ਕਾਂਗਰਸੀ ਵਿਧਾਇਕ ਸਿੱਕੀ 'ਤੇ ਲੱਗੇ ਝੂਠੇ ਪਰਚੇ ਕਰਵਾਉਣ ਦੇ ਇਲਜ਼ਾਮ, ਵਿਧਾਇਕ ਨੇ ਸਿਰੇ ਤੋਂ ਨਕਾਰੇ 
Published : Jan 1, 2022, 6:46 pm IST
Updated : Jan 1, 2022, 6:46 pm IST
SHARE ARTICLE
Congress MLA Sikki denies allegations of handing out fake leaflets
Congress MLA Sikki denies allegations of handing out fake leaflets

ਪ੍ਰਧਾਨ ਨੇ ਕਿਹਾ ਕਿ ਸਾਡੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ।

ਖਡੂਰ ਸਾਹਿਬ : ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ 'ਤੇ ਟਰੱਕ ਐਸੋਸੀਏਸ਼ਨ ਦੇ ਮੈਂਬਰਾਂ ਵਲੋਂ ਇਲਜ਼ਾਮ ਲਗਾਏ ਗਏ ਹਨ ਕਿ ਰਮਨਜੀਤ ਸਿੱਕੀ ਵਲੋਂ ਉਨ੍ਹਾਂ 'ਤੇ ਝੂਠੇ ਪਰਚੇ ਦਰਜ ਕਰਵਾਏ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਗੋਇੰਦਵਾਲ ਸਾਹਿਬ ਵਿਖੇ ਸ੍ਰੀ ਗੁਰੂ ਅਮਰ ਦਾਸ ਟਰੱਕ ਐਂਡ ਟੈਂਪੂ ਵੈਲਫ਼ੇਅਰ ਐਸੋਸੀਏਸ਼ਨ ਵਲੋਂ  ਇਕ ਪ੍ਰੈਸ ਕਾਨਫ਼ਰੰਸ ਦੌਰਾਨ ਦਿਤੀ ਗਈ।

Congress MLA Sikki denies allegations of handing out fake leafletsCongress MLA Sikki denies allegations of handing out fake leaflets

ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਕਿਹਾ ਕਿ ਜਦੋਂ ਐਸੋਸੀਏਸ਼ਨ ਵੱਲੋਂ ਪੈਸੇ ਦੇਣ ਤੋਂ ਇਨਕਾਰ ਕੀਤਾ ਤਾਂ ਉਹਨਾਂ ਸਮੇਤ ਐਸੋਸਿਏਸ਼ਨ ਦੇ ਕਈ ਅਹੁਦੇਦਾਰਾਂ ਉੱਤੇ ਮਾਰਕੁੱਟ ਅਤੇ ਟਰੱਕ ਚੋਰੀ ਦਾ ਝੂਠਾ ਪਰਚਾ ਦਰਜ ਕਰਵਾ ਦਿੱਤਾ ਗਿਆ। ਇਸ ਮੌਕੇ ਪ੍ਰਧਾਨ ਸੁਖਦੇਵ ਸਿੰਘ ਨੇ ਦੱਸਿਆ ਕਿ ਵਿਧਾਇਕ ਸਿੱਕੀ ਦੀ ਮਿਲੀਭੁਗਤ ਨਾਲ ਉਨ੍ਹਾਂ 'ਤੇ 307 ਦਾ ਪਰਚਾ ਦਰਜ ਕਰਵਾਇਆ ਗਿਆ ਹੈ। ਜਿਸ ਤਹਿਤ ਇੱਕ ਹਫ਼ਤਾ ਹਵਾਲਾਤ ਵਿਚ ਰੱਖਿਆ ਅਤੇ ਫਿਰ ਰੋਜ਼ ਪੁੱਛਗਿੱਛ ਲਈ ਥਾਣੇ ਲਿਜਾਇਆ ਜਾਂਦਾ ਸੀ ਅਤੇ ਕਰੀਬ 12-13 ਦਿਨ ਇਹ ਸਿਲਸਿਲਾ ਚੱਲਿਆ।

Congress MLA Sikki denies allegations of handing out fake leafletsCongress MLA Sikki denies allegations of handing out fake leaflets

ਟਰੱਕ ਐਸੋਸੀਏਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਇਲਜ਼ਾਮ ਲਗਾਇਆ ਕਿ ਐਸੋਸੀਏਸ਼ਨ ਵੱਲੋਂ ਵੈਲਫੇਅਰ ਵਾਸਤੇ ਇਕਠੇ ਕੀਤੇ ਗਏ ਫ਼ੰਡ ਵਿੱਚੋਂ ਹਰ ਮਹੀਨੇ ਹਲਕਾ ਵਿਧਾਇਕ ਵੱਲੋਂ ਇੱਕ ਬੰਦਾ ਭੇਜ ਕੇ ਉਨ੍ਹਾਂ ਦੀ ਐਸੋਸੀਏਸ਼ਨ ਕੋਲੋਂ ਟੈਕਸ ਲੈ ਕੇ ਜਾਂਦਾ ਹੈ । ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵਿਰੋਧ ਕੀਤਾ ਗਿਆ ਤਾਂ ਉਹਨਾਂ ਦੀ ਐਸੋਸੀਏਸ਼ਨ ਦੇ ਕਈ ਅਹੁਦੇਦਾਰਾਂ 'ਤੇ ਝੂਠੇ ਪਰਚੇ ਦਰਜ ਕਰ ਦਿੱਤੇ ਗਏ। ਪ੍ਰਧਾਨ ਨੇ ਕਿਹਾ ਕਿ ਸਾਡੇ ਨਾਲ ਧੱਕੇਸ਼ਾਹੀ ਕੀਤੀ ਗਈ ਹੈ। ਸੁਖਦੇਵ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਮਾਮਲੇ ਦੀ ਜਾਂਚ ਕਰਾਉਣ ਅਤੇ ਇਨਸਾਫ਼ ਦੀ ਮੰਗ ਕੀਤੀ ਹੈ। 

Congress MLA Sikki denies allegations of handing out fake leafletsCongress MLA Sikki denies allegations of handing out fake leaflets

ਉਨ੍ਹਾਂ ਦੱਸਿਆ ਕਿ ਇਹ ਪਹਿਲੀ ਕਮੇਟੀ ਨਾਲ ਉਨ੍ਹਾਂ ਦਾ ਪੁਰਾਣ ਝਗੜਾ ਸੀ ਜਿਸ ਨੂੰ ਸੁਲਝਾਉਣ ਲਈ ਰਮਨਜੀਤ ਸਿੱਕੀ ਨੇ ਦਖ਼ਲ ਦਿਤਾ ਪਰ ਮਾਮਲਾ ਹਲ੍ਹ ਹੋਣ ਦੀ ਬਜਾਏ ਹੋਰ ਵਿਗੜ ਗਿਆ ਹੈ। ਦੂਜੇ ਪਾਸੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ਸਾਰੇ ਦੋਸ਼ਾਂ ਨੂੰ ਨਕਾਰਦੇ ਹੋਏ ਕਿਹਾ ਕਿ ਟਰੱਕ ਐਸੋਸੀਏਸ਼ਨ ਦੇ ਦੋ ਧਿਰ ਬਣੇ ਹੋਏ ਹਨ ਅਤੇ ਦੋਹਾਂ ਵਿੱਚ ਝਗੜਾ ਚਲਦਾ ਹੈ ਅਤੇ ਉਹ ਚਾਹੁੰਦੇ ਸਨ ਕਿ ਦੋਵੇਂ ਧਿਰਾਂ ਦਾ ਝਗੜਾ ਖ਼ਤਮ ਹੋ ਜਾਵੇ । ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਇਸ ਝਗੜੇ ਨੂੰ ਖ਼ਤਮ ਕਰਨਾ ਸੀ ਅਤੇ ਉਨ੍ਹਾਂ ਨੇ ਕਿਸੇ ਲਾਲਚ ਵਸ ਇਸ ਵਿਚ ਸ਼ਮੂਲੀਅਤ ਨਹੀਂ ਕੀਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement