
ਪੰਜਾਬ ਅਤੇ ਹਰਿਆਣਾ 'ਚ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਨਾਲ ਕੜਾਕੇ ਦੀ ਠੰਡ ਜਾਰੀ ਹੈ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ 'ਚ ਜ਼ਿਆਦਾਤਰ ਥਾਵਾਂ 'ਤੇ ਸੰਘਣੀ ਧੁੰਦ ਨਾਲ ਕੜਾਕੇ ਦੀ ਠੰਡ ਜਾਰੀ ਹੈ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਬਠਿੰਡਾ ਪੰਜਾਬ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ।
Extreme Cold Hits Many Places In Punjab and Haryana
ਹਰਿਆਣਾ ਦੇ ਹਿਸਾਰ ਵਿਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਪੰਜ ਡਿਗਰੀ ਘੱਟ ਯਾਨੀ ਦੋ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਅੰਬਾਲਾ, ਕਰਨਾਲ, ਨਾਰਨੌਲ, ਰੋਹਤਕ, ਗੁਰੂਗ੍ਰਾਮ, ਭਿਵਾਨੀ ਅਤੇ ਸਿਰਸਾ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.9, 3.8, 3, 4.4, 4.6, 5.1 ਅਤੇ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Extreme Cold Hits Many Places In Punjab and Haryana
ਪੰਜਾਬ ਦੇ ਅੰਮ੍ਰਿਤਸਰ ਅਤੇ ਲੁਧਿਆਣਾ ਵਿਚ ਘੱਟੋ-ਘੱਟ ਤਾਪਮਾਨ 4.2 ਅਤੇ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਪਟਿਆਲਾ, ਪਠਾਨਕੋਟ, ਹਲਵਾਰਾ, ਫਰੀਦਕੋਟ ਅਤੇ ਗੁਰਦਾਸਪੁਰ ਵਿਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 4.7, 4.2, 2.7, 4.5 ਅਤੇ 5.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ, ਪਟਿਆਲਾ ਅਤੇ ਹਰਿਆਣਾ ਦੇ ਅੰਬਾਲਾ ਵਿਚ ਸੰਘਣੀ ਧੁੰਦ ਜਾਰੀ ਰਹੀ।