪ-ਤਹਿਸੀਲਾਂ ਟਾਂਡਾ ਅਤੇ ਆਦਮਪੁਰ ਨੂੰ ਤਹਿਸੀਲਾਂ/ਸਬ-ਡਿਵੀਜਨਾਂ ਵਜੋਂ ਅੱਪਗ੍ਰੇਡ ਕਰਨ ਨੂੰ ਮਨਜ਼ੂਰੀ
ਹੁਸ਼ਿਆਰਪੁਰ ਜਿਲ੍ਹੇ ਦੀ ਸਬ-ਤਹਿਸੀਲ ਟਾਂਡਾ ਅਤੇ ਜਲੰਧਰ ਜਿਲ੍ਹੇ ਦੀ ਸਬ-ਤਹਿਸੀਲ ਆਦਮਪੁਰ ਦੇ ਲੋਕਾਂ ਨੂੰ ਉਨਾਂ ਦੀ ਰਿਹਾਇਸ਼ ਦੇ ਨਜ਼ਦੀਕ ਦੇ ਖੇਤਰਾਂ ਵਿੱਚ ਹੀ ਨਿਰਵਿਘਨ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਲਈ ਮੰਤਰੀ ਮੰਡਲ ਨੇ ਇੰਨ੍ਹਾਂ ਨੂੰ ਤਹਿਸੀਲ/ਸਬ-ਡਵੀਜਨ ਵਜੋਂ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਨਵੀਂ ਅਪਗ੍ਰੇਡ ਕੀਤੀ ਗਈ ਤਹਿਸੀਲ/ਸਬ-ਡਵੀਜਨ ਟਾਂਡਾ ਵਿੱਚ ਪੰਜ ਕਾਨੂੰਗੋ ਸਰਕਲ, 47 ਪਟਵਾਰ ਸਰਕਲ ਅਤੇ 133 ਪਿੰਡ ਹੋਣਗੇ ਜਦਕਿ ਆਦਮਪੁਰ ਵਿੱਚ ਛੇ ਕਾਨੂੰਗੋ ਸਰਕਲ, 60 ਪਟਵਾਰ ਸਰਕਲ ਅਤੇ 161 ਪਿੰਡ ਸ਼ਾਮਲ ਹੋਣਗੇ।    

ਪੰਜਾਬ ਡੈਂਟਲ ਐਜੂਕੇਸ਼ਨ (ਗਰੁੱਪ-ਏ) ਸੇਵਾ (ਸੋਧ) ਨਿਯਮਾਂ, 2021 ਨੂੰ ਵੀ ਪ੍ਰਵਾਨਗੀ
ਪੰਜਾਬ ਕੈਬਨਿਟ ਨੇ ਡੈਂਟਲ ਕੌਂਸਲ ਆਫ ਇੰਡੀਆ, ਨਵੀਂ ਦਿੱਲੀ ਦੇ ਨਿਯਮਾਂ ਅਨੁਸਾਰ ਪੰਜਾਬ ਡੈਂਟਲ ਐਜੂਕੇਸਨ (ਗਰੁੱਪ-ਏ) ਸਰਵਿਸ (ਸੋਧ) ਨਿਯਮ, 2021 ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫੈਸਲਾ ਰਾਜ ਭਰ ਦੇ ਸਰਕਾਰੀ ਡੈਂਟਲ ਕਾਲਜਾਂ ਵਿੱਚ ਮੈਡੀਕਲ ਫੈਕਲਟੀ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਵਿੱਚ ਸਹਾਈ ਸਿੱਧ ਹੋਵੇਗਾ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਮਰੀਜਾਂ ਨੂੰ ਦੰਦਾਂ ਦਾ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement