ਪੰਜਾਬ ਦੇ ਲੋਕ ਹਿੱਤਾਂ ਖ਼ਿਲਾਫ਼ ਹੈ ਭਾਜਪਾ : ਨਵਜੋਤ ਸਿੰਘ ਸਿੱਧੂ
Published : Jan 1, 2022, 7:04 pm IST
Updated : Jan 1, 2022, 7:04 pm IST
SHARE ARTICLE
Navjot Singh Sidhu
Navjot Singh Sidhu

ਪੰਜਾਬ ਸੂਬੇ ਦੀ ਹਕੀਕਤ ਇਹ ਹੈ ਕਿ ਕਿਸਾਨਾਂ ਦੀ ਅਸਲ ਆਮਦਨ ਦਾ ਵੀ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ।

ਸਾਹਨੇਵਾਲ : ਇਥੇ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਝੂਠ ਅਤੇ ਪਾਖੰਡ ਦਾ ਪਰਦਾਫ਼ਾਸ਼ ਕਰਦਿਆਂ ਦਾਅਵਾ ਕੀਤਾ ਕਿ ਦੋਵੇਂ ਪਾੜੋ ਅਤੇ ਰਾਜ ਕਰੋ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ।

 2020 ਦੀਆਂ ਦਿੱਲੀ ਵਿਧਾਨ ਸਭਾ ਚੋਣਾਂ ਵੇਲੇ, ਭਾਜਪਾ ਅਤੇ ਕੇਜਰੀਵਾਲ ਨੇ ਆਪੋ-ਆਪਣੇ ਰਾਜਨੀਤਿਕ ਲਾਭਾਂ ਲਈ ਦਿੱਲੀ ਵਿੱਚ ਮਿਲੀਭੁਗਤ ਨਾਲ ਰਾਜ ਵੱਲੋਂ ਸਹਿ ਪ੍ਰਾਪਤ ਹਿੰਸਾ ਨੂੰ ਜਾਰੀ ਰੱਖਿਆ। ਉਨ੍ਹਾਂ ਇਹ ਵੀ ਕਿਹਾ ਕਿ ਕੇਜਰੀਵਾਲ ਮੁਫ਼ਤਖੋਰੀ ਦਾ ਪ੍ਰਚਾਰ ਕਰਨ ਵਾਲਾ ਭਾਜਪਾ ਦਾ ਹੀ ਦੂਜਾ ਰੂਪ ਹੈ।

Navjot Singh SidhuNavjot Singh Sidhu

ਆਰਥਿਕਤਾ ਦੇ ਨਿਯਮ ਧਿਆਨ ’ਚ ਰੱਖੇ ਬਿਨਾਂ ਮੌਜੂਦਾ ਪ੍ਰਧਾਨ ਮੰਤਰੀ ਨੇ ਪੰਜਾਬ ਦੇ ਲੋਕਾਂ ਨਾਲ ਬੇਬੁਨਿਆਦ ਅਤੇ ਖ਼ੋਖਲੇ ਵਾਅਦੇ ਕੀਤੇ ਕਿ ਜੇਕਰ ਭਾਜਪਾ ਸੱਤਾ ਵਿੱਚ ਆਈ ਤਾਂ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰ ਦਿੱਤੀ ਜਾਵੇਗੀ। ਉਂਝ ਪੰਜਾਬ ਸੂਬੇ ਦੀ ਹਕੀਕਤ ਇਹ ਹੈ ਕਿ ਕਿਸਾਨਾਂ ਦੀ ਅਸਲ ਆਮਦਨ ਦਾ ਵੀ ਕੇਂਦਰ ਸਰਕਾਰ ਵੱਲੋਂ ਅੱਜ ਤੱਕ ਕਿਸਾਨਾਂ ਨੂੰ ਕੋਈ ਲਾਭ ਨਹੀਂ ਦਿੱਤਾ ਗਿਆ।

Navjot Singh SidhuNavjot Singh Sidhu

‘ਆਪ’ ਅਤੇ ਭਾਜਪਾ ਦੁਆਰਾ ਖੇਡੀ ਗਈ ਇਸ ਗੰਦੀ ਰਾਜਨੀਤੀ ਦੇ ਮੱਦੇਨਜ਼ਰ, ਪੰਜਾਬ ਕਾਂਗਰਸ ਪ੍ਰਧਾਨ ਨੇ ਵਾਅਦਾ ਕੀਤਾ ਕਿ ਉਹ ਐਮ.ਐਸ.ਪੀ ਨੂੰ ਪੰਜਾਬ ਦੇ ਲੋਕਾਂ ਦਾ ਕਾਨੂੰਨੀ ਹੱਕ ਬਣਾਉਣ ਲਈ ਆਪਣੇ ਆਖਰੀ ਸਾਹ ਤੱਕ ਲੜਨਗੇ। ਜਦ ਉਨ੍ਹਾਂ ਕਿਹਾ ਕਿ ‘ਪੰਜਾਬ ਮਾਡਲ’ ਇਹ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਮੰਡੀ ਤੱਕ ਸਮੇਂ ਸਿਰ ਪਹੁੰਚ ਅਤੇ ਉਨ੍ਹਾਂ ਦੇ ਖੇਤੀ ਉਤਪਾਦਾਂ ਦੀ ਅਸਲ ਕੀਮਤ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲ ਸਕੇ ਤਾਂ ਲੋਕਾਂ ਨੇ ਖੁਸ਼ੀ ਵਿਚ ਨਾਅਰੇ ਲਗਾ ਕੇ ਹੁੰਗਾਰਾ ਭਰਿਆ।

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸਰਕਾਰ ਦੁਆਰਾ ਵਿਕਾਸ ਪ੍ਰੋਗਰਾਮਾਂ ਦੀ ਕੁਸ਼ਲਤਾ ਅਤੇ ਡਿਲੀਵਰੀ ਪ੍ਰਣਾਲੀਆਂ ਦੇ ਵਿਕਾਸ ਲਈ ਗ੍ਰਾਮ ਪੰਚਾਇਤਾਂ ਦਾ ਵਿਕੇਂਦਰੀਕਰਨ ਕੀਤਾ ਜਾਵੇਗਾ ਪਰ ਪੰਚਾਇਤਾਂ ਨੂੰ ਅਸਲ ਖੁਦਮੁਖ਼ਤਿਆਰੀ ਵਿੱਤੀ ਸਰੋਤਾਂ ਤੋਂ ਬਿਨ੍ਹਾਂ ਨਹੀਂ ਮਿਲੇਗੀ। ਅੱਜ ਗ੍ਰਾਮ ਸਭਾ ਨੂੰ ਲੋਕਾਂ ਦੀ ਭਲਾਈ ਲਈ ਕੰਮ ਕਰਨ ਲਈ ਸੁਤੰਤਰ ਟੈਕਸ ਵਸੂਲੀ ਅਤੇ ਫ਼ੈਸਲੇ ਲੈਣ ਦੀ ਸ਼ਕਤੀ ਦੀ ਲੋੜ ਹੈ।

Navjot Singh SidhuNavjot Singh Sidhu

ਜੂਨ 2022 ਤੋਂ ਜੀ.ਐਸ.ਟੀ ਮੁਆਵਜ਼ੇ ਨੂੰ ਖ਼ਤਮ ਕਰਨ ਦਾ ਮੁੱਦਾ ਚੁੱਕਦਿਆਂ ਸਿੱਧੂ ਨੇ ਦਾਅਵਾ ਕੀਤਾ ਕਿ ਭਾਜਪਾ ਪੰਜਾਬ ਨੂੰ ਕਰਜ਼ੇ ਦੇ ਜਾਲ ਵਿੱਚ ਫਸਾਉਣਾ ਚਾਹੁੰਦੀ ਹੈ। ਪਿਛਲੇ ਤਿੰਨ ਸਾਲਾਂ ਤੋਂ ਭਾਜਪਾ ਜੀ.ਐਸ.ਟੀ ਮੁਆਵਜ਼ਾ ਜਾਰੀ ਨਹੀਂ ਕਰ ਰਹੀ ਹੈ ਅਤੇ 1838 ਕਰੋੜ ਦਾ ਬਕਾਇਆ ਕੇਂਦਰ ਸਰਕਾਰ ਕੋਲ ਅਜੇ ਵੀ ਜਮ੍ਹਾਂ ਹੈ। ਉਨ੍ਹਾਂ ਕਿਹਾ ਕਿ ਜੀ.ਐਸ.ਟੀ. ਮੁਆਵਜ਼ਾ ਪੰਜਾਬੀ ਲੋਕਾਂ ਦਾ ਕਾਨੂੰਨੀ ਹੱਕ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਨੂੰ ਤੁਰੰਤ ਜਾਰੀ ਕਰਨਾ ਚਾਹੀਦਾ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਨੂੰ ਇੱਕ ਅਜਿਹੇ ਆਗੂ ਦੀ ਤਲਾਸ਼ ਹੈ ਜੋ ਉਨ੍ਹਾਂ ਨੂੰ ਉਮੀਦ ਅਤੇ ਠੋਸ ਰੋਡ ਮੈਪ ਦਿਖਾਵੇ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ‘ਪੰਜਾਬ ਮਾਡਲ’ ਹੀ ਇਸ ਦਾ ਜਵਾਬ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement